Panchayat Elections: ਪੰਚਾਇਤੀ ਚੋਣਾਂ ਲਈ ਅੱਜ ਤੋਂ ਭੱਖਿਆ ਮਾਹੌਲ, ਨਾਮਜ਼ਦਗੀ ਪ੍ਰਕਿਰਿਆ ਸ਼ੁਰੂ
Panchayat Elections Nomination process: 5 ਅਕਤੂਬਰ ਨੂੰ ਕਾਗਜ਼ਾਂ ਦੀ ਪੜਤਾ ਕੀਤੀ ਜਾਵੇਗੀ ਅਤੇ ਫਿਰ 7 ਅਕਤੂਬਰ ਨੂੰ ਚੋਣ ਨਾਲ ਲੜਨ ਵਾਲਾ ਚਾਹਵਾਨ ਆਪਣੀ ਨਾਮਜ਼ਦਗੀ ਵਾਪਸ ਲੈ ਸਕਦਾ ਹੈ। ਨਾਮਜ਼ਦਗੀ ਪ੍ਰਕਿਰਿਆ ਅੱਜ ਤੋਂ ਸ਼ੁਰੂ ਹੋ ਗਈ ਹੈ।
Panchayat Elections 2024: ਪੰਜਾਬ ਵਿੱਚ ਪੰਚਾਇਤੀ ਚੋਣਾਂ ਲਈ ਅੱਜ ਤੋਂ ਮਾਹੌਲ ਭੱਖ ਗਿਆ ਹੈ। ਪੰਚਾਇਤੀ ਚੋਣਾਂ ਨੂੰ ਲੈ ਕੇ ਪੇਂਡੂ ਖੇਤਰਾਂ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਨਾਮਜ਼ਦਗੀ ਪ੍ਰਕਿਰਿਆ 27 ਸਤੰਬਰ ਅੱਜ ਤੋਂ ਸ਼ੁਰੂ ਹੋਵੇਗੀ ਅਤੇ 4 ਅਕਤੂਬਰ ਤੱਕ ਜਾਰੀ ਰਹੇਗੀ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 5 ਅਕਤੂਬਰ ਨੂੰ ਹੋਵੇਗੀ ਅਤੇ ਉਮੀਦਵਾਰ 7 ਅਕਤੂਬਰ ਨੂੰ ਆਪਣੇ ਨਾਮ ਵਾਪਸ ਲੈ ਸਕਣਗੇ। 15 ਅਕਤੂਬਰ ਨੂੰ ਵੋਟਾਂ (Panchayat Elections) ਪੈਣਗੀਆਂ ਅਤੇ ਉਸੇ ਦਿਨ ਨਤੀਜਾ ਐਲਾਨਿਆ ਜਾਵੇਗਾ।
ਪੰਜਾਬ ਦੀਆਂ 13,237 ਪੰਚਾਇਤਾਂ (Panchayat Elections) ਲਈ ਨਾਮਜ਼ਦਗੀ ਪੱਤਰ ਦਾਖ਼ਲ ਹੋਣੇ ਹਨ ਜਿਨ੍ਹਾਂ ’ਚੋਂ 13,237 ਸਰਪੰਚ ਅਤੇ 84,437 ਪੰਚ ਚੁਣੇ ਜਾਣਗੇ। ਵੋਟਾਂ ਲਈ 19,110 ਪੋਲਿੰਗ ਬੂਥ ਬਣਾਏ ਜਾਣਗੇ।
ਇਹ ਵੀ ਪੜ੍ਹੋ: Punjab Panchayat Elections: ਪੰਜਾਬ ਦੇ ਪਿੰਡਾਂ 'ਚ ਵਿਕਾਸਾਂ ਕਾਰਜਾਂ ਨੂੰ ਲੱਗੀ ਬ੍ਰੇਕ; ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਲੱਗਾ ਚੋਣ ਜ਼ਾਬਤਾ
ਆਦਰਸ਼ ਚੋਣ ਜ਼ਾਬਤਾ (Panchayat Elections)
ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਨਵੀਆਂ ਸਕੀਮਾਂ, ਨਵੇਂ ਵਿਕਾਸ ਕਾਰਜਾਂ ਅਤੇ ਨਵੇਂ ਵਰਕ ਆਰਡਰਾਂ 'ਤੇ ਪੂਰੀ ਤਰ੍ਹਾਂ ਪਾਬੰਦੀ ਲੱਗ ਜਾਵੇਗੀ। ਪੰਜਾਬ ਰਾਜ ਚੋਣ ਕਮਿਸ਼ਨ ਨੇ ਰਿਟਰਨਿੰਗ ਅਫ਼ਸਰਾਂ ਨੂੰ ਹਦਾਇਤਾਂ ਵਾਲਾ 99 ਪੰਨਿਆਂ ਦਾ ਕਿਤਾਬਚਾ ਜਾਰੀ ਕੀਤਾ ਹੈ।ਪੰਚਾਇਤ ਚੋਣਾਂ ਲਈ ਐੱਸਡੀਐੱਮਜ਼ ਨੂੰ ਨੋਡਲ ਅਫ਼ਸਰ ਲਗਾਇਆ ਹੈ, ਜਿਨ੍ਹਾਂ ਨਾਮਜ਼ਦਗੀ ਪੱਤਰ ਲੈਣ ਲਈ ਸਬੰਧਤ ਸਥਾਨ ਵੀ ਨਿਸ਼ਚਿਤ ਕਰ ਦਿੱਤੇ ਹਨ।
ਆਦਰਸ਼ ਚੋਣ ਜ਼ਾਬਤਾ ਸਿਆਸੀ ਪਾਰਟੀਆਂ ਅਤੇ ਉਮੀਦਵਾਰਾਂ ਦੇ ਮਾਰਗਦਰਸ਼ਨ ਲਈ ਨਿਰਧਾਰਤ ਮਾਪਦੰਡਾਂ ਦਾ ਇੱਕ ਸਮੂਹ ਹੈ, ਜੋ ਸਿਆਸੀ ਪਾਰਟੀਆਂ ਦੀ ਸਹਿਮਤੀ ਨਾਲ ਤਿਆਰ ਕੀਤਾ ਜਾਂਦਾ ਹੈ। ਆਦਰਸ਼ ਚੋਣ ਜ਼ਾਬਤੇ ਵਿੱਚ ਚੋਣ ਕਮਿਸ਼ਨ ਦੀ ਭੂਮਿਕਾ ਅਹਿਮ ਹੁੰਦੀ ਹੈ।
ਆਦਰਸ਼ ਚੋਣ ਜ਼ਾਬਤਾ ਕਿੰਨੀ ਦੇਰ ਤੱਕ ਲਾਗੂ ਰਹਿੰਦਾ ਹੈ?
ਇਹ ਚੋਣ ਕਮਿਸ਼ਨ ਦੁਆਰਾ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਦੀ ਮਿਤੀ ਤੋਂ ਲਾਗੂ ਹੁੰਦਾ ਹੈ ਅਤੇ ਚੋਣ ਪ੍ਰਕਿਰਿਆ ਦੇ ਪੂਰਾ ਹੋਣ ਤੱਕ ਲਾਗੂ ਰਹਿੰਦਾ ਹੈ। ਲੋਕ ਸਭਾ ਚੋਣਾਂ ਦੌਰਾਨ, ਆਦਰਸ਼ ਚੋਣ ਜ਼ਾਬਤਾ ਪੂਰੇ ਦੇਸ਼ ਵਿੱਚ ਲਾਗੂ ਹੁੰਦਾ ਹੈ, ਜਦੋਂ ਕਿ ਵਿਧਾਨ ਸਭਾ ਚੋਣਾਂ ਦੌਰਾਨ, ਇਹ ਪੂਰੇ ਰਾਜ ਵਿੱਚ ਲਾਗੂ ਹੁੰਦਾ ਹੈ।