Punjab Holiday News:  ਪੰਜਾਬ ਸਰਕਾਰ ਵੱਲੋਂ 15 ਅਕਤੂਬਰ ਨੂੰ ਸੂਬੇ ਵਿੱਚ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਛੁੱਟੀ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਨੇ ਆਉਣ ਵਾਲੀਆਂ ਪੰਚਾਇਤੀ ਚੋਣਾਂ ਵਿੱਚ ਵੋਟਾਂ ਪਾਉਣ ਲਈ 15 ਅਕਤੂਬਰ ਨੂੰ ਜਨਤਕ ਛੁੱਟੀ ਐਲਾਨੀ ਹੈ। ਇਸ ਫੈਸਲੇ ਦਾ ਉਦੇਸ਼ ਵੱਧ ਤੋਂ ਵੱਧ ਵੋਟਰਾਂ ਦੀ ਭਾਗੀਦਾਰੀ ਅਤੇ ਚੋਣ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣਾ ਯਕੀਨੀ ਬਣਾਉਣਾ ਹੈ। ਇਸ ਦਿਨ ਸਾਰੇ ਸਰਕਾਰੀ ਦਫ਼ਤਰ, ਅਦਾਰੇ ਅਤੇ ਵਿੱਦਿਅਕ ਅਦਾਰੇ ਬੰਦ ਰਹਿਣਗੇ ਤਾਂ ਜੋ ਨਾਗਰਿਕਾਂ ਨੂੰ ਵੋਟ ਪਾਉਣ ਦੀ ਇਜਾਜ਼ਤ ਦਿੱਤੀ ਜਾ ਸਕੇ। ਇਹ ਛੁੱਟੀ ਪੰਜਾਬ ਰਾਜ ਦੇ ਚੰਡੀਗੜ੍ਹ ਵਿੱਚ ਸਥਿਤ ਸਰਕਾਰੀ ਦਫਤਰਾਂ/ਬੋਰਡਾਂ/ਕਾਰਪੋਰੇਸ਼ਨ/ਵਿੱਦਿਅਕ ਅਦਾਰਿਆਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ।


COMMERCIAL BREAK
SCROLL TO CONTINUE READING

15 ਅਕਤੂਬਰ ਯਾਨੀ ਮੰਗਲਵਾਰ ਨੂੰ ਪੰਜਾਬ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਤੇ ਵਿਦਿਅਕ ਅਦਾਰੇ ਬੰਦ ਰਹਿਣਗੇ। ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਚੰਡੀਗੜ੍ਹ ਸਥਿਤ ਪੰਜਾਬ ਰਾਜ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਤੇ ਵਿਦਿਅਕ ਅਦਾਰਿਆਂ 'ਚ ਵੀ ਛੁੱਟੀ ਰਹੇਗੀ।