Parkash Singh Badal Antim Darshan: ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦੇਣ ਲਈ ਚੰਡੀਗੜ੍ਹ ਪੁੱਜੇ PM ਮੋਦੀ
Parkash Singh Badal Antim Darshan: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਪੰਜਾਬ ਦੀ ਸਿਆਸਤ ਦੇ ਬਾਬਾ ਬੋਹੜ ਕਹੇ ਜਾਣ ਵਾਲੇ ਪ੍ਰਕਾਸ਼ ਸਿੰਘ ਬਾਦਲ (Parkash Singh Badal) ਦਾ ਮੰਗਲਵਾਰ ਨੂੰ ਲੰਬੀ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ ਸੀ।
Parkash Singh Badal Antim Darshan: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਅੰਤਿਮ ਸ਼ਰਧਾਂਜਲੀ ਦੇਣ ਲਈ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਹੁੰਚ ਚੁੱਕੇ ਹਨ। ਪੀਐਮ ਦੇ ਨਾਲ ਮਨੋਹਰ ਲਾਲ ਖੱਟਰ ਵੀ ਸ਼ਰਧਾਂਜਲੀ ਦੇਣ ਪਹੁੰਚੇ। ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਦਫ਼ਤਰ ਸੈਕਟਰ 28 ਚੰਡੀਗੜ੍ਹ ਵਿਖੇ ਲੋਕਾਂ ਦੇ ਦਰਸ਼ਨਾਂ ਲਈ ਰੱਖਿਆ ਗਿਆ ਹੈ। ਪ੍ਰਕਾਸ਼ ਸਿੰਘ ਬਾਦਲ ਦੀ ਦੇਹ ਨੂੰ ਅਕਾਲੀ ਦਲ ਦੇ ਝੰਡੇ ਵਿੱਚ ਲਪੇਟਿਆ ਗਿਆ ਹੈ।
ਇਹ ਵੀ ਪੜ੍ਹੋੋ: Parkash Singh Badal Death News: ਪੰਜਾਬ ਸਰਕਾਰ ਵੱਲੋਂ ਭਲ਼ਕੇ ਛੁੱਟੀ ਦਾ ਐਲਾਨ; 2 ਦਿਨ ਰਹੇਗਾ ਕੌਮੀ ਸੋਗ
ਇਸ ਤੋਂ ਬਾਅਦ ਦੁਪਹਿਰ ਬਾਅਦ ਮ੍ਰਿਤਕ ਦੇਹ ਨੂੰ ਉਹਨਾਂ ਦੇ ਜੱਦੀ ਪਿੰਡ ਲਿਜਾਇਆ ਜਾਵੇਗਾ। ਉਨ੍ਹਾਂ ਦਾ ਅੰਤਿਮ ਸੰਸਕਾਰ ਵੀਰਵਾਰ ਨੂੰ ਕੀਤਾ ਜਾਵੇਗਾ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਦੇ ਦੇਹਾਂਤ ਕਾਰਨ ਪੰਜਾਬ ਸਰਕਾਰ ਨੇ 27 ਅਪ੍ਰੈਲ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ (Parkash Singh Badal)ਦਾ ਅੰਤਿਮ ਸੰਸਕਾਰ 27 ਅਪ੍ਰੈਲ ਦਿਨ ਵੀਰਵਾਰ ਨੂੰ ਬਾਅਦ ਦੁਪਹਿਰ 1 ਵਜੇ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਵਿਖੇ ਹੋਵੇਗਾ। ਇਸ ਦੌਰਾਨ ਪ੍ਰਕਾਸ਼ ਸਿੰਘ ਬਾਦਲ ਦੇ ਕਰੀਬੀ ਰਿਸ਼ਤੇਦਾਰ ਮ੍ਰਿਤਕ ਦੇਹ ਦੇ ਦਰਸ਼ਨ ਕਰਦੇ ਨਜ਼ਰ ਆਏ।
ਇਸ ਮੌਕੇ ਬਸਪਾ ਪ੍ਰਧਾਨ ਜਸਬੀਰ ਸਿੰਘ ਗੜ੍ਹੀ, ਸੁਖਬੀਰ ਬਾਦਲ, ਐਚ.ਐਸ.ਹੰਸਪਾਲ, ਸਾਬਕਾ ਵਿੱਤ ਮੰਤਰੀ ਉਪਿੰਦਰ ਜੀਤ ਕੌਰ, ਭਾਜਪਾ ਵਿਧਾਇਕ ਕੇ.ਡੀ.ਭੰਡਾਰੀ ਸਮੇਤ ਕਈ ਕਰੀਬੀ ਦੋਸਤ ਅਤੇ ਰਿਸ਼ਤੇਦਾਰ ਹਾਜ਼ਰ ਸਨ। ਪੰਜਾਬ ਸਰਕਾਰ ਦੀ ਤਰਫੋਂ ਵਿੱਤ ਮੰਤਰੀ ਹਰਪਾਲ ਚੀਮਾ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਸ਼ਰਧਾਂਜਲੀ ਦੇਣ ਪਹੁੰਚੇ। ਇਸ ਤੋਂ ਬਾਅਦ ਦੁਪਹਿਰ ਕਰੀਬ 12 ਵਜੇ ਤੋਂ ਬਾਅਦ ਉਨ੍ਹਾਂ ਦੀ ਅੰਤਿਮ ਯਾਤਰਾ ਸ਼ੁਰੂ ਹੋਵੇਗੀ। ਇਹ ਯਾਤਰਾ ਰਾਜਪੁਰਾ, ਪਟਿਆਲਾ, ਸੰਗਰੂਰ, ਬਰਨਾਲਾ, ਰਾਮਪੁਰਾ ਫੂਲ, ਬਠਿੰਡਾ ਤੋਂ ਹੁੰਦੀ ਹੋਈ ਪਿੰਡ ਬਾਦਲ ਪਹੁੰਚੇਗੀ।