Mansa News(ਕੁਲਦੀਪ ਧਾਲੀਵਾਲ): ਮਾਨਸਾ ਜ਼ਿਲ੍ਹੇ ਦੇ ਮਾਨਸਾ ਖੁਰਦ ਦੇ ਵਿੱਚ ਬੈਲਟ ਪੇਪਰਾਂ ਤੇ ਉਮੀਦਵਾਰਾਂ ਦੇ ਚੋਣ ਨਿਸ਼ਾਨ ਗਲਤ ਛਪ ਜਾਣ ਦੇ ਚਲਦਿਆਂ ਪ੍ਰਸ਼ਾਸਨ ਨੇ ਚੋਣ ਪ੍ਰਕਿਰਿਆ ਰੱਦ ਕਰ ਦਿੱਤੀ ਹੈ ਹੈਂ। ਚੋਣ ਆਮਲਾ ਚੋਣ ਸਮੱਗਰੀ ਲੈ ਕੇ ਰਵਾਨਾ ਹੋ ਗਿਆ ਤੇ ਪਿੰਡ ਵਾਸੀਆਂ ਵੱਲੋਂ ਚੋਣ ਰੱਦ ਹੋਣ ਦੇ ਕਾਰਨ ਪ੍ਰਸ਼ਾਸਨ ਦੇ ਖਿਲਾਫ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪ੍ਰਸ਼ਾਸਨ ਦਾ ਕਹਿਣਾ ਹੈ ਕਿ ਜਲਦ ਚੋਣਾਂ ਕਰਵਾਉਣ ਲਈ ਨਵੀਂ ਤਾਰੀਖ ਦਾ ਐਲਾਨ ਕਰ ਦਿੱਤਾ ਜਾਵੇਗਾ।


COMMERCIAL BREAK
SCROLL TO CONTINUE READING

ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਉਹ ਪਿਛਲੇ ਇੱਕ ਮਹੀਨੇ ਤੋਂ ਚੋਣ ਪ੍ਰਚਾਰ ਕਰ ਰਹੇ ਸਨ ਪਰ ਜਾਣ ਬੁੱਝ ਕੇ ਉਹਨਾਂ ਦੇ ਪਿੰਡ ਦੀ ਚੋਣ ਦੇ ਵਿੱਚ ਅਜਿਹੀ ਅਦਲਾ ਬਦਲੀ ਸਾਹਮਣੇ ਆਈ ਹੈ ਜਿਸ ਕਾਰਨ ਚੋਣ ਰੱਦ ਹੋਈ ਹੈ। ਉਨ੍ਹਾਂ ਨੇ ਇਲੈਕਸ਼ਨ ਕਮਿਸ਼ਨ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਬੈਲਟ ਪੇਪਰਾਂ ਵਿੱਚ ਅਦਲਾ ਬਦਲੀ ਹੋਣ ਦੀ ਜਾਂਚ ਕੀਤੀ ਜਾਵੇ। ਇਸ ਮਾਮਲੇ ਵਿੱਚ ਜੋ ਵੀ ਵਿਅਕਤੀ ਦੋਸ਼ੀ ਪਾਇਆ ਜਾਂਦਾ ਹੈ ਉਸ ਖਿਲਾਫ ਕਾਰਵਾਈ ਕੀਤੀ ਜਾਵੇ।