Paris Olympic 2024: ਹਾਕੀ ਦੇ ਕੁਆਰਟਰ ਫਾਈਨਲ `ਚ ਪੈਨਲਟੀ ਸ਼ੂਟਆਊਟ ਵਿੱਚ ਭਾਰਤ ਨੇ ਗ੍ਰੇਟ ਬ੍ਰਿਟੇਨ ਨੂੰ ਦਿੱਤੀ ਮਾਤ
Paris Olympic 2024: ਪੈਰਿਸ ਓਲੰਪਿਕ ਵਿੱਚ ਪੈਨਲਟੀ ਸ਼ੂਟਆਊਟ ਵਿੱਚ ਭਾਰਤ ਨੇ ਗ੍ਰੇਟ ਬ੍ਰਿਟੇਨ ਨੂੰ ਹਰਾ ਕੇ ਸੈਮੀਫਾਈਨਲ ਵਿੱਚ ਜਗ੍ਹਾ ਬਣਾ ਲਈ ਹੈ।
Paris Olympic 2024: ਪੈਰਿਸ ਓਲੰਪਿਕ 2024 ਵਿੱਚ ਭਾਰਤ ਨੇ ਹਾਕੀ ਦੇ ਕੁਆਰਟਰ ਫਾਈਨਲ ਵਿੱਚ ਗ੍ਰੇਟ ਬ੍ਰਿਟੇਨ ਨੂੰ ਮਾਤ ਦੇ ਸੈਮੀਫਾਈਨਲ ਵਿੱਚ ਜਗ੍ਹਾ ਪੱਕੀ ਕਰ ਲਈ ਹੈ। ਭਾਰਤੀ ਹਾਕੀ ਟੀਮ ਨੇ ਪੈਨਲਟੀ ਸ਼ੂਟਆਊਟ ਵਿੱਚ ਗ੍ਰੇਟ ਬ੍ਰਿਟੇਨ ਨੂੰ 4-2 ਨਾਲ ਹਰਾਇਆ।
ਭਾਰਤੀ ਹਾਕੀ ਟੀਮ ਨੇ ਕੁਆਰਟਰ ਫਾਈਨਲ ਵਿੱਚ ਗ੍ਰੇਟ ਬ੍ਰਿਟੇਨ ਨੂੰ ਸ਼ੂਟਆਊਟ ਵਿੱਚ ਹਰਾ ਕੇ ਸੈਮੀਫਾਈਨਲ ਵਿੱਚ ਥਾਂ ਬਣਾ ਲਈ ਹੈ। ਕਾਬਿਲੇਗੌਰ ਹੈ ਕਿ ਭਾਰਤੀ ਹਾਕੀ ਟੀਮ ਲਗਾਤਾਰ ਦੂਜੀ ਵਾਰ ਓਲੰਪਿਕ ਦੇ ਸੈਮੀਫਾਈਨਲ 'ਚ ਪੁੱਜੀ ਹੈ। ਟੋਕੀਓ ਓਲੰਪਿਕ 'ਚ ਵੀ ਭਾਰਤੀ ਟੀਮ ਸੈਮੀਫਾਈਨਲ 'ਚ ਪਹੁੰਚੀ ਸੀ। ਭਾਰਤ ਨੇ ਸ਼ੂਟਆਊਟ 'ਚ ਗ੍ਰੇਟ ਬ੍ਰਿਟੇਨ ਨੂੰ 4-2 ਨਾਲ ਹਰਾ ਕੇ ਸੈਮੀਫਾਈਨਲ 'ਚ ਜਗ੍ਹਾ ਬਣਾ ਲਈ ਹੈ। ਇਸ ਤੋਂ ਪਹਿਲਾਂ ਪੂਰੇ ਸਮੇਂ ਤੱਕ ਸਕੋਰ 1-1 ਨਾਲ ਬਰਾਬਰ ਸੀ।
ਇਸ ਮਗਰੋਂ ਮੈਚ ਦਾ ਫੈਸਲਾ ਪੈਨਲਟੀ ਸ਼ੂਟ ਆਊਟ ਵਿੱਚ ਹੋਇਆ, ਜਿੱਥੇ ਭਾਰਤੀ ਖਿਡਾਰੀਆਂ ਨੇ ਸ਼ਾਨਦਾਰ ਗੋਲ ਕਰਕੇ ਭਾਰਤ ਨੂੰ ਜਿੱਤ ਦਿਵਾਈ। ਇਸ ਦੇ ਨਾਲ ਹੀ ਭਾਰਤੀ ਹਾਕੀ ਟੀਮ ਨੇ ਆਪਣੇ ਗਰੁੱਪ ਗੇੜ 'ਚ ਨਿਊਜ਼ੀਲੈਂਡ, ਆਇਰਲੈਂਡ ਅਤੇ ਆਸਟ੍ਰੇਲੀਆ ਖਿਲਾਫ ਜਿੱਤ ਦਰਜ ਕੀਤੀ ਸੀ। ਭਾਰਤੀ ਹਾਕੀ ਟੀਮ ਨੇ ਪਿਛਲੇ ਮੈਚ ਵਿੱਚ ਆਸਟ੍ਰੇਲੀਆ ਨੂੰ ਹਰਾ ਕੇ ਇਤਿਹਾਸ ਰਚਿਆ ਸੀ।
52 ਸਾਲਾਂ ਬਾਅਦ ਭਾਰਤੀ ਹਾਕੀ ਟੀਮ ਓਲੰਪਿਕ 'ਚ ਆਸਟ੍ਰੇਲੀਆ ਨੂੰ ਹਰਾਉਣ 'ਚ ਸਫਲ ਰਹੀ ਹੈ। ਭਾਰਤ ਨੇ ਆਸਟ੍ਰੇਲੀਆ 'ਤੇ 3-2 ਨਾਲ ਜਿੱਤ ਦਰਜ ਕੀਤੀ ਸੀ। ਇਸ ਓਲੰਪਿਕ ਵਿੱਚ ਭਾਰਤ ਨੂੰ ਬੈਲਜੀਅਮ ਤੋਂ 2-1 ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਦੂਜੇ ਪਾਸੇ, ਗ੍ਰੇਟ ਬ੍ਰਿਟੇਨ ਦੀ ਟੀਮ ਗਰੁੱਪ ਪੜਾਅ ਦੇ ਅੰਤ ਵਿੱਚ ਪੂਲ ਬੀ ਵਿੱਚ ਤੀਜੇ ਸਥਾਨ 'ਤੇ ਰਹੀ। ਉਹ ਪੰਜ ਮੈਚਾਂ ਵਿੱਚ ਦੋ ਜਿੱਤਾਂ ਅਤੇ ਦੋ ਡਰਾਅ ਨਾਲ ਅੱਠ ਅੰਕ ਬਣਾ ਕੇ ਕੁਆਰਟਰ ਫਾਈਨਲ ਵਿੱਚ ਪਹੁੰਚਿਆ।
ਸ਼ੂਟਆਊਟ 'ਚ ਕੀ ਹੋਇਆ?
1. ਬ੍ਰਿਟੇਨ ਨੇ ਪਹਿਲਾ ਸ਼ੂਟਆਊਟ ਲਿਆ ਅਤੇ ਐਲਬਰੀ ਜੇਮਸੀ ਗੋਲ ਕਰਨ ਵਿੱਚ ਸਫਲ ਰਹੇ।
2. ਭਾਰਤ ਵੱਲੋਂ ਪਹਿਲਾ ਸ਼ੂਟਆਊਟ ਹਰਮਨਪ੍ਰੀਤ ਸਿੰਘ ਲੈਣ ਆਇਆ ਤੇ ਉਹ ਵੀ ਗੋਲ ਕਰਨ ਵਿੱਚ ਕਾਮਯਾਬ ਰਹੇ।
3. ਇੰਗਲੈਂਡ ਲਈ ਵੈਲੇਸ ਦੂਜਾ ਸ਼ਾਟ ਲੈਣ ਆਇਆ ਅਤੇ ਗੋਲ ਕੀਤਾ।
4. ਭਾਰਤ ਲਈ ਸੁਖਜੀਤ ਨੇ ਗੋਲ ਕਰਕੇ ਸਕੋਰ 2-2 ਨਾਲ ਬਰਾਬਰ ਕਰ ਦਿੱਤਾ।
5. ਕ੍ਰੋਨਨ ਆਪਣੀ ਤੀਜੀ ਕੋਸ਼ਿਸ਼ 'ਤੇ ਇੰਗਲੈਂਡ ਲਈ ਆਇਆ ਅਤੇ ਗੋਲ ਕਰਨ ਤੋਂ ਖੁੰਝ ਗਿਆ।
6. ਭਾਰਤ ਲਈ ਤੀਜੇ ਯਤਨ ਵਿੱਚ ਲਲਿਤ ਨੇ ਗੋਲ ਕਰਕੇ ਭਾਰਤ ਨੂੰ 3-2 ਦੀ ਬੜ੍ਹਤ ਦਿਵਾਈ।
7. ਇੰਗਲੈਂਡ ਚੌਥੀ ਕੋਸ਼ਿਸ਼ 'ਚ ਵੀ ਗੋਲ ਕਰਨ 'ਚ ਨਾਕਾਮ ਰਿਹਾ ਅਤੇ ਸ਼੍ਰੀਜੇਸ਼ ਨੇ ਬ੍ਰਿਟਿਸ਼ ਖਿਡਾਰੀ ਦੇ ਸਾਹਮਣੇ ਖੜ੍ਹੇ ਹੋ ਕੇ ਗੋਲ ਨਹੀਂ ਹੋਣ ਦਿੱਤਾ।
8. ਭਾਰਤ ਲਈ ਰਾਜਕੁਮਾਰ ਨੇ ਚੌਥੀ ਕੋਸ਼ਿਸ਼ ਵਿੱਚ ਗੋਲ ਕੀਤਾ। ਇਸ ਤਰ੍ਹਾਂ ਭਾਰਤ ਨੇ ਪੈਨਲਟੀ ਸ਼ੂਟਆਊਟ 'ਚ ਇੰਗਲੈਂਡ ਨੂੰ ਹਰਾ ਕੇ ਸੈਮੀਫਾਈਨਲ 'ਚ ਜਗ੍ਹਾ ਬਣਾਈ।