ਦੱਸ ਦਈਏ ਕਿ ਪਿਛਲੇ ਸਾਲ 29 ਮਈ ਨੂੰ ਸਿੱਧੂ ਮੂਸੇਵਾਲਾ ਦਾ ਬੇਰਹਿਮੀ ਨਾਲ ਕਤਲ ਹੋ ਗਿਆ ਸੀ।
Trending Photos
Partap Singh Bajwa on justice delayed to Sidhu Moosewala's family news: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਹੁਣ ਤੱਕ ਇਨਸਾਫ ਨਾ ਮਿਲਣ 'ਤੇ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ (Punjab CM Bhagwant Mann) ਦੀ ਪੰਜਾਬ ਸਰਕਾਰ 'ਤੇ ਕਾਫ਼ੀ ਤਿੱਖਾ ਤੰਜ ਕੱਸਿਆ ਗਿਆ। ਪ੍ਰਤਾਪ ਸਿੰਘ ਬਾਜਵਾ ਦਾ ਕਹਿਣਾ ਹੈ ਕਿ ਮੂਸੇਵਾਲਾ ਦਾ ਪਰਿਵਾਰ ਹੁਣ ਤੱਕ ਇਨਸਾਫ ਦੀ ਉਡੀਕ ਕਰ ਰਿਹਾ ਹੈ।
ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਮਰਹੂਮ ਪੰਜਾਬੀ ਗਾਇਕ 'ਸ਼ੁਭਦੀਪ ਸਿੰਘ ਸਿੱਧੂ' ਉਰਫ 'ਸਿੱਧੂ ਮੂਸੇਵਾਲਾ' ਦੇ ਕਤਲ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਇਨਸਾਫ਼ ਦਿਵਾਉਣ ਵਿੱਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ।
ਉਨ੍ਹਾਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ (Punjab CM Bhagwant Mann) ਦੀ ਪੰਜਾਬ ਸਰਕਾਰ ਨੂੰ ਇਸ ਗੱਲ 'ਤੇ ਸ਼ਰਮ ਆਉਣੀ ਚਾਹੀਦੀ ਹੈ ਕਿ ਜਦੋਂ ਸਿੱਧੂ ਦਾ ਬੁਰੀ ਤਰਾਂ ਗੈਂਗਸਟਰਾਂ ਵੱਲੋਂ ਕਤਲ ਕਰ ਦਿੱਤਾ ਗਿਆ ਸੀ, ਉਦੋਂ ਤੋਂ ਹੀ ਉਸ ਦਾ ਪਰਿਵਾਰ ਇਨਸਾਫ ਦੀ ਉਡੀਕ ਵਿੱਚ ਥਾਂ ਥਾਂ 'ਤੇ ਭਟਕ ਰਿਹਾ ਹੈ ਅਤੇ ਹੁਣ ਜਦੋਂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਇਹ ਵੀ ਐਲਾਨ ਕਰ ਦਿੱਤਾ ਹੈ ਕਿ ਉਹ ਹਰ ਘਰ ਜਾ ਕੇ ਇਨਸਾਫ਼ ਦੀ ਭੀਖ ਮੰਗਣਗੇ ਤਾਂ ਇਹ ਆਮ ਆਦਮੀ ਪਾਰਟੀ (ਆਪ) ਸਰਕਾਰ ਲਈ ਵੱਡੀ ਨਮੋਸ਼ੀ ਅਤੇ ਸ਼ਰਮ ਵਾਲੀ ਗੱਲ ਹੈ.
ਇਹ ਵੀ ਪੜ੍ਹੋ: Punjab News: CM ਭਗਵੰਤ ਮਾਨ ਨੇ ਕਿਹਾ, "ਅਡਾਨੀ ਦੀ ਜੇਬ ਭਰਨ ਲਈ ਕੀਤਾ ਜਾ ਰਿਹੈ RSR ਰੂਟ ਲਾਗੂ, ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ
ਬਾਜਵਾ ਨੇ ਇਹ ਵੀ ਕਿਹਾ ਕਿ ਜਿਸ ਸਰਕਾਰ ਵੱਲੋਂ ਕਤਲ ਦੇ ਪਹਿਲੇ ਦਿਨ ਤੋਂ ਹੀ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦਾ ਵਾਅਦਾ ਕੀਤਾ ਸੀ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਮੂਸੇਵਾਲਾ ਦੇ ਪਰਿਵਾਰ ਨੇ ਲੋਕਾਂ ਨੂੰ ਯਾਦ ਕਰਵਾਉਣ ਲਈ ਕਿ ਕਿਸ ਤਰ੍ਹਾਂ 'ਆਪ' ਸਰਕਾਰ ਇਨਸਾਫ਼ ਦਿਵਾਉਣ 'ਚ ਅਸਫਲ ਰਹੀ ਹੈ, ਉਹ ਪਿੰਡ-ਪਿੰਡ ਗਲੀ-ਗਲੀ ਉਸੇ ਥਾਰ ਗੱਡੀ ਤੇ ਜਾਣਗੇ, ਜਿਸ ਵਿਚ ਉਨ੍ਹਾਂ ਦੇ ਗਾਇਕ ਪੁੱਤ ਦਾ ਕਤਲ ਹੋਇਆ ਸੀ।
ਦੱਸ ਦਈਏ ਕਿ ਪਿਛਲੇ ਸਾਲ 29 ਮਈ ਨੂੰ ਸਿੱਧੂ ਮੂਸੇਵਾਲਾ ਦਾ ਬੇਰਹਿਮੀ ਨਾਲ ਕਤਲ ਹੋ ਗਿਆ ਸੀ। ਪ੍ਰਤਾਪ ਬਾਜਵਾ ਨੇ ਇਹ ਵੀ ਕਿਹਾ ਕਿ ਮੂਸੇਵਾਲਾ ਦਾ ਪਰਿਵਾਰ ਅਤੇ ਪੰਜਾਬ ਦੇ ਲੋਕ ਸਾਰੇ ਮਾਨ ਸਰਕਾਰ ਤੋਂ ਇੱਕ ਹੀ ਸਵਾਲ ਪੁੱਛ ਰਹੇ ਹਨ ਕਿ ਜਦੋਂ ਭਗਵੰਤ ਮਾਨ ਦੀ ਪਤਨੀ ਨੂੰ ਕਿਸੇ ਆਉਣ ਵਾਲੇ ਖਤਰੇ ਤੋਂ ਬਚਾਉਣ ਲਈ 40 ਦੇ ਕਰੀਬ ਸੁਰੱਖਿਆ ਕਰਮਚਾਰੀ ਮਿਲ ਸਕਦੇ ਸਨ ਤਾਂ ਕਿਉਂ ਉਨ੍ਹਾਂ ਦੇ ਪੁੱਤਰ ਦੀ ਸੁਰੱਖਿਆ ਨੂੰ ਘਟਾਇਆ ਗਿਆ ਸੀ?
ਇਹ ਵੀ ਪੜ੍ਹੋ: ਆਹਮੋ-ਸਾਹਮਣੇ ਰਾਜਪਾਲ ਤੇ CM ਭਗਵੰਤ ਮਾਨ, ਮੁੱਖ ਮੰਤਰੀ ਨੇ ਕਿਹਾ "ਮੈਂ ਪੰਜਾਬੀਆਂ ਨੂੰ ਜਵਾਬਦੇਹ ਹਾਂ ਨਾ ਕਿ ਕਿਸੇ ਰਾਜਪਾਲ ਨੂੰ"
(For more news apart from Partap Singh Bajwa on justice delayed to Sidhu Moosewala's family, stay tuned to Zee PHH)