Parneet Kaur News: ਲੰਮੇ ਸਮੇਂ ਤੋਂ ਅਟਕਲਾਂ ਦਰਮਿਆਨ ਆਖਰਕਾਰ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਅੱਜ ਭਾਜਪਾ ਵਿੱਚ ਸ਼ਾਮਿਲ ਹੋਣਗੇ। ਕਾਬਿਲੇਗੌਰ ਹੈ ਕਿ ਉਨ੍ਹਾਂ ਨੇ ਕਈ ਸਟੇਜਾਂ ਉਤੋਂ ਆਪਣੇ ਭਾਸ਼ਣਾਂ ਦੌਰਾਨ ਭਾਜਪਾ ਦੀ ਹਮਾਇਤ ਕੀਤੀ ਸੀ, ਜਿਸ ਤੋਂ ਉਨ੍ਹਾਂ ਦੇ ਬੀਜੇਪੀ ਵਿੱਚ ਸ਼ਾਮਲ ਹੋਣ ਦੀਆਂ ਕਿਆਸਆਰੀਆਂ ਲਗਾਈਆਂ ਜਾ ਰਹੀਆਂ ਸਨ।


COMMERCIAL BREAK
SCROLL TO CONTINUE READING

ਬੀਤੇ ਦਿਨ ਉਨ੍ਹਾਂ ਦੀ ਬੇਟੀ ਜੈਇੰਦਰ ਕੌਰ ਨੇ ਬਿਆਨ ਦੇ ਕੇ ਸਾਫ਼ ਕਰ ਦਿੱਤਾ ਸੀ ਕਿ ਉਨ੍ਹਾਂ ਦੀ ਮਾਂ ਜਲਦ ਹੀ ਭਾਜਪਾ ਵਿੱਚ ਸ਼ਾਮਲ ਹੋਣਗੇ।  ਜਦੋਂ ਉਨ੍ਹਾਂ ਨੂੰ ਲੋਕ ਸਭਾ ਚੋਣ ਲੜਨ ਬਾਰੇ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ- ਮੈਂ ਨਹੀਂ, ਮੇਰੀ ਮਾਂ ਪ੍ਰਨੀਤ ਕੌਰ ਪਟਿਆਲਾ ਸੀਟ ਤੋਂ ਲੋਕ ਸਭਾ ਚੋਣ ਲੜੇਗੀ। ਉਹ ਜਲਦੀ ਹੀ ਭਾਜਪਾ 'ਚ ਸ਼ਾਮਲ ਹੋ ਸਕਦੀ ਹੈ। ਇਸ ਮਗਰੋਂ ਸਿਆਸੀ ਗਲਿਆਰਿਆਂ ਵਿੱਚ ਚਰਚਾ ਤੇਜ਼ ਹੋ ਗਈ ਹੈ ਕਿ ਭਾਜਪਾ ਪਟਿਆਲਾ ਵਿੱਚ ਆਪਣੇ ਕਿਲ੍ਹੇ ਨੂੰ ਮਜ਼ਬੂਤ ਕਰਨ ਲਈ ਪ੍ਰਨੀਤ ਕੌਰ ਨੂੰ ਟਿਕਟ ਦੇ ਸਕਦੀ ਹੈ।


ਕਾਬਿਲੇਗੌਰ ਹੈ ਕਿ ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਤੋਂ ਅਸਤੀਫਾ ਦੇਣ ਤੋਂ ਬਾਅਦ ਸਤੰਬਰ 2022 'ਚ ਆਪਣੇ ਬੇਟੇ ਰਣਇੰਦਰ ਸਿੰਘ ਅਤੇ ਬੇਟੀ ਜੈਇੰਦਰ ਕੌਰ ਨਾਲ ਭਾਜਪਾ 'ਚ ਸ਼ਾਮਲ ਹੋ ਗਏ ਸਨ। ਇੱਥੋਂ ਤੱਕ ਕਿ ਕੈਪਟਨ ਨੇ ਆਪਣੀ ਪਾਰਟੀ ਨੂੰ ਭਾਜਪਾ ਵਿੱਚ ਰਲੇਵਾਂ ਕਰ ਲਿਆ ਹੈ।


ਪ੍ਰਨੀਤ ਕੌਰ ਪਟਿਆਲਾ ਸੀਟ ਤੋਂ 4 ਵਾਰ ਸੰਸਦ ਮੈਂਬਰ ਰਹਿ ਚੁੱਕੀ ਹੈ। ਪਹਿਲਾਂ ਉਨ੍ਹਾਂ ਨੇ 1999 ਵਿੱਚ ਪਟਿਆਲਾ ਤੋਂ ਲੋਕ ਸਭਾ ਚੋਣ ਜਿੱਤੀ ਅਤੇ ਫਿਰ 2004, 2009 ਅਤੇ 2019 ਵਿੱਚ ਇਸੇ ਸੀਟ ਤੋਂ ਚੋਣ ਜਿੱਤੀ। ਪ੍ਰਨੀਤ ਕੌਰ 2009 ਤੋਂ 2012 ਤੱਕ ਤਤਕਾਲੀ ਯੂਪੀਏ ਸਰਕਾਰ ਵਿੱਚ ਵਿਦੇਸ਼ ਰਾਜ ਮੰਤਰੀ ਵੀ ਰਹੀ। ਇਸ ਤੋਂ ਇਲਾਵਾ ਉਹ 2014 ਤੋਂ 2017 ਤੱਕ ਪਟਿਆਲਾ ਤੋਂ ਵਿਧਾਇਕ ਵੀ ਰਹਿ ਚੁੱਕੇ ਹਨ।


ਇਹ ਵੀ ਪੜ੍ਹੋ : Bibi Jagir Kaur News: ਬੀਬੀ ਜਾਗੀਰ ਕੌਰ ਅੱਜ ਅਕਾਲੀ ਦਲ ਵਿੱਚ ਹੋਣਗੇ ਸ਼ਾਮਿਲ; ਸੁਖਬੀਰ ਬਾਦਲ ਤੇ ਕੋਰ ਕਮੇਟੀ ਕਰਵਾਏਗੀ ਘਰ ਵਾਪਸੀ


ਗੌਰਤਲਬ ਹੈ ਕਿ ਕਾਂਗਰਸ ਨੇ 3 ਫਰਵਰੀ 2023 ਨੂੰ ਪ੍ਰਨੀਤ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ਾਂ 'ਚ ਮੁਅੱਤਲ ਕਰ ਦਿੱਤਾ ਸੀ। ਹਾਲਾਂਕਿ ਪ੍ਰਨੀਤ ਕੌਰ ਨੇ ਪਾਰਟੀ ਤੋਂ ਅਸਤੀਫ਼ਾ ਨਹੀਂ ਦਿੱਤਾ ਕਿਉਂਕਿ ਉਹ ਲੋਕ ਸਭਾ ਦੀ ਮੈਂਬਰਸ਼ਿਪ ਨਹੀਂ ਗੁਆਉਣਾ ਚਾਹੁੰਦੀ ਸੀ। ਪ੍ਰਨੀਤ 'ਤੇ ਦੋਸ਼ ਸਨ ਕਿ ਉਹ ਲਗਾਤਾਰ ਭਾਜਪਾ ਦੇ ਪ੍ਰੋਗਰਾਮਾਂ 'ਚ ਸ਼ਾਮਲ ਹੋ ਰਹੀ ਸੀ। ਇੰਨਾ ਹੀ ਨਹੀਂ ਪ੍ਰਨੀਤ ਕੌਰ ਨੇ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ 'ਚ ਵੀ ਹਿੱਸਾ ਨਹੀਂ ਲਿਆ।


ਇਹ ਵੀ ਪੜ੍ਹੋ : Kisan Mahapanchayat: ਦਿੱਲੀ 'ਚ ਕਿਸਾਨ-ਮਜ਼ਦੂਰ ਮਹਾਪੰਚਾਇਤ ਅੱਜ; ਕਿਸਾਨ ਅੰਦੋਲਨ ਨੂੰ ਲੈ ਕੇ ਹੋਵੇਗਾ ਵੱਡਾ ਐਲਾਨ