Paris Olympics 2024: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੂੰ ਪੈਰਿਸ ਜਾਣ ਦੀ ਨਹੀਂ ਮਿਲੀ ਇਜਾਜ਼ਤ!
Advertisement
Article Detail0/zeephh/zeephh2365914

Paris Olympics 2024: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੂੰ ਪੈਰਿਸ ਜਾਣ ਦੀ ਨਹੀਂ ਮਿਲੀ ਇਜਾਜ਼ਤ!

Paris Olympics 2024:  ਮੁੱਖ ਮੰਤਰੀ ਪੰਜਾਬ ਨੂੰ 3 ਅਗਸਤ ਤੋਂ 9 ਅਗਸਤ ਤੱਕ ਪੈਰਿਸ ਜਾਣ ਦੀ ਇਜਾਜ਼ਤ ਨਹੀਂ ਮਿਲੀ ਹੈ। ਇਸ ਦਾ ਮੁੱਖ ਕਾਰਨ ਮੁੱਖ ਮੰਤਰੀ ਪੰਜਾਬ ਕੋਲ ਸੁਰੱਖਿਆ ਹੈ। ਉਹ ਪੰਜਾਬ ਦੇ ਮੁੱਖ ਮੰਤਰੀ ਹਨ, ਇਸ ਲਈ ਉਨ੍ਹਾਂ ਨੂੰ ਕੇਂਦਰ ਸਰਕਾਰ ਤੋਂ ਮਨਜ਼ੂਰੀ ਲੈਣੀ ਪੈਂਦੀ ਹੈ, ਜੋ ਨਹੀਂ ਮਿਲੀ।

 

Paris Olympics 2024: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੂੰ ਪੈਰਿਸ ਜਾਣ ਦੀ ਨਹੀਂ ਮਿਲੀ ਇਜਾਜ਼ਤ!

Paris Olympics 2024/ਰੋਹਿਤ ਬਾਂਸਲ:  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੈਰਿਸ ਓਲੰਪਿਕ ਵਿੱਚ ਹਾਕੀ ਦਾ ਕੁਆਰਟਰ ਫਾਈਨਲ ਮੈਚ ਦੇਖਣ ਲਈ ਪੈਰਿਸ ਜਾਣਾ ਚਾਹੁੰਦੇ ਹਨ ਪਰ ਮੁੱਖ ਮੰਤਰੀ ਨੂੰ ਵਿਦੇਸ਼ ਮੰਤਰਾਲੇ ਵੱਲੋਂ ਸਿਆਸੀ ਮਨਜ਼ੂਰੀ ਨਹੀਂ ਦਿੱਤੀ ਗਈ। ਦਰਅਸਲ ਕਿਸੇ ਵੱਡੇ ਆਗੂ ਨੂੰ ਇਹ  ਮਨਜ਼ੂਰੀ ਜਾਣ ਤੋਂ ਪਹਿਲਾਂ ਲੈਣੀ ਪੈਂਦੀ ਹੈ। ਮੁੱਖ ਮੰਤਰੀ ਦੀ ਤਰਫੋਂ ਵਿਦੇਸ਼ ਮੰਤਰਾਲੇ ਨੂੰ ਕਈ ਦਿਨਾਂ ਤੋਂ ਇਜਾਜ਼ਤ ਲਈ ਪੱਤਰ ਲਿਖਿਆ ਗਿਆ ਸੀ। 

ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਵਿਦੇਸ਼ ਦੌਰਿਆਂ 'ਤੇ ਜਾ ਸਕਦੇ ਹਨ ਅਤੇ ਉਨ੍ਹਾਂ ਨੂੰ ਮਨਜ਼ੂਰੀ ਮਿਲ ਸਕਦੀ ਹੈ। ਪਰ ਜੇਕਰ ਕੋਈ ਮੁੱਖ ਮੰਤਰੀ ਵਿਦੇਸ਼ ਜਾਣਾ ਚਾਹੁੰਦਾ ਹੈ ਤਾਂ ਉਸ ਨੂੰ ਇਹ ਮਨਜ਼ੂਰੀ ਨਹੀਂ ਦਿੱਤੀ ਜਾਂਦੀ। ਇਸ ਹਾਕੀ ਟੀਮ 'ਚ ਜ਼ਿਆਦਾਤਰ ਖਿਡਾਰੀ ਪੰਜਾਬ ਦੇ ਹਨ ਅਤੇ ਇਨ੍ਹਾਂ ਦਾ ਮੈਚ 4 ਅਗਸਤ ਨੂੰ ਹੋਣਾ ਹੈ, ਇਸ ਲਈ ਮੁੱਖ ਮੰਤਰੀ ਉਸ ਤੋਂ ਪਹਿਲਾਂ ਪੈਰਿਸ ਜਾਣਾ ਚਾਹੁੰਦੇ ਸਨ। ਮੁੱਖ ਮੰਤਰੀ ਕੋਲ ਲਾਲ ਪਾਸਪੋਰਟ ਵੀ ਹੈ, ਜੋ ਸੀਨੀਅਰ ਸਿਆਸੀ ਕੋਲ ਹੁੰਦਾ ਹੈ ਜਿਸ ਰਾਹੀਂ ਉਹ ਕਿਸੇ ਵੀ ਦੇਸ਼ ਦਾ ਦੌਰਾ ਕਰ ਸਕਦਾ ਹੈ, ਜੋ ਕਿ ਕਿਸੇ ਵੀ ਦੇਸ਼ ਲਈ ਵੀਜ਼ਾ ਦੀ ਗਰੰਟੀ ਦਿੰਦਾ ਹੈ।

ਇਹ ਵੀ ਪੜ੍ਹੋ: Hoshiarpur Soldier Attack: ਛੁੱਟੀ 'ਤੇ ਘਰ ਆਏ ਫੌਜੀ 'ਤੇ ਜਾਨਲੇਵਾ ਹਮਲਾ, ਕੱਟ ਦਿੱਤੀ ਬਾਂਹ
 

ਮੁੱਖ ਮੰਤਰੀ ਪੰਜਾਬ ਨੂੰ 3 ਅਗਸਤ ਤੋਂ 9 ਅਗਸਤ ਤੱਕ ਪੈਰਿਸ ਜਾਣ ਦੀ ਇਜਾਜ਼ਤ ਨਹੀਂ ਮਿਲੀ ਹੈ। ਇਸ ਦਾ ਮੁੱਖ ਕਾਰਨ ਮੁੱਖ ਮੰਤਰੀ ਪੰਜਾਬ ਕੋਲ ਸੁਰੱਖਿਆ ਹੈ। ਉਹ ਪੰਜਾਬ ਦੇ ਮੁੱਖ ਮੰਤਰੀ ਹਨ, ਇਸ ਲਈ ਉਨ੍ਹਾਂ ਨੂੰ ਕੇਂਦਰ ਸਰਕਾਰ ਤੋਂ ਮਨਜ਼ੂਰੀ ਲੈਣੀ ਪੈਂਦੀ ਹੈ, ਜੋ ਨਹੀਂ ਮਿਲੀ। ਦਰਅਸਲ ਸੁਰੱਖਿਆ ਦਾ ਹਵਾਲਾ ਦਿੱਤਾ ਗਿਆ ਕਿਉਂਕਿ ਇੰਨੀ ਜਲਦੀ ਸੁਰੱਖਿਆ ਦੇ ਇੰਤਜ਼ਾਮ ਕਰਨਾ ਮੁਸ਼ਕਲ ਹੈ, ਇਸ ਲਈ ਸੁਰੱਖਿਆ ਅਤੇ ਕਾਗਜ਼ ਭੇਜਣ ਵਿੱਚ ਦੇਰੀ ਦਾ ਕਾਰਨ ਦੱਸਿਆ ਗਿਆ ਸੀ। ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ, ਉਨ੍ਹਾਂ ਦੀ ਪਤਨੀ, ਪੰਜਾਬ ਦੇ ਮੁੱਖ ਸਕੱਤਰ ਅਤੇ ਪੰਜਾਬ ਦੇ ਪ੍ਰਮੁੱਖ ਸਕੱਤਰ ਵੀਕੇ ਸਿੰਘ ਪੈਰਿਸ ਜਾਣਾ ਸੀ।

ਇਹ ਵੀ ਪੜ੍ਹੋ: Punjab News: ਪੰਜਾਬ ਸਰਕਾਰ ਨੇ ਲਿਆ 700 ਕਰੋੜ ਰੁਪਏ ਦਾ ਹੋਰ ਕਰਜ਼ਾ, 11 ਸਾਲਾਂ 'ਚ ਕਰੇਗੀ ਵਾਪਸ
 

Trending news