Punjab Congress on Sarari’s Resignation: ਕੈਬਨਿਟ ਮੰਤਰੀ ਫ਼ੌਜਾ ਸਿੰਘ ਸਰਾਰੀ ਦੇ ਅਸਤੀਫ਼ੇ ਤੋਂ ਬਾਅਦ ਹੁਣ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ 2 ਹੋਰ ਭ੍ਰਿਸ਼ਟ ਮੰਤਰੀਆਂ ਉਜਾਗਰ ਕਰਨ ਬਾਰੇ ਕਿਹਾ ਹੈ।


COMMERCIAL BREAK
SCROLL TO CONTINUE READING

ਬਾਜਵਾ ਨੇ ਕਿਹਾ ਕਿ ਜਿਵੇਂ ਮੁੱਖ ਮੰਤਰੀ ਭਗਵੰਤ ਮਾਨ ਵਿਰੋਧੀ ਪਾਰਟੀਆਂ ਦੇ ਆਗੂਆਂ ’ਤੇ ਕਾਰਵਾਈ ਕਰ ਰਹੇ ਹਨ, ਉਸੇ ਤਰਾਂ ਹੁਣ ਸਰਾਰੀ ’ਤੇ ਵੀ ਭ੍ਰਿਸ਼ਟਾਚਾਰ ਮਾਮਲੇ ’ਚ ਨਿਰਪੱਖ ਜਾਂਚ ਕਰਵਾ ਕੇ ਕਾਰਵਾਈ ਕਰਨੀ ਚਾਹੀਦੀ ਹੈ।


ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਾਡੇ ਕੋਲ ਹੋਰ 2 ਮੰਤਰੀਆਂ ਦੇ ਭ੍ਰਿਸ਼ਟਾਚਾਰ ਨਾਲ ਸਬੰਧਤ ਸਬੂਤ ਹਨ, ਅਸੀਂ ਜਲਦ ਹੀ ਤੱਥਾਂ ਨਾਲ ਇਸਦਾ ਖ਼ੁਲਾਸਾ ਕਰਾਂਗੇ।


ਉੱਧਰ ਫ਼ੌਜਾ ਸਿੰਘ ਸਰਾਰੀ ਦੇ ਅਸਤੀਫ਼ੇ ਦੇ ਮੁੱਦੇ ’ਤੇ ਸੰਸਦ ਮੈਂਬਰ ਰਵਨੀਤ ਬਿੱਟੂ ਦਾ ਵੀ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ’ਚ ਆਮ ਆਦਮੀ ਪਾਰਟੀ ਦੀ 10 ਮਹੀਨੇ ਦੀ ਸਰਕਾਰ ’ਚ ਦੂਸਰੇ ਕੈਬਨਿਟ ਮੰਤਰੀ ਦੀ ਛੁੱਟੀ ਹੋ ਗਈ ਹੈ। ਜਿਸ ’ਤੇ ਉਨ੍ਹਾਂ ਕਿਹਾ ਕਿ ਵਿਧਾਇਕਾਂ ਦੀ ਗਿਣਤੀ ਜ਼ਿਆਦਾ ਹੋਣ ਕਾਰਨ ਕਿਸੇ ਨਾ ਕਿਸੇ ਮੰਤਰੀ ਦਾ ਅਸਤੀਫ਼ਾ ਲੈਕੇ ਦੂਸਰੇ ਨੂੰ ਮੰਤਰੀ ਬਣਾ ਦਿੱਤਾ ਜਾਂਦਾ ਹੈ।


ਬਿੱਟੂ ਨੇ ਕਿਹਾ ਕਿ ਜਿੱਥੇ ਇਕ ਪਾਸੇ ‘ਆਪ’ ਪਾਰਟੀ ਦੇ ਮੰਤਰੀਆਂ ’ਤੇ ਲਗਾਤਾਰ ਭ੍ਰਿਸ਼ਟਾਚਾਰ ਦੇ ਆਰੋਪ ਲੱਗ ਰਹੇ ਹਨ, ਉੱਥੇ ਹੀ ਇਨ੍ਹਾਂ ਆਰੋਪਾਂ ਦੇ ਬਾਵਜੂਦ ਵਿਜੀਲੈਂਸ ਬਿਓਰੋ ਨੇ ਚੁੱਪੀ ਧਾਰੀ ਹੋਈ ਹੈ।


ਇਹ ਵੀ ਪੜ੍ਹੋ: ਪੈਦਾ ਹੋਈਆਂ ਜੁੜਵਾ ਭੈਣਾਂ: ਪਹਿਲੀ ਦਾ ਜਨਮ ਸਾਲ 2022 ’ਚ ਤਾਂ ਦੂਜੀ ਦਾ 2023 ’ਚ!