ਪ੍ਰਕਾਸ਼ ਸਿੰਘ ਬਾਦਲ ਫਸੇ ਮੁਸੀਬਤ 'ਚ, ਅਦਾਲਤ ਨੇ 21 ਦਸੰਬਰ ਨੂੰ ਪੇਸ਼ ਹੋਣ ਦੇ ਸੁਣਾਏ ਹੁਕਮ
Advertisement

ਪ੍ਰਕਾਸ਼ ਸਿੰਘ ਬਾਦਲ ਫਸੇ ਮੁਸੀਬਤ 'ਚ, ਅਦਾਲਤ ਨੇ 21 ਦਸੰਬਰ ਨੂੰ ਪੇਸ਼ ਹੋਣ ਦੇ ਸੁਣਾਏ ਹੁਕਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਹੁਸ਼ਿਆਰਪੁਰ ਦੀ ਅਦਾਲਤ ਵਿਚ ਪੇਸ਼ ਨਹੀਂ ਹੋਏ।

ਪ੍ਰਕਾਸ਼ ਸਿੰਘ ਬਾਦਲ ਫਸੇ ਮੁਸੀਬਤ 'ਚ, ਅਦਾਲਤ ਨੇ 21 ਦਸੰਬਰ ਨੂੰ ਪੇਸ਼ ਹੋਣ ਦੇ ਸੁਣਾਏ ਹੁਕਮ

ਚੰਡੀਗੜ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਹੁਸ਼ਿਆਰਪੁਰ ਦੀ ਅਦਾਲਤ ਵਿਚ ਪੇਸ਼ ਨਹੀਂ ਹੋਏ।ਅਦਾਲਤ ਵੱਲੋਂ ਪ੍ਰਕਾਸ਼ ਸਿੰਘ ਬਾਦਲ ਨੂੰ ਸੰਮਨ ਜਾਰੀ ਕੀਤੇ ਗਏ ਸਨ।ਹਲਾਂਕਿ ਅਕਾਲੀ ਦਲ ਦੇ ਬੁਲਾਰੇ ਡਾ.ਦਲਜੀਤ ਸਿੰਘ ਚੀਮਾ ਵਕੀਲ ਹਰਜਿੰਦਰ ਸਿੰਘ ਧਾਮੀ ਨਾਲ ਅਦਾਲਤ ਵਿਚ ਪੇਸ਼ ਹੋਣ ਲਈ ਪਹੁੰਚੇ ਸਨ।

ਕਿਉਂ ਭੇਜੇ ਗਏ ਸਨ ਅਦਾਲਤ ਵੱਲੋਂ ਸੰਮਨ ?

ਸ਼੍ਰੋਮਣੀ ਅਕਾਲੀ ਦਲ ਵੱਲੋਂ ਦੋਹਰਾ ਸੰਵਿਧਾਨ ਰੱਖਣ ਦੇ ਮਾਮਲੇ ਵਿਚ ਪ੍ਰਕਾਸ਼ ਸਿੰਘ ਬਾਦਲ ਨੂੰ ਸੰਮਨ ਭੇਜੇ ਗਏ ਸਨ।ਹੁਸ਼ਿਆਰਪੁਰ ਦੀ ਇਕ ਅਦਾਲਤ ਵਿਚ ਸਮਾਜ ਸੇਵੀ ਬਲਵੰਤ ਸਿੰਘ ਖੇੜਾ ਵੱਲੋਂ ਪਟੀਸ਼ਨ ਪਾਈ ਗਈ ਸੀ।ਕਿੳੇਂੁਕਿ ਸ਼ੌ੍ਰਮਣੀ ਅਕਾਲੀ ਦਲ ਵੱਲੋਂ ਰਾਜਨੀਤਿਕ ਚੋਣਾਂ ਅਤੇ ਧਾਰਮਿਕ ਚੋਣਾਂ ਵਿਚ ਅਲੱਗ-ਅਲੱਗ ਸੰਵਿਧਾਨ ਪੇਸ਼ ਕੀਤੇ ਜਾਂਦੇ ਹਨ।ਜਿਸਦੇ ਵਿਰੋਧ ਵਿਚ ਖੇੜਾ ਵੱਲੋਂ ਇਹ ਪਟੀਸ਼ਨ ਪਾਈ ਗਈ ਸੀ।ਇਸਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ ਅਤੇ ਡਾ. ਦਲਜੀਤ ਸਿੰਘ ਚੀਮਾ ਵੀ ਅਦਾਲਤ ਵਿਚ ਹਾਜ਼ਰ ਹੁੰਦੇ ਰਹੇ ਅਤੇ ਉਹਨਾਂ ਦੋਵਾਂ ਨੂੰ ਇਸ ਕੇਸ ਵਿਚ ਜ਼ਮਾਨਤ ਮਿਲ ਗਈ ਹੈ।

ਹੁਣ ਅਦਾਲਤ ਵੱਲੋਂ ਇਕ ਵਾਰ ਫਿਰ ਨਿੱਜੀ ਤੌਰ 'ਤੇ ਪ੍ਰਕਾਸ਼ ਸਿੰਘ ਬਾਦਲ ਨੂੰ 21 ਦਸੰਬਰ ਲਈ ਅਦਾਲਤ ਵਿਚ ਪੇਸ਼ ਹੋਣ ਦੇ ਸੰਮਨ ਜਾਰੀ ਕੀਤੇ ਗਏ ਹਨ।

 

WATCH LIVE TV

Trending news