Panchayat Elections 2024:  ਪੰਜਾਬ 'ਚ ਮੰਗਲਵਾਰ ਨੂੰ ਪੰਚਾਇਤੀ ਚੋਣਾਂ ਦੌਰਾਨ ਕਈ ਥਾਵਾਂ 'ਤੇ ਹਿੰਸਾ, ਬੂਥ ਕੈਪਚਰਿੰਗ ਅਤੇ ਹੋਰ ਬੇਨਿਯਮੀਆਂ ਦੀਆਂ ਖਬਰਾਂ ਸਾਹਮਣੇ ਆਈਆਂ ਹਨ। ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ (ਡੀ.ਸੀ.) ਤੋਂ ਪ੍ਰਾਪਤ ਰਿਪੋਰਟ ਤੋਂ ਬਾਅਦ ਚੋਣ ਕਮਿਸ਼ਨ ਨੇ 4 ਜ਼ਿਲ੍ਹਿਆਂ ਦੀਆਂ 8 ਪੰਚਾਇਤਾਂ ਵਿੱਚ ਪੰਚਾਇਤੀ ਚੋਣਾਂ ਦੁਬਾਰਾ ਕਰਵਾਉਣ ਦਾ ਫੈਸਲਾ ਕੀਤਾ ਹੈ। ਹਾਲਾਂਕਿ ਦੁਬਾਰਾ ਚੋਣਾਂ ਕਦੋਂ ਕਰਵਾਈਆਂ ਜਾਣਗੀਆਂ, ਇਸ ਦੀ ਤਰੀਕ ਦਾ ਐਲਾਨ ਨਹੀਂ ਕੀਤਾ ਗਿਆ ਹੈ। ਇਸ ਸਬੰਧੀ ਵੀ ਜਲਦੀ ਹੀ ਫੈਸਲਾ ਲਿਆ ਜਾਵੇਗਾ। ਜਿਨ੍ਹਾਂ ਥਾਵਾਂ 'ਤੇ ਮੁੜ ਚੋਣਾਂ ਹੋਣੀਆਂ ਹਨ, ਉਨ੍ਹਾਂ ਵਿੱਚ ਮਾਨਸਾ, ਫ਼ਿਰੋਜ਼ਪੁਰ, ਮੋਗਾ ਅਤੇ ਪਟਿਆਲਾ ਜ਼ਿਲ੍ਹਿਆਂ ਦੀਆਂ 8 ਪੰਚਾਇਤਾਂ ਸ਼ਾਮਲ ਹਨ।


COMMERCIAL BREAK
SCROLL TO CONTINUE READING

ਅੱਜ ਮਾਨਸਾ ਖੁਰਦ ਵਿਖੇ ਦੁਬਾਰਾ ਤੋਂ ਚੋਣ ਕਰਵਾਈ ਜਾ ਰਹੀ
ਮਾਨਸਾ ਖੁਰਦ ਵਿਖੇ ਉਮੀਦਵਾਰਾਂ ਦੇ ਬੈਲਟ ਪੇਪਰਾਂ ਤੇ ਚੋਣ ਨਿਸ਼ਾਨ ਦੀ ਗਲਤ ਛਪਾਈ ਹੋਣ ਦੇ ਚਲਦਿਆਂ ਇਲੈਕਸ਼ਨ ਕਮਿਸ਼ਨ ਵੱਲੋਂ ਚੋਣ ਰੱਦ ਕਰ ਦਿੱਤੀ ਗਈ ਸੀ। ਅੱਜ ਮਾਨਸਾ ਖੁਰਦ ਵਿਖੇ ਦੁਬਾਰਾ ਤੋਂ ਚੋਣ ਕਰਵਾਈ ਜਾ ਰਹੀ ਹੈ।


ਮੋਗਾ ਵਿੱਚ ਦੁਬਾਰਾ ਪੈਣਗੀਆਂ ਵੋਟਾਂ 
ਬਾਘਾ ਪੁਰਾਣਾ ਹਲਕਾ ਅਧੀਨ ਪੈਂਦੇ ਪਿੰਡ ਕੋਟਲਾ ਮੇਹਰ ਸਿੰਘ ਵਾਲਾ ਵਿਖੇ ਚੱਲੀ ਗੋਲੀ ਅਤੇ ਟਕਰਾਅ ਤੋਂ ਬਾਅਦ ਪੰਚਾਇਤੀ ਚੋਣਾਂ ਹੋਈਆਂ ਰੱਦ। ਬੂਥ ਨੰਬਰ 118-119 ਤੇ ਦੁਬਾਰਾ ਪੈਣਗੀਆਂ ਵੋਟਾਂ 


ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਦਿੱਤੇ ਆਦੇਸ਼ਾਂ ਮੁਤਾਬਕ ਪਟਿਆਲਾ ਜ਼ਿਲ੍ਹੇ ਦੇ ਤਿੰਨ ਪਿੰਡਾਂ ਸਨੌਰ ਬਲਾਕ ਦੇ ਪਿੰਡ ਖੁੱਡਾ, ਭੁੱਨਰਹੇੜੀ ਬਲਾਕ ਦੇ ਪਿੰਡ ਖੇੜੀ ਰਾਜੂ ਸਿੰਘ ਅਤੇ ਪਾਤੜਾਂ ਬਲਾਕ ਦੇ ਪਿੰਡ ਕਰੀਮਨਗਰ (ਚਿੱਚੜਵਾਲ) ਵਿੱਚ ਅੱਜ ਮਿਤੀ 16 ਅਕਤੂਬਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਦੁਬਾਰਾ ਵੋਟਾਂ ਪੈਣਗੀਆਂ। ਬੀਤੀ ਰਾਤ ਪ੍ਰਾਪਤ ਹੋਏ ਅੰਕੜਿਆਂ ਅਨੁਸਾਰ ਜ਼ਿਲ੍ਹੇ ਦੇ ਪਿੰਡਾਂ ਵਿੱਚ ਗ੍ਰਾਮ ਪੰਚਾਇਤ ਚੋਣਾਂ ਵਿੱਚ ਪਈਆਂ ਵੋਟਾਂ ਦੀ ਪੋਲਿੰਗ ਪ੍ਰਤੀਸ਼ਤਤਾ 73.57% ਰਹੀ ਹੈ।


ਇਹ ਵੀ ਪੜ੍ਹੋ: Stubble Burning: ਪੰਜਾਬ 'ਚ ਪਰਾਲੀ ਸਾੜਨ ਦੀਆਂ ਘਟਨਾਵਾਂ ਆਈਆਂ ਹਨ ਸਾਹਮਣੇ, ਜਾਣੋ ਤਾਜਾ ਆਂਕੜੇ
 


ਚੋਣ ਕਮਿਸ਼ਨ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹਾ ਮਾਨਸਾ ਦੀ ਮਾਨਸਾ ਖੁਰਦ ਪੰਚਾਇਤ ਵਿੱਚ ਸਰਪੰਚ ਅਤੇ 5 ਅਹੁਦਿਆਂ ਲਈ ਮੁੜ ਚੋਣ ਕਰਵਾਈ ਜਾਵੇਗੀ। ਇਸੇ ਤਰ੍ਹਾਂ ਫ਼ਿਰੋਜ਼ਪੁਰ ਦੇ ਪਿੰਡ ਲੋਹਕੇ ਖੁਰਦ ਵਿੱਚ ਮੁੜ ਪੰਚਾਇਤੀ ਚੋਣਾਂ ਹੋਣਗੀਆਂ। ਮੋਗਾ ਜ਼ਿਲ੍ਹੇ ਦੀ ਪੰਚਾਇਤ ਕੋਟਲਾ ਮੇਹਰ ਸਿੰਘ ਵਾਲਾ ਦੇ ਪੋਲਿੰਗ ਬੂਥ ਨੰਬਰ 118 ਅਤੇ 119 ਵਿੱਚ ਮੁੜ ਵੋਟਾਂ ਪਾਉਣ ਦੇ ਹੁਕਮ ਦਿੱਤੇ ਗਏ ਹਨ। ਜ਼ਿਲ੍ਹਾ ਪਟਿਆਲਾ ਦੇ ਪਿੰਡ ਖੁੱਡਾ ਬਲਾਕ (ਸੰਗਰੂਰ), ਪਿੰਡ ਪੰਚਾਇਤ ਖੇਤੀ ਰਾਜੂ ਬਲਾਕ ਭੁਨਰਹੇੜੀ ਅਤੇ ਪਿੰਡ ਪੰਚਾਇਤ ਕਰੀਮ ਨਗਰ ਵਿੱਚ ਮੁੜ ਚੋਣਾਂ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ।


ਇਸੇ ਤਰ੍ਹਾਂ ਚੋਣ ਕਮਿਸ਼ਨ ਨੇ ਪਿੰਡ ਪੰਚਾਇਤ ਲਖਮੀਰ ਉੱਤਰੀ, ਬਲਾਕ ਮਾੜਮੋਟ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਚੋਣ ਰੱਦ ਕਰਨ ਦੇ ਹੁਕਮ ਦਿੱਤੇ ਹਨ। ਕਿਉਂਕਿ ਵੋਟਰਾਂ ਨੂੰ ਵੋਟ ਪਾਉਣ ਵਿੱਚ ਦਿੱਕਤ ਦਾ ਸਾਹਮਣਾ ਕਰਨਾ ਪਿਆ।


ਦੱਸ ਦਈਏ ਕਿ ਪੰਜਾਬ ਵਿੱਚ ਕੁੱਲ 13,937 ਗ੍ਰਾਮ ਪੰਚਾਇਤਾਂ ਹਨ। ਇਨ੍ਹਾਂ ਵਿੱਚੋਂ 3798 ਸਰਪੰਚ ਪਹਿਲਾਂ ਹੀ ਬਿਨਾਂ ਮੁਕਾਬਲਾ ਚੁਣੇ ਜਾ ਚੁੱਕੇ ਹਨ। ਇਸ ਦੇ ਨਾਲ ਹੀ 48861 ਪੰਚ ਵੀ ਬਿਨਾਂ ਵੋਟ ਦੇ ਜਿੱਤ ਗਏ। ਇਸ ਤੋਂ ਇਲਾਵਾ 25588 ਸਰਪੰਚ ਅਹੁਦਿਆਂ ਅਤੇ 80598 ਪੰਚ ਅਹੁਦਿਆਂ ਲਈ ਵੋਟਾਂ ਪਈਆਂ। ਇਹ ਚੋਣ ਬੈਲਟ ਪੇਪਰ ਰਾਹੀਂ ਕਰਵਾਈ ਗਈ ਸੀ।