Panchayats News: ਪੰਜਾਬ ਸਰਕਾਰ ਜਲਦੀ ਹੀ ਪਿੰਡਾਂ ਦੀਆਂ ਪੰਚਾਇਤੀ ਚੋਣਾਂ ਕਰਵਾ ਸਕਦੀ ਹੈ। ਪੰਜਾਬ ਸਰਕਾਰ ਨੇ ਸੂਬੇ ਦੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰਾਂ ਨੂੰ 16 ਜਨਵਰੀ ਤੱਕ ਲੋੜੀਂਦੀ ਜਾਣਕਾਰੀ ਦੇਣ ਲਈ ਕਿਹਾ ਹੈ। ਤਾਂ ਜੋ ਪੰਚਾਇਤਾਂ ਦਾ ਕਾਰਜਕਾਲ ਖ਼ਤਮ ਹੁੰਦੇ ਸਾਰ ਹੀ ਇਨ੍ਹਾਂ ਨੂੰ ਭੰਗ ਕਰਕੇ ਪੰਚਾਇਤ ਅਧਿਕਾਰੀ ਨਿਯੁਕਤ ਕੀਤੇ ਜਾ ਸਕਣ।


COMMERCIAL BREAK
SCROLL TO CONTINUE READING

ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਸੰਦੇਸ਼ ਵਿੱਚ ਲਿਖਿਆ ਗਿਆ ਹੈ ਕਿ ਸਰਕਾਰ ਵੱਲੋਂ ਗ੍ਰਾਮ ਪੰਚਾਇਤਾਂ ਨੂੰ ਭੰਗ ਕਰਨ ਅਤੇ ਉਨ੍ਹਾਂ ਦੇ ਰਿਕਾਰਡ ਨੂੰ ਸੰਭਾਲਣ ਲਈ AE, JE, VDO, SCPO  ਅਤੇ ਪੰਚਾਇਤ ਅਧਿਕਾਰੀ ਨਿਯੁਕਤ ਕਰਨ ਦੀ ਤਜਵੀਜ਼ ਹੈ। ਪਹਿਲੀ ਮੀਟਿੰਗ ਤੋਂ 5 ਸਾਲ ਦੀ ਮਿਆਦ ਖਤਮ ਹੋਣ ਤੋਂ ਬਾਅਦ ਗ੍ਰਾਮ ਪੰਚਾਇਤਾਂ ਦਾ ਕੰਮ ਚਲਾਉਣ ਲਈ ਪ੍ਰਬੰਧਕ ਨਿਯੁਕਤ ਕੀਤੇ ਜਾਣੇ ਹਨ।ਇਸ ਲਈ ਗ੍ਰਾਮ ਪੰਚਾਇਤਾਂ ਨੂੰ ਵੰਡਣ ਲਈ ਜਰੂਰੀ ਜਾਣਕਾਰੀ ਚਾਹੀਦੀ ਹੈ, ਜੋ ਕਿ 16 ਜਨਵਰੀ ਤੱਕ ਭੇਜੀ ਜਾਵੇ। ਇਸ ਤੋਂ ਸਾਫ਼ ਹੈ ਕਿ ਸਰਕਾਰ ਜਲਦੀ ਹੀ ਪੰਚਾਇਤਾਂ ਨੂੰ ਭੰਗ ਕਰ ਸਕਦੀ ਹੈ ਅਤੇ ਅਧਿਕਾਰੀ ਨਿਯੁਕਤ ਕਰ ਸਕਦੀ ਹੈ।



ਇਹ ਵੀ ਪੜ੍ਹੋ: Sukhpal Khaira: ਨਾਭਾ ਜੇਲ੍ਹ 'ਚੋਂ ਬਾਹਰੇ ਆਏ ਸੁਖਪਾਲ ਖਹਿਰਾ, ਦੇਖੋ ਤਸਵੀਰਾਂ...


ਇਸ ਤੋਂ ਪਹਿਲਾਂ ਅਗਸਤ 2023 ਵਿੱਚ ਗ੍ਰਾਮ ਪੰਚਾਇਤ ਚੋਣਾਂ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਸੀ। ਸਰਕਾਰ ਨੇ 10 ਅਗਸਤ ਨੂੰ ਪੰਜਾਬ ਪੰਚਾਇਤੀ ਰਾਜ ਐਕਟ 1994 ਦੀ ਧਾਰਾ 29-ਏ ਤਹਿਤ ਰਾਜਪਾਲ ਦੀ ਇਜਾਜ਼ਤ ਨਾਲ ਪੰਚਾਇਤਾਂ ਨੂੰ ਭੰਗ ਕਰਨ ਦਾ ਫੈਸਲਾ ਲਿਆ ਸੀ। ਜਦਕਿ ਉਨ੍ਹਾਂ ਦਾ ਕਾਰਜਕਾਲ ਜਨਵਰੀ 2024 ਤੱਕ ਸੀ। ਜਿਸ ਤੋਂ ਬਾਅਦ ਕੁਝ ਗ੍ਰਾਮ ਪੰਚਾਇਤ ਅਧਿਕਾਰੀਆਂ ਨੇ ਹਾਈਕੋਰਟ ਤੱਕ ਪਹੁੰਚ ਕੀਤੀ ਸੀ। ਸਰਪੰਚਾਂ ਵੱਲੋਂ ਦਲੀਲ ਦਿੱਤੀ ਗਈ ਕਿ ਚੁਣੇ ਹੋਏ ਨੁਮਾਇੰਦਿਆਂ ਦਾ ਕਾਰਜਕਾਲ ਪੂਰਾ ਹੋਣ ਤੋਂ ਪਹਿਲਾਂ ਹੀ ਪੰਜਾਬ ਦੀਆਂ ਸਾਰੀਆਂ ਪੰਚਾਇਤਾਂ ਗਲਤ ਅਤੇ ਗੈਰ-ਕਾਨੂੰਨੀ ਢੰਗ ਨਾਲ ਭੰਗ ਕਰ ਦਿੱਤੀਆਂ ਗਈਆਂ ਹਨ। ਮਾਮਲਾ ਹਾਈਕੋਰਟ ਪੁੱਜਣ ਤੋਂ ਬਾਅਦ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਗਿਆ। ਜਿਸ ਤੋਂ ਬਾਅਦ ਪੰਜਾਬ ਦੇ ਮੁੱਖ ਸਕੱਤਰ ਨੇ ਅਦਾਲਤ ਵਿੱਚ ਜਵਾਬ ਦਾਇਰ ਕਰਦੇ ਹੋਏ ਕਿਹਾ ਕਿ ਇਹ ਫੈਸਲਾ ਵਾਪਸ ਲੈ ਲਿਆ ਸੀ।


ਇਹ ਵੀ ਪੜ੍ਹੋ: Sadhu Singh Dharamsot News: ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਈਡੀ ਨੇ ਕੀਤਾ ਗ੍ਰਿਫ਼ਤਾਰ