Pardhan Mantri Bajeke: ਜੇਲ੍ਹ 'ਚ ਬੰਦ ਅੰਮ੍ਰਿਤਪਾਲ ਸਿੰਘ ਦਾ ਸਾਥੀ ਲੜੇਗਾ ਜਿਮਨੀ ਚੋਣ
Advertisement
Article Detail0/zeephh/zeephh2308420

Pardhan Mantri Bajeke: ਜੇਲ੍ਹ 'ਚ ਬੰਦ ਅੰਮ੍ਰਿਤਪਾਲ ਸਿੰਘ ਦਾ ਸਾਥੀ ਲੜੇਗਾ ਜਿਮਨੀ ਚੋਣ

Pardhan Mantri Bajeke: ਪ੍ਰਧਾਨ ਮੰਤਰੀ ਬਾਜੇਕੇ ਦੇ ਬੇਟੇ ਨੇ ਇਕ ਵੀਡੀਓ ਜਾਰੀ ਕਰਕੇ ਸਾਰੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ, ‘ਪਿਤਾ ਜੀ ਜੇਲ੍ਹ ਤੋਂ ਬੈਠ ਕੇ ਚੋਣ ਲੜਨਗੇ, ਸਿੱਖ ਸੰਗਤ ਨੂੰ ਸਾਥ ਦੇਣ ਦੀ ਅਪੀਲ ਵੀ ਕੀਤੀ ਗਈ ਹੈ। 

Pardhan Mantri Bajeke: ਜੇਲ੍ਹ 'ਚ ਬੰਦ ਅੰਮ੍ਰਿਤਪਾਲ ਸਿੰਘ ਦਾ ਸਾਥੀ ਲੜੇਗਾ ਜਿਮਨੀ ਚੋਣ

Pardhan Mantri Bajeke: ਅੰਮ੍ਰਿਤਪਾਲ ਸਿੰਘ ਦੇ ਨਾਲ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਭਗਵੰਤ ਸਿੰਘ ਉਰਫ ਪ੍ਰਧਾਨ ਮੰਤਰੀ ਬਾਜੇਕੇ (pradhan mantri Bajeke) ਗਿੱਦੜਬਾਹਾ ਤੋਂ ਵਿਧਾਨ ਸਭਾ ਦੀ ਜ਼ਿਮਨੀ ਚੋਣ ਲੜਨਗੇ। ਇਥੋਂ ਉਹ ਆਜ਼ਾਦ ਚੋਣ ਲੜਨਗੇ। ਪ੍ਰਧਾਨ ਮੰਤਰੀ ਬਾਜੇਕੇ ਦੇ ਬੇਟੇ ਨੇ ਇੱਕ ਵੀਡੀਓ ਪਾ ਕੇ ਇਸ ਦਾ ਐਲਾਨ ਕੀਤਾ ਤੇ ਸਿੱਖ ਸੰਗਤ ਨੂੰ ਸਾਥ ਦੇਣ ਦੀ ਅਪੀਲ ਵੀ ਕੀਤੀ।

ਪ੍ਰਧਾਨ ਮੰਤਰੀ ਬਾਜੇਕੇ ਦੇ ਬੇਟੇ ਨੇ ਇਕ ਵੀਡੀਓ ਜਾਰੀ ਕਰਕੇ ਸਾਰੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ, ‘ਪਿਤਾ ਜੀ ਜੇਲ੍ਹ ਤੋਂ ਬੈਠ ਕੇ ਚੋਣ ਲੜਨਗੇ, ਸਿੱਖ ਸੰਗਤ ਨੂੰ ਸਾਥ ਦੇਣ ਦੀ ਅਪੀਲ ਵੀ ਕੀਤੀ ਗਈ ਹੈ। ਰਾਜਾ ਵੜਿੰਗ ਨੇ ਲੋਕ ਸਭਾ ਚੋਣਾਂ ਜਿੱਤ ਕੇ ਸੰਸਦ ਮੈਂਬਰ ਬਣਨ ਪਿੱਛੋਂ ਗਿੱਦੜਬਾਹਾ ਵਿਧਾਨ ਸਭਾ ਸੀਟ ਤੋਂ ਅਸਤੀਫਾ ਦੇ ਦਿੱਤਾ ਸੀ, ਜਿਸ ਪਿੱਛੋਂ ਇਥੇ ਜ਼ਿਮਨੀ ਚੋਣ ਹੋਵੇਗੀ।

 

ਦੱਸ ਦੇਈਏ ਕਿ ਰਾਜਾ ਵੜਿੰਗ ਨੇ ਲੁਧਿਆਣਾ ਤੋਂ ਮੈਂਬਰ ਪਾਰਲੀਮੈਂਟ ਚੁਣੇ ਜਾਣ ਤੋਂ ਬਾਅਦ ਗਿੱਦੜਬਾਹਾ ਵਿਧਾਨ ਸਭਾ ਸੀਟ ਤੋਂ ਅਸਤੀਫਾ ਦੇ ਦਿੱਤਾ ਸੀ, ਜਿਸ ਪਿੱਛੋਂ ਇਥੇ ਜ਼ਿਮਨੀ ਚੋਣ ਹੋਵੇਗੀ। ਪੰਜਾਬ ਦੇ ਕੁੱਝ ਵਿਧਾਇਕਾਂ ਦੇ ਮੈਂਬਰ ਪਾਰਲੀਮੈਂਟ ਬਣਨ ਤੋਂ ਬਾਅਦ ਖਾਲੀ ਹੋਈਆਂ ਸੀਟਾਂ ‘ਤੇ ਜ਼ਿਮਨੀ ਚੋਣ ਦਾ ਐਲਾਨ ਭਾਵੇਂ ਅਜੇ ਹੋਣਾ ਬਾਕੀ ਹੈ ਪਰ ਇਹਨਾਂ ਸੀਟਾਂ ‘ਤੇ ਜ਼ਿਮਨੀ ਚੋਣਾਂ ਲੜਨ ਵਾਲੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ।

ਇਹ ਵੀ ਪੜ੍ਹੋ: Sangrur News: 10ਵੀਂ ਜਮਾਤ ਦੀ ਵਿਦਿਆਰਥਣ ਨਾਲ ਬਲਾਤਕਾਰ, ਲੜਕੀ ਦੀਆਂ ਅਸ਼ਲੀਲ ਵੀਡੀਓ ਮਾਂ-ਬਾਪ ਨੂੰ ਭੇਜੀ

ਇਸ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ ਸੀਟ ਖਡੂਰ ਸਾਹਿਬ ਤੋਂ ਚੋਣ ਲੜੀ ਸੀ ਤੇ ਵੱਡੀ ਗਿਣਤੀ ਵੋਟਾਂ ਨਾਲ ਜਿੱਤ ਹਾਸਲ ਕੀਤੀ ਸੀ। ਦੱਸ ਦਈਏ ਕਿ ਅਸਾਮ ਦੀ ਡਿਬਰੂਗੜ੍ਹ ਜੇਲ੍ਹ ‘ਚ ਬੰਦ ਖਡੂਰ ਸਾਹਿਬ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਉਤੇ ਐਨਐਸਏ ਇਕ ਸਾਲ ਲਈ ਹੋਰ ਵਧਾ ਦਿੱਤਾ ਗਿਆ ਹੈ। ਪਪਲਪ੍ਰੀਤ, ਪ੍ਰਧਾਨ ਮੰਤਰੀ ਬਾਜੇਕੇ, ਦਲਜੀਤ ਕਲਸੀ ਸਮੇਤ ਅੰਮ੍ਰਿਤਪਾਲ ਸਿੰਘ ਦੇ ਹੋਰ ਸਾਥੀਆਂ ‘ਤੇ ਵੀ ਐਨਐਸਏ ਵਧਾਇਆ ਗਿਆ ਹੈ।

ਇਹ ਵੀ ਪੜ੍ਹੋ: Mohali News: ਕਾਲ ਸੈਂਟਰ ਦੇ ਨਾਮ ‘ਤੇ ਲੋਕਾਂ ਨਾਲ ਠੱਗੀਆਂ ਮਾਰਨ ਵਾਲੇ ਗਿਰੋਹ ਦਾ ਪਰਦਾਫਾਸ਼

 

Trending news