PAPRA BILL Pass: ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਸੋਧ ਬਿੱਲ ਵਿਧਾਨ ਸਭਾ ਵਿੱਚ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ। ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ ਸੈਸ਼ਨ ਦੇ ਸੋਧਾਂ ਵਾਲੇ ਦਿਨ ਪੰਜਾਬ ਅਪਾਰਟਮੈਂਟਸ ਐਂਡ ਪ੍ਰਾਪਰਟੀ ਰੈਗੂਲੇਸ਼ਨਜ਼ (ਸੋਧ) ਬਿੱਲ ਪੇਸ਼ ਕੀਤਾ ਸੀ। ਹੁਣ ਬਿੱਲ ਨੂੰ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਮਨਜ਼ੂਰੀ ਲਈ ਭੇਜਿਆ ਜਾਵੇਗਾ।


COMMERCIAL BREAK
SCROLL TO CONTINUE READING

ਇਸ ਮੌਕੇ ਸੀਐਮ ਭਗਵੰਤ ਨੇ ਕਿਹਾ ਕਿ ਇਸ ਬਿੱਲ ਨਾਲ ਆਮ ਲੋਕਾਂ ਨੂੰ ਫਾਇਦਾ ਹੋਵੇਗਾ। ਮੁੱਖ ਮੰਤਰੀ ਨੇ ਦੱਸਿਆ ਕਿ 2 ਨਵੰਬਰ ਤੱਕ 500 ਵਰਗ ਗਜ਼ ਤੱਕ ਦੇ ਪਲਾਟ ਬਿਨਾਂ ਐਨ.ਓ.ਸੀ. ਤੋਂ ਰਜਿਸਟਰਡ ਕਰਵਾ ਸਕਣਗੇ। ਹਾਲਾਂਕਿ ਇਸ ਲਈ ਸੌਦੇ 31 ਜੁਲਾਈ ਤੱਕ ਹੋ ਗਏ ਹੋਣ। ਇਸ ਦੇ ਦਸਤਾਵੇਜ਼ ਦਿਖਾਉਣੇ ਪੈਣਗੇ। ਇਸ ਬਿੱਲ ਨਾਲ ਗੈਰ-ਕਾਨੂੰਨੀ ਕਲੋਨੀਆਂ ਨੂੰ ਰੈਗੂਲਰ ਨਹੀਂ ਕੀਤਾ ਜਾਵੇਗਾ, ਸਗੋਂ ਪਲਾਟ ਹੀ ਰੈਗੂਲਰ ਕੀਤੇ ਜਾਣਗੇ। 


ਮੁੱਖ ਮੰਤਰੀ ਮਾਨ ਐਕਸ ਤੇ ਪੋਸਟ ਕਰਦਿਆਂ ਲਿਖਿਆ ਕਿ...ਅੱਜ ਕਰੋੜਾਂ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਪਲਾਟਾਂ ਦੀ ਰਜਿਸਟਰੀ ਵੇਲੇ NOC ਵਾਲੀ ਸ਼ਰਤ ਨੂੰ ਖ਼ਤਮ ਕਰ ਦਿੱਤਾ...ਨਾਲ ਹੀ ਅੱਗੇ ਤੋਂ ਨਾਜਾਇਜ਼ ਕਾਲੋਨੀਆਂ ਕੱਟਣ ਵਾਲੇ ਮਾਫੀਆ ਖ਼ਿਲਾਫ਼ ਜ਼ੁਰਮਾਨਾ ਤੇ ਸਜ਼ਾ ਨੂੰ ਹੋਰ ਸਖ਼ਤ ਕੀਤਾ ਗਿਆ ਹੈ...ਲੋਕ ਆਪਣੀ ਜ਼ਿੰਦਗੀ ਭਰ ਦੀ ਕਮਾਈ ਤੋਂ ਘਰ ਬਣਾਉਂਦੇ ਨੇ ਪਰ ਕੁੱਝ ਲੋਕ ਗਰੀਬਾਂ ਦੀ ਖੂਨ ਪਸੀਨੇ ਦੀ ਕਮਾਈ ਨੂੰ ਲੁੱਟਦੇ ਨੇ, ਜੋ ਹੁਣ ਬਰਦਾਸ਼ਤ ਨਹੀਂ ਕੀਤਾ ਜਾਵੇਗਾ...ਜੋ ਕਹਿੰਦੇ ਹਾਂ, ਉਹ ਕਰਦੇ ਹਾਂ.. 



ਲੋਕਾਂ ਨੂੰ ਮਿਲੇਗਾ ਲਾਭ


ਜਾਇਦਾਦ ਸੋਧ ਬਿੱਲ ‘ਤੇ ਚਰਚਾ ਕਰਦਿਆਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਸੋਧ ਬਹੁਤ ਵਧੀਆ ਕਦਮ ਹੈ। ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਇਸ ਦੇ ਨਾਲ ਹੀ ਪੰਜਾਬ ਦੇ ਸਰਕਾਰੀ ਖ਼ਜ਼ਾਨੇ ਵਿੱਚ ਵੀ ਪੈਸਾ ਆਵੇਗਾ। ਕਿਉਂਕਿ ਜਦੋਂ PAPRA ਐਕਟ 1995 ਬਣਿਆ ਸੀ। ਉਸ ਸਮੇਂ ਕੋਸ਼ਿਸ਼ ਸੀ ਕਿ ਪੰਜਾਬ ਵਿੱਚ ਗੈਰ-ਕਾਨੂੰਨੀ ਕਾਲੋਨੀਆਂ ਨਾ ਬਣਨ। ਪਰ ਪਿਛਲੀਆਂ ਸਰਕਾਰਾਂ ਦੌਰਾਨ ਕਾਲੋਨੀਆਂ ਬਣਦੀਆਂ ਰਹੀਆਂ। ਇਸ ਕਾਰਨ ਆਮ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਕੁਝ ਵੱਡੇ ਲੋਕ ਫਾਇਦਾ ਉਠਾਉਂਦੇ ਹਨ। ਕਈ ਤਰ੍ਹਾਂ ਦੀਆਂ ਪਾਬੰਦੀਆਂ ਹਨ। ਪਰ ਜਦੋਂ ਉਸ ਵਿਅਕਤੀ ਨੇ ਜਾਇਦਾਦ ਖਰੀਦੀ ਤਾਂ ਉਸ ਨੂੰ ਪਤਾ ਲੱਗਾ ਕਿ ਇਹ ਗੈਰ-ਕਾਨੂੰਨੀ ਹੈ। ਇਸ ਵਿੱਚ 500 ਵਰਗ ਗਜ਼ ਦੇ ਪਲਾਟ ਸ਼ਾਮਲ ਕੀਤੇ ਜਾਣਗੇ।