Sri Guru Granth Sahib ji Parkash Purab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ। ਇਸ ਦਿਹਾੜੇ ਲੱਖਾਂ ਤੋਂ ਵੱਧ ਸੰਗਤ ਦੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਦੀ ਸੰਭਾਵਨਾ ਹੈ। ਸਿੱਖਾਂ ਦੇ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਨੇ 1604 ਵਿੱਚ ਦਰਬਾਰ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕੀਤਾ ਸੀ। ਉਦੋਂ ਤੋਂ ਲੈ ਕੇ ਹੁਣ ਤੱਕ ਹਰ ਸਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਂਦਾ ਹੈ।


COMMERCIAL BREAK
SCROLL TO CONTINUE READING

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਧੂਮਧਾਮ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਾਲ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨੂੰ ਸੋਹਣੇ ਫੁੱਲਾਂ ਨਾਲ ਸਜਾਇਆ ਗਿਆ ਹੈ। ਦੇਸ਼ਾਂ ਵਿਦੇਸ਼ਾਂ ਤੋਂ ਫੁੱਲ ਲਿਆ ਕੇ ਸ੍ਰੀ ਹਰਿਮੰਦਰ ਸਾਹਿਬ ਨੂੰ ਸਜਾਇਆ ਜਾ ਰਿਹਾ ਹੈ। ਸ੍ਰੀ ਹਰਿਮੰਦਰ ਸਾਹਿਬ ਨੂੰ ਸੋਹਣੀਆਂ ਲਾਈਟਾਂ ਨਾਲ ਸਜਾਇਆ ਗਿਆ ਹੈ। ਦੇਸ਼ਾਂ ਵਿਦੇਸ਼ਾਂ ਤੋਂ ਸੰਗਤਾਂ ਨਤਮਸਤਕ ਹੋ ਰਹੀਆਂ ਹਨ। ਰੰਗ ਬਿਰੰਗੇ ਫੁੱਲਾਂ ਨਾਲ ਮਹਿਕਦੇ ਤੇ ਐਲ.ਈ.ਡੀ ਲਾਈਟਾਂ 'ਚ ਜਗਮਗਾਉਂਦੇ ਇਸ ਅਲੌਕਿਕ ਨਜ਼ਾਰੇ ਨੂੰ ਵੇਖ ਸੰਗਤਾਂ ਖੁਸ਼ ਹਨ।


ਇਹ ਵੀ ਪੜ੍ਹੋ: Punjab News:  ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸੰਗਤ ਨੂੰ ਪਹਿਲੇ ਪ੍ਰਕਾਸ਼ ਪੁਰਬ ਦੀ ਦਿੱਤੀ ਵਧਾਈ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਵੱਖ ਵੱਖ ਸਿਆਸੀ ਆਗੂਆਂ ਵੱਲੋਂ ਟਵੀਟ ਕਰਕੇ ਵਧਾਈ ਦੇ ਰਹੇ ਹਨ। ਇਸ ਦੌਰਾਨ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਇਸ ਦਿਹਾੜੇ ਦੀ ਵਧਾਈ ਦਿੱਤੀ ਹੈ। ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਕਾਸ਼ ਪੁਰਬ ਮਨਾਉਣ ਲਈ ਹਰਿਮੰਦਰ ਸਾਹਿਬ ਦੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵੱਖ-ਵੱਖ ਪ੍ਰੋਗਰਾਮ ਉਲੀਕੇ ਗਏ ਹਨ।  


ਦੱਸ ਦਈਏ ਕਿ ਅੱਜ ਦੇ ਦਿਨ ਸਿੱਖਾਂ ਦੇ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਨੇ 1604 ਨੂੰ ਹਰਿਮੰਦਰ ਸਾਹਿਬ ਵਿਖੇ ਪਹਿਲੀ ਵਾਰ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕੀਤਾ ਸੀ। ਉਦੋਂ ਤੋਂ ਹਰ ਸਾਲ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ  (Sri Guru Granth Sahib Prakash Parv) ਮਨਾਇਆ ਜਾਂਦਾ ਹੈ।  ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ 'ਤੇ ਸੰਗਤਾਂ ਨੇ ਕੀਰਤਨ ਦੀਵਾਨ ਸਜਾਏ ਅਤੇ ਬਾਬਾ ਬੁੱਢਾ ਜੀ ਨੇ ਬਾਣੀ ਦਾ ਪਾਠ ਆਰੰਭ ਕੀਤਾ | ਪਹਿਲੀ ਪਾਤਸ਼ਾਹੀ ਤੋਂ ਛੇਵੀਂ ਪਾਤਸ਼ਾਹੀ ਤੱਕ ਆਪਣਾ ਜੀਵਨ ਸਿੱਖ ਧਰਮ ਦੀ ਸੇਵਾ ਨੂੰ ਸਮਰਪਿਤ ਕਰਨ ਵਾਲੇ ਬਾਬਾ ਬੁੱਢਾ ਜੀ ਇਸ ਪੁਸਤਕ ਦੇ ਪਹਿਲੇ ਗ੍ਰੰਥੀ ਬਣੇ। ਬਾਅਦ ਵਿੱਚ ਇਸ ਸਬੰਧ ਵਿੱਚ ਦਸਵੇਂ ਗੁਰੂ ਗੋਬਿੰਦ ਸਿੰਘ ਜੀ ਨੇ ਹੁਕਮ ਜਾਰੀ ਕੀਤਾ, "ਸਾਰੇ ਵਿਦਿਆਰਥੀਆਂ ਨੂੰ ਗੁਰੂ ਮਾਨਿਓ ਗ੍ਰੰਥ ਦੀ ਪਾਲਣਾ ਕਰਨ ਦਾ ਹੁਕਮ ਹੈ।"


ਗੁਰਦੁਆਰਾ ਰਾਮਸਰ ਸਾਹਿਬ ਦੇ ਅਸਥਾਨ 'ਤੇ ਗੁਰੂ ਸਾਹਿਬ ਨੇ ਭਾਈ ਗੁਰਦਾਸ ਜੀ ਨੂੰ ਬਾਣੀ ਲਿਖਣ ਦਾ ਕਾਰਜ ਆਰੰਭਿਆ। ਗੁਰੂ ਸਾਹਿਬ ਨੇ ਬਿਨਾਂ ਕਿਸੇ ਭੇਦਭਾਵ ਦੇ ਸਾਰੇ ਵਿਦਵਾਨਾਂ ਅਤੇ ਸ਼ਰਧਾਲੂਆਂ ਦੇ ਕਥਨ ਨੂੰ ਸ਼ਾਮਲ ਕੀਤਾ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ 1604 ਵਿੱਚ ਦਰਬਾਰ ਸਾਹਿਬ ਵਿੱਚ ਹੋਇਆ ਸੀ।


ਮੁੱਖ ਮੰਤਰੀ ਭਗਵੰਤ ਮਾਨ ਦਾ ਟਵੀਟ


ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਹਿਲੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਲਿਖਿਆ ਹੈ, "ਜਾਗਦੀ ਜੋਤ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ…ਪਵਿੱਤਰ ਗੁਰਬਾਣੀ ਦਾ ਵਡਮੁੱਲਾ ਖ਼ਜ਼ਾਨਾ ਜੋ ਕੁਦਰਤ ਦੇ ਵੱਖ ਵੱਖ ਰੰਗਾਂ ਬਾਰੇ ਚਾਨਣਾ ਪਾਉਂਦੇ ਨੇ…ਦੁੱਖਾਂ ਸੁੱਖਾਂ ‘ਚ ਸਾਡਾ ਸਹਾਰਾ ਬਣਦੇ ਨੇ…
ਗੁਰੂ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਅਰਦਾਸ ਕਰਦਾ ਹਾਂ…ਪੰਜਾਬ ਤੇ ਪੰਜਾਬੀ ਚੜ੍ਹਦੀਕਲਾ ‘ਚ ਰਹਿਣ..ਪੰਜਾਬ ਹੱਸਦਾ ਵੱਸਦਾ ਰਹੇ…ਸਮੂਹ ਸਿੱਖ ਸੰਗਤਾਂ ਨੂੰ ਗੁਰੂ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਦੀਆਂ ਬਹੁਤ ਬਹੁਤ ਵਧਾਈਆਂ…"