Fatehgarh Sahib News: ਕਸਬਾ ਅਜਨਾਲੀ ਵਿੱਚ ਤੇਂਦੂਏ ਦਿਸਣ ਮਗਰੋਂ ਦਹਿਸ਼ਤ ਦਾ ਮਾਹੌਲ
Fatehgarh Sahib News: ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਕਸਬਾ ਅਜਨਾਲੀ ਵਿੱਚ ਤੇਂਦੂਏ ਦੇ ਆਉਣ ਨਾਲ ਦਹਿਸ਼ਤ ਦਾ ਮਾਹੌਲ ਬਣ ਗਿਆ।
Fatehgarh Sahib News (ਜਗਮੀਤ ਸਿੰਘ): ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਕਸਬਾ ਅਜਨਾਲੀ ਵਿੱਚ ਤੇਂਦੂਏ ਦੇ ਆਉਣ ਨਾਲ ਦਹਿਸ਼ਤ ਦਾ ਮਾਹੌਲ ਬਣ ਗਿਆ, ਜਿਸ ਦੀ ਵੀਡੀਓ ਸੋਸ਼ਲ ਮੀਡੀਆ ਉਤੇ ਤੇਜ਼ ਨਾਲ ਵਾਇਰਲ ਹੋ ਰਹੀ ਹੈ। ਇਹ ਵੀਡੀਓ ਬੀਤੀ ਰਾਤ ਦੀ ਹੈ ਜੋ ਸਥਾਨਕ ਡੀ ਮਾਰਟ ਦੇ ਪਿੱਛੇ ਦੀ ਦੱਸੀ ਜਾ ਰਹੀ ਹੈ।
ਇਸ ਬਾਰੇ ਸਥਾਨਕ ਲੋਕ ਵੀ ਸਾਹਮਣੇ ਆਏ ਜਿਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਤੇਂਦੂਆਂ ਆਪਣੇ ਅੱਖੀ ਦੇਖਿਆ ਹੈ। ਇਸ ਮੌਕੇ ਗੱਲਬਾਤ ਕਰਦੇ ਹੋਏ ਸਥਾਨਕ ਲੋਕਾਂ ਦਾ ਕਹਿਣਾ ਸੀ ਕਿ ਉਨ੍ਹਾਂ ਵੱਲੋਂ ਰਾਤ ਤਿੰਨ ਵਜੇ ਦੇ ਕਰੀਬ ਤੇਂਦੂਏ ਨੂੰ ਦੇਖਿਆ ਗਿਆ। ਇਸ ਤੋਂ ਬਾਅਦ ਉਨ੍ਹਾਂ ਨੇ ਆਪਣੇ ਆਸ-ਪਾਸ ਦੇ ਲੋਕਾਂ ਨੂੰ ਫੋਨ ਕਰਕੇ ਇਸ ਦੀ ਜਾਣਕਾਰੀ ਦਿੱਤੀ ਅਤੇ ਗੁਰਦੁਆਰੇ ਵਿੱਚ ਅਨਾਊਂਸਮੈਂਟ ਕਰਕੇ ਲੋਕਾਂ ਨੂੰ ਚੌਕਸ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਦਾ ਕਹਿਣਾ ਸੀ ਕਿ ਬਾਅਦ ਵਿੱਚ ਤੇਂਦੂਆ ਖੇਤਾਂ ਵੱਲ ਨੂੰ ਦੌੜ ਗਿਆ।
ਇਹ ਵੀ ਪੜ੍ਹੋ : Doctors Strike News: ਡਾਕਟਰਾਂ ਦੀ ਸਰਕਾਰ ਨਾਲ ਚੱਲ ਰਹੀ ਮੀਟਿੰਗ ਹੋਈ ਖਤਮ; ਸਾਰੇ ਮਸਲਿਆਂ 'ਤੇ ਬਣੀ ਸਹਿਮਤੀ
ਇਸ ਸਬੰਧੀ ਥਾਣਾ ਮੁੱਖੀ ਅਰਸ਼ਦੀਪ ਸ਼ਰਮਾਂ ਨੇ ਅਜਨਾਲੀ ਇਲਾਕੇ ਵਿੱਚ ਤੇਂਦੂਏ ਦੀ ਪੁਸ਼ਟੀ ਕੀਤੀ ਤੇ ਲੋਕਾਂ ਨੂੰ ਸੁਚੇਤ ਰਹਿਣ ਦੀ ਅਪੀਲ ਵੀ ਕੀਤੀ। ਇਸ ਮੌਕੇ ਐਸਐਚਓ ਨੇ ਕਿਹਾ ਕਿ ਉਨ੍ਹਾਂ ਵੱਲੋਂ ਡੀਐਸਪੀ ਅਮਲੋਹ ਦੇ ਨਾਲ ਇਲਾਕੇ ਦੇ ਲੋਕਾਂ ਨੂੰ ਮਿਲੇ ਕਿ ਜਿੱਥੇ ਉਨ੍ਹਾਂ ਨੇ ਤੇਂਦੂਆ ਆਉਣ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਨੇ ਇਸ ਬਾਰੇ ਜੰਗਲਾਤ ਵਿਭਾਗ ਨਾਲ ਗੱਲ ਕਰਕੇ ਤੇਂਦੂਏ ਨੂੰ ਫੜਨ ਦੇ ਲਈ ਸਾਰੀਆਂ ਤਿਆਰੀਆਂ ਹਨ ਜੇਕਰ ਕਿਸੇ ਨੂੰ ਤੇਂਦੂਏ ਬਾਰੇ ਜਾਣਕਾਰੀ ਮਿਲਦੀ ਹੈ ਤਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ।
ਕਾਬਿਲੇਗੌਰ ਹੈ ਇਸ ਤੋਂ ਪਹਿਲਾਂ ਰਾਜਪੁਰਾ ਵਿੱਚ ਕੁਝ ਦਿਨ ਪਹਿਲਾਂ ਤੇਂਦੂਆ ਦੇਖਿਆ ਗਿਆ ਸੀ। ਇਸ ਦੀਆਂ ਵੱਖ-ਵੱਖ ਤਸਵੀਰਾਂ ਅਤੇ ਸੀਸੀਟੀਵੀ ਵੀ ਸਾਹਮਣੇ ਆਈਆਂ ਸਨ, ਜਿਸ ਵਿੱਚ ਤੇਂਦੂਏ ਨੂੰ ਆਮ ਗਲੀਆਂ ਵਿਚ ਘੁੰਮਦਾ ਵੇਖਿਆ ਜਾ ਸਕਦਾ ਸੀ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪਟਿਆਲਾ ਦੇ ਪਿੰਡ ਬਾਰਨ ’ਚ ਤੇਂਦੂਏ ਵਲੋਂ ਬੱਕਰੀ ਨੂੰ ਸ਼ਿਕਾਰ ਬਣਾਇਆ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਜਿੱਥੇ ਲੋਕਾਂ ਦੇ ਖੇਤ ਹਨ, ਉਸ ਖੇਤਰ ’ਚ ਬੱਕਰੀ ਨੂੰ ਬੰਨ੍ਹਿਆ ਗਿਆ ਸੀ, ਜਿਥੇ ਤੇਂਦੂਏ ਨੇ ਬੱਕਰੀ ਨੂੰ ਆਪਣਾ ਨਿਵਾਲਾ ਬਣਾਇਆ। ਕੁਝ ਲੋਕਾਂ ਦਾ ਮੰਨਣਾ ਸੀ ਕਿ ਤੇਂਦੂਆ ਉਸ ਖੇਤਰ ’ਤੋਂ ਦੂਰ ਜਾ ਚੁੱਕਾ ਹੈ ਅਤੇ ਖ਼ਤਰੇ ਵਾਲੀ ਕੋਈ ਗੱਲ ਨਹੀਂ।
ਇਹ ਵੀ ਪੜ੍ਹੋ : Captain Yogesh Bairagi: ਵਿਨੇਸ਼ ਫੋਗਾਟ ਖਿਲਾਫ ਭਾਜਪਾ ਨੇ 'ਕੈਪਟਨ' ਨੂੰ ਮੈਦਾਨ 'ਚ ਉਤਾਰਿਆ, ਜਾਣੋ ਕੌਣ ਹੈ ਯੋਗੇਸ਼ ਬੈਰਾਗੀ