Punjab Panchayat Electionਪੰਜਾਬ ਸਰਕਾਰ ਦੇ ਪੰਚਾਇਤ ਅਤੇ ਪੇਂਡੂ ਵਿਕਾਸ ਵਿਭਾਗ ਦੀ ਤਰਫੋਂ ਪੰਜਾਬ ਦੇ ਰਾਜਪਾਲ ਵੱਲੋਂ ਪੰਜਾਬ ਦੀਆਂ ਪੰਚਾਇਤਾਂ ਦੀਆਂ ਚੋਣਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਇਸ ਨੋਟੀਫਿਕੇਸ਼ਨ ਮੁਤਾਬਿਕ ਸੂਬੇ ਦੀਆਂ ਸਾਰੀਆਂ 12,700 ਪੰਚਾਇਤਾਂ ਵਿੱਚ 20 ਅਕਤੂਬਰ ਤੱਕ ਚੋਣ ਪ੍ਰਕਿਰਿਆ ਮੁਕੰਮਲ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ। ਸੂਤਰਾਂ ਦੇ ਮੁਤਾਬਿਕ ਕਿਹਾ ਗਿਆ ਹੈ ਕਿ ਪੰਚਾਇਤ ਡਿਪਾਰਟਮੈਂਟ ਨੇ ਪੰਚਾਇਤੀ ਇਲੈਕਸ਼ਨਾਂ (Panchayats Elections) ਦੀ ਤਿਆਰੀ ਪੂਰੀ ਕੀਤੀ ਹੈ। ਪੰਚਾਇਤੀ ਡਿਪਾਰਟਮੈਂਟ ਵੱਲੋਂ ਇਲੈਕਸ਼ਨ ਕਮਿਸ਼ਨ ਪੰਜਾਬ ਨੂੰ ਚਿੱਠੀ ਭੇਜੀ ਗਈ ਹੈ। 20 ਅਕਤੂਬਰ ਤੋਂ ਪਹਿਲਾਂ ਕਿਸੇ ਵਕਤ ਵੀ ਪੰਜਾਬ ਵਿੱਚ ਇਲੈਕਸ਼ਨ ਕਰਵਾ ਸਕਦੇ ਹੋ। 23 ਸਤੰਬਰ ਤੋਂ ਕਿਸੇ ਵਕਤ ਵੀ ਪੰਜਾਬ ਵਿੱਚ ਪਿੰਡਾਂ ਦਾ ਚੋਣ ਜਾਬਤਾ ਲੱਗ ਸਕਦਾ ਹੈ।  23 ਸਤੰਬਰ ਤੋਂ ਬਾਅਦ ਕਿਸੇ ਵਕਤ ਵੀ ਇਲੈਕਸ਼ਨ ਦਾ ਐਲਾਨ ਸੰਭਵ ਹੈ।


COMMERCIAL BREAK
SCROLL TO CONTINUE READING

ਇਸ ਸਬੰਧੀ ਸਰਕਾਰ ਪਹਿਲਾਂ ਹੀ ਪੰਚਾਇਤੀ ਚੋਣਾਂ (Panchayats Elections)  ਦੀਆਂ ਤਿਆਰੀਆਂ ਵਿੱਚ ਜੁਟੀ ਹੋਈ ਹੈ।  ਪੰਚਾਇਤੀ ਚੋਣਾਂ ਦਾ ਲੰਬੇ ਸਮੇਂ ਤੋਂ ਇੰਤਜ਼ਾਰ ਸੀ ਜੋ ਹੁਣ ਖ਼ਤਮ ਹੋ ਗਿਆ ਹੈ। ਰਾਜ ਚੋਣ ਕਮਿਸ਼ਨ ਵੱਲੋਂ ਪੰਚਾਇਤੀ ਚੋਣਾਂ ਦਾ ਸ਼ਡਿਊਲ ਜਲਦੀ ਹੀ ਜਾਰੀ ਕੀਤਾ ਜਾਵੇਗਾ। ਇਸ ਵਾਰ ਪੰਚਾਇਤੀ ਚੋਣਾਂ ਦੌਰਾਨ ਕੋਈ ਵੀ ਪਾਰਟੀ ਆਪਣੇ ਚੋਣ ਨਿਸ਼ਾਨ ਦੀ ਵਰਤੋਂ ਨਹੀਂ ਕਰ ਸਕੇਗੀ ਸਰਬਸੰਮਤੀ ਨਾਲ ਚੁਣਿਆ ਗਿਆ ਹੈ ਅਤੇ ਪੰਚਾਇਤਾਂ ਵਿੱਚ ਕਿਸੇ ਕਿਸਮ ਦੀ ਪਾਰਟੀਬਾਜ਼ੀ ਨਹੀਂ ਹੋਣੀ ਚਾਹੀਦੀ।


ਇਹ ਵੀ ਪੜ੍ਹੋ: Punjab Roadways Strike: ਬੱਸ ਦਾ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ; ਪੀਆਰਟੀਸੀ ਤੇ ਪਨਬੱਸ ਯੂਨੀਅਨ ਵੱਲੋਂ ਚੱਕਾ ਜਾਮ ਕਰਨ ਦਾ ਐਲਾਨ
 


ਰਾਜ ਚੋਣ ਕਮਿਸ਼ਨ ਨੇ ਇਸ ਸਮੁੱਚੀ ਪ੍ਰਕਿਰਿਆ 'ਤੇ ਪਹਿਲਾਂ ਹੀ ਕੰਮ ਸ਼ੁਰੂ ਕਰ ਦਿੱਤਾ ਹੈ ਅਤੇ ਸਾਰੀਆਂ ਪੰਚਾਇਤਾਂ  (Panchayats Elections)  ਲਈ ਰਾਖਵੇਂਕਰਨ ਦਾ ਰੋਟੇਸ਼ਨ ਰੋਸਟਰ ਤਿਆਰ ਕਰ ਲਿਆ ਗਿਆ ਹੈ ਅਤੇ ਇਸ ਵਾਰ ਪੰਚਾਇਤੀ ਚੋਣਾਂ 'ਚ ਜ਼ਿਲ੍ਹੇ ਨੂੰ ਨਹੀਂ ਬਲਕਿ ਬਲਾਕ ਨੂੰ ਇਕਾਈ ਮੰਨਿਆ ਜਾਵੇਗਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਹਿਲਾਂ ਹੀ ਐਲਾਨ ਕਰ ਚੁੱਕੇ ਹਨ ਕਿ ਜਿਹੜੀ ਪੰਚਾਇਤ ਸਰਬਸੰਮਤੀ ਨਾਲ ਚੁਣੀ ਜਾਵੇਗੀ, ਉਸ ਨੂੰ ਪਿੰਡਾਂ ਦੇ ਵਿਕਾਸ ਕਾਰਜਾਂ ਲਈ 5 ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ।