ਖੇਡ ਮੰਤਰੀ ਨੇ ਦੱਸਿਆ ਕਿ ਨਵੀਂ ਬਣਾਈ ਜਾ ਰਹੀ ਖੇਡ ਨੀਤੀ ਵਿੱਚ ਪੈਰਾ ਖਿਡਾਰੀਆਂ ਨੂੰ ਵਿਸ਼ੇਸ਼ ਤਰਜੀਹ ਦੇਣ ਲਈ ਨਾਮਵਰ ਪੈਰਾ ਖਿਡਾਰੀਆਂ ਤੋਂ ਫੀਡਬੈਕ ਲੈਣ ਲਈ ਹੀ ਅੱਜ ਇਹ ਮੀਟਿੰਗ ਰੱਖੀ ਗਈ ਸੀ।
Trending Photos
Sports Minister on New Policy: ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਬਣਾਈ ਜਾ ਰਹੀ ਨਵੀਂ ਖੇਡ ਨੀਤੀ ਵਿੱਚ ਪੈਰਾ ਖਿਡਾਰੀਆਂ ਨੂੰ ਵਿਸ਼ੇਸ਼ ਤਵੱਜੋਂ ਦਿੱਤੀ ਜਾਵੇਗੀ। ਇਸ ਗੱਲ ਦਾ ਪ੍ਰਗਟਾਵਾ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Gurmeet Singh Meet Hayer) ਨੇ ਅੱਜ ਚੰਡੀਗੜ੍ਹ ’ਚ ਆਪਣੀ ਸਰਕਾਰੀ ਰਿਹਾਇਸ਼ ਵਿਖੇ ਕੀਤਾ।
ਇਸ ਮੌਕੇ ਖੇਡ ਮੰਤਰੀ (Sports Minister) ਮੀਤ ਹੇਅਰ ਨੇ ਪੈਰਾਲੰਪਿਕ ਮੈਡਲਿਸਟ ਤੇ ਭਾਰਤੀ ਪੈਰਾ ਪਾਵਰਲਿਫਟਿੰਗ ਕੋਚ ਰਾਜਿੰਦਰ ਸਿੰਘ ਰਹੇਲੂ (Rajendra Singh Rahelu) ਅਤੇ ਹਾਲ ਹੀ ਵਿੱਚ ਵਿਸ਼ਵ ਪਾਵਰਲਿਫਟਿੰਗ ਚੈਂਪੀਅਨਸ਼ਿਪ ’ਚ ਚਾਂਦੀ ਦਾ ਤਮਗ਼ਾ (Silver Medal) ਜਿੱਤਣ ਵਾਲੇ ਪਰਮਜੀਤ ਕੁਮਾਰ (Paramjit Kumar) ਨਾਲ ਵੀ ਮੁਲਾਕਾਤ ਕੀਤੀ।
During meeting with Paralympic Medalist & coach Rajinder Singh Rahelu & Silver medalist of World Powerlifting Championship Paramjit Kumar, Sports Minister @Meet_Hayer said that para players will be given special attention in new sports policy being prepared by Sports Department. pic.twitter.com/Pqj7I1mZtk
— Government of Punjab (@PunjabGovtIndia) January 9, 2023
ਮੀਤ ਹੇਅਰ ਨੇ ਪਰਮਜੀਤ ਕੁਮਾਰ ਨੂੰ ਹਾਲ ਹੀ ਵਿੱਚ ਦੁਬਈ ਵਿਖੇ ਵਿਸ਼ਵ ਚੈਂਪੀਅਨਸ਼ਿਪ (World Championship) ਵਿੱਚ ਤਮਗ਼ਾ ਜਿੱਤਣ ਲਈ ਮੁਬਾਰਕਬਾਦ ਦਿੱਤੀ ਅਤੇ ਉਮੀਦ ਪ੍ਰਗਟਾਈ ਕਿ ਇਸ ਸਾਲ ਹੋਣ ਵਾਲੀਆਂ ਪੈਰਾ ਏਸ਼ਿਆਈ ਖੇਡਾਂ ਤੇ ਅਗਲੇ ਸਾਲ ਹੋਣ ਵਾਲੀਆਂ ਪੈਰਾਲੰਪਿਕ ਖੇਡਾਂ ਵਿੱਚ ਵੀ ਉਹ ਦੇਸ਼ ਦਾ ਨਾਮ ਰੌਸ਼ਨ ਕਰਨਗੇ।
ਖੇਡ ਮੰਤਰੀ ਨੇ ਦੱਸਿਆ ਕਿ ਨਵੀਂ ਬਣਾਈ ਜਾ ਰਹੀ ਖੇਡ ਨੀਤੀ ਵਿੱਚ ਪੈਰਾ ਖਿਡਾਰੀਆਂ ਨੂੰ ਵਿਸ਼ੇਸ਼ ਤਰਜੀਹ ਦੇਣ ਲਈ ਹੀ ਅੱਜ ਭਾਰਤ ਦੇ ਨਾਮੀਂ ਪੈਰਾ ਖਿਡਾਰੀਆਂ ਤੋਂ ਫੀਡਬੈਕ ਲੈਣ ਲਈ ਹੀ ਅੱਜ ਇਹ ਮੀਟਿੰਗ ਰੱਖੀ ਗਈ ਸੀ।
ਖੇਡ ਮੰਤਰੀ ਨੇ ਦੋਵੇਂ ਖਿਡਾਰੀਆਂ ਨੂੰ ਦੱਸਿਆ ਕਿ ਵਿਭਾਗ ਵੱਲੋਂ ਬਣਾਈ ਜਾ ਰਹੀ ਨਵੀਂ ਨੀਤੀ ਵਿੱਚ ਪੈਰਾ ਖਿਡਾਰੀਆਂ ਨੂੰ ਪੂਰੀ ਤਰਜੀਹ ਦਿੱਤੀ ਜਾ ਰਹੀ ਹੈ ਕਿਉਂਕਿ ਹਲਾਤਾਂ ਦੇ ਉਲਟ ਹੁੰਦਿਆਂ ਵੀ ਉਨ੍ਹਾਂ ਦੁਆਰਾ ਕੌਮੀ ਤੇ ਅੰਤਰ-ਰਾਸ਼ਟਰੀ ਪੱਧਰ ਉੱਤੇ ਦੇਸ਼ ਦਾ ਨਾਮ ਚਮਕਾਇਆ ਜਾਂਦਾ ਹੈ।
ਮੀਤ ਹੇਅਰ ਨੇ ਦੱਸਿਆ ਕਿ ਨਗਦ ਇਨਾਮ ਦੇਣ ਲਈ ਪੈਰਾ ਖੇਡਾਂ ਨੂੰ ਵੀ ਸ਼ਾਮਲ ਕੀਤਾ ਜਾ ਰਿਹਾ ਹੈ ਅਤੇ ਦੋਵੇਂ ਪਾਵਰ ਲਿਫਟਰਾਂ ਦੇ ਸੁਝਾਵਾਂ ਦਾ ਸਵਾਗਤ ਕੀਤਾ। ਇਸ ਮੌਕੇ ਖੇਡ ਮੰਤਰੀ ਮੀਤ ਹੇਅਰ ਨੇ ਪੈਰਾ ਖਿਡਾਰੀਆਂ ਵਲੋਂ ਉਠਾਈਆਂ ਗਈਆਂ ਮੰਗਾਂ ਉੱਤੇ ਤੁਰੰਤ ਗ਼ੌਰ ਕਰਕੇ ਜਲਦ ਤੋਂ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ।
ਇਹ ਵੀ ਪੜ੍ਹੋ: ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਯੋਜਨਾ ਕਮੇਟੀ ਦੇ 15 ਚੇਅਰਮੈਨ ਨਿਯੁਕਤ, ਗੁਰਮੇਲ ਸਿੰਘ ਘਰਾਂਚੋ ਨੂੰ ਵੀ ਮਿਲੀ ਜ਼ਿੰਮੇਵਾਰੀ