Shri Akal Takhat Sahib: ਸੁਖਬੀਰ ਬਾਦਲ ਤੇ ਸਾਬਕਾ ਮੰਤਰੀਆਂ ਦੇ ਗਲ਼ 'ਚ ਪਾਈਆਂ ਤਖਤੀਆਂ; ਜਾਣੋ ਕੀ ਲਗਾਈ ਸਜ਼ਾ
Advertisement
Article Detail0/zeephh/zeephh2540435

Shri Akal Takhat Sahib: ਸੁਖਬੀਰ ਬਾਦਲ ਤੇ ਸਾਬਕਾ ਮੰਤਰੀਆਂ ਦੇ ਗਲ਼ 'ਚ ਪਾਈਆਂ ਤਖਤੀਆਂ; ਜਾਣੋ ਕੀ ਲਗਾਈ ਸਜ਼ਾ

Shri Akal Takhat Sahib: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਹੋਈ। ਇਸ ਮੀਟਿੰਗ ਉਪਰ ਸਮੁੱਚੇ ਸਿੱਖ ਜਗਤ ਦੀਆਂ ਨਜ਼ਰਾਂ ਲੱਗੀਆਂ ਹੋਈਆਂ ਸਨ।

Shri Akal Takhat Sahib: ਸੁਖਬੀਰ ਬਾਦਲ ਤੇ ਸਾਬਕਾ ਮੰਤਰੀਆਂ ਦੇ ਗਲ਼ 'ਚ ਪਾਈਆਂ ਤਖਤੀਆਂ; ਜਾਣੋ ਕੀ ਲਗਾਈ ਸਜ਼ਾ

Shri Akal Takhat Sahib:  ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਹੋਈ। ਇਸ ਮੀਟਿੰਗ ਉਪਰ ਸਮੁੱਚੇ ਸਿੱਖ ਜਗਤ ਦੀਆਂ ਨਜ਼ਰਾਂ ਲੱਗੀਆਂ ਹੋਈਆਂ ਸਨ। ਪੰਜ ਸਿੰਘ ਸਾਹਿਬਾਨ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਕਾਰਵਾਈ ਆਰੰਭ ਕਰਨ ਤੋਂ ਪਹਿਲਾਂ ਅਰਦਾਸ ਕੀਤੀ ਗਈ। ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸ਼੍ਰੀ ਅਕਾਲ ਤਖਤ ਸਾਹਿਬ ਦੀ ਮਾਨ ਮਰਿਆਦਾ ਨੂੰ ਹਮੇਸ਼ਾ ਹੀ ਕਾਇਮ ਰੱਖਿਆ ਜਾਂਦਾ ਹੈ।

ਇਸ ਦੌਰਾਨ ਸੁਖਬੀਰ ਸਿੰਘ ਬਾਦਲ ਅਤੇ ਅਕਾਲੀ ਦਲ ਦੇ ਤੱਤਕਾਲੀਨ ਕੈਬਨਿਟ ਨੂੰ ਪੰਥਕ ਸਜ਼ਾ ਲਗਾਈ ਹੈ। ਰਘਬੀਰ ਸਿੰਘ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਬਰਛੀ ਲੈ ਕੇ ਬੈਠਣਗੇ। ਉਨ੍ਹਾਂ ਨੂੰ ਆਪਣੇ ਗਲੇ ਵਿੱਚ ਤਖ਼ਤੀ ਪਾਉਣੀ ਪਵੇਗੀ। ਜਥੇਦਾਰ ਰਘਬੀਰ ਸਿੰਘ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਸਮੇਤ ਕੋਰ ਕਮੇਟੀ ਦੇ ਮੈਂਬਰ ਅਤੇ ਸਾਲ 2015 ਵਿੱਚ ਕੈਬਨਿਟ ਮੈਂਬਰ ਰਹੇ ਆਗੂ 3 ਦਸੰਬਰ ਨੂੰ ਦੁਪਹਿਰ 12 ਤੋਂ 1 ਵਜੇ ਤੱਕ ਬਾਥਰੂਮਾਂ ਦੀ ਸਫ਼ਾਈ ਕਰਨਗੇ। ਇਸ ਤੋਂ ਬਾਅਦ ਉਹ ਇਸ਼ਨਾਨ ਕਰਕੇ ਲੰਗਰ ਘਰ ਵਿੱਚ ਸੇਵਾ ਕਰਨਗੇ। ਉਪਰੰਤ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਨੇ ਹੋਣਗੇ। ਇਸ ਤੋਂ ਇਲਾਵਾ ਡੇਰਾ ਮੁਖੀ ਦੀ ਮੁਆਫ਼ੀ ਲਈ ਦਿੱਤੇ ਇਸ਼ਤਿਹਾਰ ਦੀ ਰਾਸ਼ੀ ਵਿਆਜ ਸਮੇਤ ਖਾਤਾ ਸ਼ਾਖਾ 'ਚ ਜਮ੍ਹਾਂ ਕਰਵਾਉਣ ਦੇ ਨਿਰਦੇਸ਼ ਵੀ ਦਿੱਤੇ ਗਏ ਹਨ।

ਇਹ ਸਾਰੇ ਕੱਲ੍ਹ 3 ਤਰੀਕ ਨੂੰ ਸੰਗਤਾਂ ਲਈ ਦਰਬਾਰ ਸਾਹਿਬ ਵਿੱਚ ਬਣੇ ਪਖਾਨਿਆਂ ਦੀ ਸਫਾਈ ਕਰਨਗੇ। ਜੋੜਿਆਂ ਦੀ ਸੇਵਾ ਕਰਨਗੇ। 3 ਦਸੰਬਰ ਨੂੰ 12 ਤੋਂ 1 ਵਜੇ ਤੱਕ ਬਾਥਰੂਮ ਸਾਫ਼ ਕਰਨਗੇ। ਫਿਰ ਇਸ਼ਨਾਨ ਕਰਕੇ ਲੰਗਰ ਘਰ 'ਚ ਬਰਤਨ ਮਾਂਜਣ ਦੀ ਸੇਵਾ ਲਗਾਈ। ਸ੍ਰੀ ਦਰਬਾਰ ਸਾਹਿਬ ਦੇ ਪ੍ਰਵੇਸ਼ ਦੁਆਰ 'ਤੇ ਸੇਵਾਦਾਰਾਂ ਦਾ ਚੋਲਾ ਪਾ ਕੇ ਗਲ 'ਚ ਤਖਤੀ ਪਾ ਕੇ ਅਤੇ ਹੱਥ 'ਚ ਬਰਛਾ ਫੜ ਕੇ 2 ਦਿਨ ਬੈਠਣਗੇ। ਦਮਦਮਾ ਸਾਹਿਬ, ਕੇਸਗੜ੍ਹ ਸਾਹਿਬ ਵਿਖੇ 2-2 ਦਿਨ 2 ਘੰਟੇ ਦੀ ਸੇਵਾ ਲਗਾਈ ਹੈ।

ਜਥੇਦਾਰ ਨੇ ਕਮੇਟੀ ਬਣਾ ਕੇ ਅਕਾਲੀ ਦਲ ਦਾ ਪੁਨਰਗਠਨ ਕਰਨ ਦੇ ਵੀ ਹੁਕਮ ਦਿੱਤੇ। ਇਸ ਕਮੇਟੀ ਵਿੱਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਇਕਬਾਲ ਸਿੰਘ ਝੂੰਦਾਂ, ਗੁਰਪ੍ਰਤਾਪ ਸਿੰਘ ਵਡਾਲਾ, ਮਨਪ੍ਰੀਤ ਸਿੰਘ ਇਆਲੀ, ਸਤਵੰਤ ਕੌਰ ਨੂੰ ਸ਼ਾਮਲ ਕੀਤਾ ਗਿਆ ਹੈ। ਜਥੇਦਾਰ ਨੇ ਹੁਕਮ ਦਿੱਤੇ ਹਨ ਕਿ ਸ਼੍ਰੋਮਣੀ ਅਕਾਲੀ ਦਲ ਵਿੱਚ ਮੁੜ ਤੋਂ ਨਵੀਂ ਭਰਤੀ ਸ਼ੁਰੂ ਕੀਤੀ ਜਾਵੇ ਅਤੇ ਇਹ ਕਮੇਟੀ 6 ਮਹੀਨਿਆਂ ਦੇ ਅੰਦਰ ਪ੍ਰਧਾਨ ਅਤੇ ਹੋਰ ਅਹੁਦਿਆਂ ਲਈ ਚੋਣਾਂ ਕਰਵਾਏ।

ਸਿੰਘ ਸਾਹਿਬਾਨ ਨੇ ਆਦੇਸ਼ ਦਿੱਤੇ ਕਿ ਭਰਤੀ ਜਾਅਲੀ ਨਹੀਂ ਹੋਣੀ ਚਾਹੀਦੀ, ਇਸ ਲਈ ਅਕਾਲੀ ਦਲ ਵਿੱਚ ਸ਼ਾਮਲ ਹੋਣ ਵਾਲੇ ਵਿਅਕਤੀਆਂ ਦੀ ਆਧਾਰ ਕਾਰਡ ਨਾਲ ਰਜਿਸਟਰੇਸ਼ਨ ਕੀਤੀ ਜਾਵੇ, ਕਿਉਂਕਿ ਅਕਾਲੀ ਦਲ ਹੁਣ ਸਿੱਖਾਂ ਦੀ ਸੁਰੱਖਿਆ ਦਾ ਨੈਤਿਕ ਅਧਿਕਾਰ ਗੁਆ ਚੁੱਕਾ ਹੈ, ਇਸ ਲਈ ਜਿਹੜੇ ਆਗੂ ਹੁਣ ਤੱਕ ਵਰਕਿੰਗ ਕਮੇਟੀ ਦੇ ਅਸਤੀਫੇ ਦੇ ਚੁੱਕੇ ਹਨ, ਉਨ੍ਹਾਂ ਨੂੰ ਪ੍ਰਵਾਨ ਕਰਨਾ ਚਾਹੀਦਾ ਹੈ। ਇਹ ਅਸਤੀਫੇ 3 ਦਿਨਾਂ ਦੇ ਅੰਦਰ ਅੰਦਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਭੇਜੇ ਜਾਣ।

ਇਸ ਤੋਂ ਪਹਿਲਾਂ ਸੁਖਬੀਰ ਬਾਦਲ ਨੇ ਆਪਣੇ ਗੁਨਾਹ ਕਬੂਲ ਕੀਤੇ ਹਨ।  ਸਿੰਘ ਸਾਹਿਬਾਨ ਨੇ ਉਨ੍ਹਾਂ ਨੂੰ ‘ਹਾਂ’ ਜਾਂ ‘ਨਾਂਹ ਵਿਚ ਜਵਾਬ ਦੇਣ ਲਈ ਆਖਿਆ ਸੀ। ਇਸ ਮੌਕੇ ਸੁਖਬੀਰ ਬਾਦਲ ਨੇ ਸਾਰੇ ਸਵਾਲਾਂ ਦੇ ਜਵਾਬ ‘ਹਾਂ’ ਵਿੱਚ ਦਿੱਤੇ। ਗੁਰਮੀਤ ਰਾਮ ਰਹੀਮ ਨੂੰ ਮੁਆਫੀ ਦੇਣ ਉਤੇ ਸੁਖਬੀਰ ਬਾਦਲ ਨੇ ਬੋਲਦੇ ਹੋਏ ਕਿਹਾ ਕਿ ਸਾਡੀ ਸਰਕਾਰ ਵੇਲੇ ਕਈ ਭੁੱਲਾਂ ਹੋਈਆਂ। ਇਸ ਤੋਂ ਇਲਾਵਾ ਉਨ੍ਹਾਂ ਨੇ ਗੋਲੀਕਾਂਡ ਦਾ ਗੁਨਾਹ ਵੀ ਕਬੂਲ ਕਰ ਲਿਆ। ਇਸ਼ਤਿਹਾਰਾਂ ਨੂੰ ਲੈ ਕੇ ਵੀ ਸੁਖਬੀਰ ਨੇ ਗੁਨਾਹ ਸਿਰ ਮੱਥੇ ਲਿਆ। ਇਸ ਦੌਰਾਨ ਸੁਖਦੇਵ ਢੀਂਡਸਾ ਨੇ ਇਕ ਗੁਨਾਹ ਤੋਂ ਇਨਕਾਰ ਕਰ ਦਿੱਤਾ ਹੈ।

ਇਸ ਤੋਂ ਪਹਿਲਾਂ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੇ ਕੇਸਾਂ ਦੀ ਬੇਅਦਬੀ ਕਰਨ ਵਾਲੇ ਆਗੂਆਂ ਨੂੰ ਸਕੱਤਰੇਤ ਵਿਖੇ ਆਪਣਾ ਸਪੱਸ਼ਟੀਕਰਨ ਦੇਣ ਲਈ ਕਿਹਾ। ਇਸ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਕੇਂਦਰ ਅਤੇ ਏਜੰਸੀਆਂ ਨੇ ਪੰਜਾਬ ਵਿੱਚ ਡੇਰਾਵਾਦ ਨੂੰ ਬੜ੍ਹਾਵਾ ਦਿੱਤਾ। ਸਿੱਖ ਨੌਜਵਾਨਾਂ ਉਤੇ ਤਸ਼ੱਦਦ ਢਾਹੇ ਗਏ।
ਇਸ ਦੌਰਾਨ ਪ੍ਰੇਮ ਸਿੰਘ ਚੰਦੂਮਾਜਰਾ ਨੇ ਡੇਰਾ ਸੱਚਾ ਸੌਦਾ ਦੇ ਮੁਆਫੀ ਦੀ ਹਮਾਇਤ ਵਾਲਾ ਆਪਣਾ ਬਿਆਨ ਨਹੀਂ ਮੰਨਿਆ ਅਤੇ ਉਨ੍ਹਾਂ ਨੇ ਕਿਹਾ ਕਿ ਦਫਤਰ ਵੱਲੋਂ ਇਹ ਬਿਆਨ ਦਿਵਾਇਆ ਗਿਆ ਸੀ।

ਪੰਜ ਸਿੰਘ ਸਾਹਿਬਾਨ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਤੇ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਸ਼ਾਮਿਲ ਸਨ।

ਦੱਸ ਦੇਈਏ ਕਿ ਸੁਖਬੀਰ ਸਿੰਘ ਬਾਦਲ ਪੈਰ ਉਤੇ ਸੱਟ ਕਾਰਨ ਵੀਲ੍ਹਚੇਅਰ ਉਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜੇ।  30 ਅਗਸਤ ਨੂੰ ਸੁਖਬੀਰ ਬਾਦਲ ਨੂੰ ਤਨਖ਼ਾਹੀਆ ਕਰਾਰ ਦਿੱਤਾ ਗਿਆ ਸੀ। ਸੁਖਬੀਰ ਬਾਦਲ ਅਤੇ 17 ਸਾਬਕਾ ਅਕਾਲੀ ਮੰਤਰੀਆਂ ਨੇ ਅਕਾਲ ਤਖ਼ਤ ਸਾਹਿਬ ਵਿਖੇ ਮੰਗ ਪੱਤਰ ਸੌਂਪ ਕੇ ਆਪਣਾ ਸਪੱਸ਼ਟੀਕਰਨ ਦਿੱਤਾ ਹੈ।
ਇਸ ਸਬੰਧ ਵਿੱਚ ਸੁਖਬੀਰ ਸਿੰਘ ਬਾਦਲ ਸਣੇ 2007 ਤੋਂ ਲੈ ਕੇ 2017 ਤੱਕ ਅਕਾਲੀ ਸਰਕਾਰ ਵੇਲੇ ਕੈਬਨਿਟ ਮੰਤਰੀ ਰਹੇ 17 ਅਕਾਲੀ ਆਗੂਆਂ, ਸ਼੍ਰੋਮਣੀ ਅਕਾਲੀ ਦਲ ਦੀ ਤਤਕਾਲੀ ਕੋਰ ਕਮੇਟੀ ਤੇ ਅੰਤਰਿੰਗ ਕਮੇਟੀ ਦੇ ਮੈਂਬਰਾਂ ਆਦਿ ਨੂੰ ਅਕਾਲ ਤਖਤ ਵਿਖੇ ਤਲਬ ਕੀਤਾ ਗਿਆ ਸੀ। ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੂੰ ਵੀ ਇਸੇ ਸੰਦਰਭ ਵਿੱਚ ਸੱਦਿਆ ਗਿਆ ਸੀ।
ਕਾਬਿਲੇਗੌਰ ਹੈ ਕਿ ਅਕਾਲੀ ਦਲ ਦੇ ਨਾਰਾਜ਼ ਧੜੇ ਵੱਲੋਂ ਪਹਿਲੀ ਜੁਲਾਈ ਨੂੰ ਅਕਾਲ ਤਖ਼ਤ ਵਿਖੇ ਪੱਤਰ ਦੇ ਕੇ ਸੁਖਬੀਰ ਸਿੰਘ ਬਾਦਲ ਖ਼ਿਲਾਫ਼ ਦੋਸ਼ ਲਗਾਏ ਸਨ ਕਿ ਅਕਾਲੀ ਸਰਕਾਰ ਵੇਲੇ 2015 ਵਿੱਚ ਡੇਰਾ ਸਿਰਸਾ ਦੇ ਮੁਖੀ ਨੂੰ ਬਿਨਾਂ ਮੰਗੇ ਮੁਆਫੀ ਦਿੱਤੀ ਗਈ ਸੀ, ਜਿਸ ਦਾ ਸਿੱਖ ਸੰਗਤ ਨੇ ਭਾਰੀ ਵਿਰੋਧ ਕੀਤਾ ਸੀ। ਇਸ ਤੋਂ ਇਲਾਵਾ ਡੇਰਾ ਮੁਖੀ ਖ਼ਿਲਾਫ਼ ਦਰਜ ਕੇਸ ਵਾਪਸ ਲੈਣਾ, ਬੇਅਦਬੀ ਦੇ ਮਾਮਲੇ ਉਤੇ ਹੋਰ ਗੰਭੀਰ ਦੋਸ਼ ਸ਼ਾਮਲ ਸਨ।

ਤਲਬ ਕੀਤੇ ਆਗੂ
ਸ਼੍ਰੋਮਣੀ ਅਕਾਲੀ ਦਲ ਦੇ ਤੱਤਕਾਲੀਨ ਪ੍ਰਧਾਨ ਸੁਖਬੀਰ ਸਿੰਘ ਬਾਦਲ

ਕੋਰ ਕਮੇਟੀ ਸ਼੍ਰੋਮਣੀ ਅਕਾਲੀ ਦਲ (ਬਾਦਲ)
ਸੁਖਦੇਵ ਸਿੰਘ ਢੀਂਡਸਾ, ਬਲਵਿੰਦਰ ਸਿੰਘ ਭੂੰਦੜ, ਚਰਨਜੀਤ ਸਿੰਘ, ਬਲਵੰਤ ਸਿੰਘ ਰਾਮੂਵਾਲੀਆ, ਮਹੇਸ਼ਇੰਦਰ ਸਿੰਘ, ਪ੍ਰੇਮ ਸਿੰਘ ਚੰਦੂਮਾਜਰਾ,  ਸਿਕੰਦਰ ਸਿੰਘ ਮਲੂਕਾ, ਸੁੱਚਾ ਸਿੰਘ ਲੰਗਾਹ, ਦਲਜੀਤ ਸਿੰਘ ਚੀਮਾ, ਜਨਮੇਜਾ ਸਿੰਘ ਸੇਖੋਂ।

ਸਾਬਕਾ ਕੈਬਨਿਟ ਮੰਤਰੀ
ਡਾ. ਉਪਿੰਦਰਜੀਤ ਕੌਰ, ਆਦੇਸ਼ ਪ੍ਰਤਾਪ ਸਿੰਘ ਕੈਰੋਂ, ਗੁਲਜ਼ਾਰ ਸਿੰਘ ਰਣੀਕੇ, ਪਰਮਿੰਦਰ ਸਿੰਘ ਢੀਂਡਸਾ, ਸੁੱਚਾ ਸਿੰਘ ਲੰਗਾਹ, ਜਨਮੇਜਾ ਸਿੰਘ ਸੇਖੋਂ, ਹੀਰਾ ਸਿੰਘ ਗਾਬੜੀਆ, ਸਰਵਣ ਸਿੰਘ ਫਿਲੌਰ, ਸੋਹਣ ਸਿੰਘ ਠੰਡਲ, ਦਲਜੀਤ ਸਿੰਘ ਚੀਮਾ, ਸਿਕੰਦਰ ਸਿੰਘ ਮਲੂਕਾ, ਬੀਬੀ ਜਗੀਰ ਕੌਰ, ਬਿਕਰਮਜੀਤ ਸਿੰਘ ਮਜੀਠੀਆ, ਮਨਪ੍ਰੀਤ ਸਿੰਘ ਬਾਦਲ, ਸ਼ਰਨਜੀਤ ਸਿੰਘ ਢਿੱਲੋਂ, ਸੁਰਜੀਤ ਸਿੰਘ ਰੱਖੜਾ, ਮਹੇਸ਼ਇੰਦਰ ਸਿੰਘ ਗਰੇਵਾਲ।

ਅੰਤਰਿੰਗ ਕਮੇਟੀ ਸ਼੍ਰੋਮਣੀ ਕਮੇਟੀ
ਰਘੂਜੀਤ ਸਿੰਘ ਵਿਰਕ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਕਮੇਟੀ, ਕੇਵਲ ਸਿੰਘ ਬਾਦਲ ਯੂਨੀਅਨ ਮੀਤ ਪ੍ਰਧਾਨ, ਸੁਖਦੇਵ ਸਿੰਘ ਭੌਰ ਜਨਰਲ ਸਕੱਤਰ, ਰਾਮਪਾਲ ਸਿੰਘ ਬੈਨੀਵਾਲ ਮੈਂਬਰ, ਰਾਜਿੰਦਰ ਸਿੰਘ ਮਹਿਤਾ ਮੈਂਬਰ,  ਮੋਹਨ ਸਿੰਘ ਬੰਗੀ ਮੈਂਬਰ, ਗੁਰਬਚਨ ਸਿੰਘ ਕਰਮੂਵਾਲਾ ਮੈਂਬਰ, ਭਜਨ ਸਿੰਘ ਸ਼ੇਰਗਿੱਲ ਮੈਂਬਰ, ਸੁਰਜੀਤ ਸਿੰਘ ਗੜੀ ਮੈਂਬਰ, ਨਿਰਮੈਲ ਸਿੰਘ ਜੋਲਾਂ ਮੈਂਬਰ, ਕਰਨੈਲ ਸਿੰਘ ਪੰਜੋਲੀ ਮੈਂਬਰ, ਮੰਗਲ ਸਿੰਘ ਮੈਂਬਰ।

Trending news