Partap Singh Bajwa: ਪ੍ਰਤਾਪ ਸਿੰਘ ਬਾਜਵਾ ਦੀ ਪਟੀਸ਼ਨ `ਤੇ ਹਾਈ ਕੋਰਟ ਦਾ ਪੰਜਾਬ ਸਰਕਾਰ ਨੂੰ ਨੋਟਿਸ
Partap Singh Bajwa: ਵਿਧਾਨ ਸਭਾ ਵਿੱਚ ਇਜਲਾਸ ਦੌਰਾਨ ਕਵਰੇਜ ਨੂੰ ਲੈ ਕੇ ਪਾਈ ਪਟੀਸ਼ਨ ਉਤੇ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ।
Pratap Singh Bajwa: ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਤੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਦੋਸ਼ ਲਾਇਆ ਹੈ ਕਿ ਵਿਧਾਨ ਸਭਾ ਸੈਸ਼ਨ ਦੌਰਾਨ ਵਿਧਾਨ ਸਭਾ ਤੋਂ ਕੀਤੇ ਜਾ ਰਹੇ ਟੈਲੀਕਾਸਟ ਵਿੱਚ ਸਿਰਫ਼ ਸੱਤਾਧਾਰੀ ਪਾਰਟੀ ਅਤੇ ਉਸ ਦੇ ਆਗੂਆਂ ਨੂੰ ਹੀ ਅਹਿਮੀਅਤ ਦਿੱਤੀ ਜਾਂਦੀ ਹੈ।
ਵਿਰੋਧੀ ਧਿਰ ਦੇ ਨੇਤਾਵਾਂ ਨੂੰ ਦਿਖਾਇਆ ਨਹੀਂ ਜਾਂਦਾ, ਜਦੋਂ ਵਿਰੋਧੀ ਨੇਤਾ ਬੋਲਦੇ ਹਨ ਤਾਂ ਕੈਮਰਾ ਉਨ੍ਹਾਂ 'ਤੇ ਨਹੀਂ ਹੁੰਦਾ। ਇਸ ਤਰ੍ਹਾਂ ਉਨ੍ਹਾਂ ਨੂੰ ਕਵਰੇਜ ਬਿਲਕੁਲ ਨਹੀਂ ਮਿਲਦੀ।
ਇਹ ਵੀ ਪੜ੍ਹੋ : Punjab News: ਪੰਜਾਬ ਸਰਕਾਰ ਦਾ ਵੱਡਾ ਤੋਹਫ਼ਾ, ਕੈਬਨਿਟ ਮੰਤਰੀ ਹੁਣ ਲਗਜ਼ਰੀ ਗੱਡੀਆਂ 'ਚ ਕਰਨਗੇ ਸਫਰ
ਉਨ੍ਹਾਂ ਇਸ ਸਬੰਧੀ ਵਿਧਾਨ ਸਭਾ ਸਪੀਕਰ ਨੂੰ ਵੀ ਸ਼ਿਕਾਇਤ ਕੀਤੀ ਸੀ, ਜਿਸ ’ਤੇ ਕੋਈ ਕਾਰਵਾਈ ਨਹੀਂ ਹੋਈ। ਬਾਜਵਾ ਨੇ ਹਾਈ ਕੋਰਟ 'ਚ ਪਟੀਸ਼ਨ ਦਾਇਰ ਕਰਕੇ ਮੰਗ ਕੀਤੀ ਹੈ ਕਿ ਹਾਈ ਕੋਰਟ ਨਿਰਦੇਸ਼ ਜਾਰੀ ਕਰੇ ਕਿ ਵਿਧਾਨ ਸਭਾ ਸੈਸ਼ਨ ਦੌਰਾਨ ਸਾਰਿਆਂ ਨੂੰ ਬਰਾਬਰ ਕਵਰੇਜ ਦਿੱਤੀ ਜਾਵੇ। ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਚਾਰ ਹਫ਼ਤਿਆਂ ਵਿੱਚ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ।
ਇਹ ਵੀ ਪੜ੍ਹੋ : Healthy Vegetables: ਹਮੇਸ਼ਾ ਫਿੱਟ ਰਹਿਣ ਲਈ ਰੋਜ਼ਾਨਾ ਖਾਓ ਇਹ 5 ਸਬਜ਼ੀਆਂ, ਸਰੀਰ ਨੂੰ ਮਿਲੇਗੀ ਊਰਜਾ