ਪੰਜਾਬ ਸਰਕਾਰ ਵਲੋਂ ਗੈਂਗਵਾਰ ਨੂੰ ਖ਼ਤਮ ਕਰਨ ਦੇ ਦਾਅਵੇ ਖੋਖਲੇ: ਪ੍ਰਤਾਪ ਸਿੰਘ ਬਾਜਵਾ
ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ (Partap sing bajwal) ਨੇ ਸਿੱਧੂ ਮੂਸੇਵਾਲਾ ਕਤਲ ਕਾਂਡ ਮਾਮਲੇ ਨੂੰ ਲੈਕੇ ਸਰਕਾਰ ਨੂੰ ਘੇਰਿਆ ਹੈ। ਬਾਜਵਾ ਨੇ ਕਿਹਾ ਕਿ ਇਹ ਅਜੀਬ ਤੇ ਨਿਰਾਸ਼ਾਜਨਕ ਹੈ ਕਿ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਈੇਮੇਲ ਰਾਹੀਂ ਧਮਕੀ ਦਿੱਤੀ ਜਾ ਰਹੀ ਹੈ। ਸਰਕਾਰ ਵਲੋਂ ਗੈਂਗਸਟਰਵਾਦ ਨੂੰ ਖ਼ਤਮ ਕਰਨ ਦੇ
ਚੰਡੀਗੜ੍ਹ: ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ (Partap sing bajwal) ਨੇ ਸਿੱਧੂ ਮੂਸੇਵਾਲਾ ਕਤਲ ਕਾਂਡ ਮਾਮਲੇ ਨੂੰ ਲੈਕੇ ਸਰਕਾਰ ਨੂੰ ਘੇਰਿਆ ਹੈ। ਬਾਜਵਾ ਨੇ ਕਿਹਾ ਕਿ ਇਹ ਅਜੀਬ ਤੇ ਨਿਰਾਸ਼ਾਜਨਕ ਹੈ ਕਿ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਈੇਮੇਲ ਰਾਹੀਂ ਧਮਕੀ ਦਿੱਤੀ ਜਾ ਰਹੀ ਹੈ।
ਸਰਕਾਰ ਵਲੋਂ ਗੈਂਗਸਟਰਵਾਦ ਨੂੰ ਖ਼ਤਮ ਕਰਨ ਦੇ ਦਾਅਵੇ ਖੋਖਲੇ: ਬਾਜਵਾ
ਪ੍ਰਤਾਪ ਸਿੰਘ ਬਾਜਵਾ ਨੇ ਕਿਹਾ, " ਇਸ ਤਰ੍ਹਾਂ ਪ੍ਰਤੀਤ ਹੁੰਦਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਅਤੇ ਪੰਜਾਬ ਪੁਲਿਸ ਵਲੋਂ ਗੈਂਗਸਟਰਾਂ ਦੇ ਫ਼ੈਲੇ ਡਰ ਨੂੰ ਖ਼ਤਮ ਕਰਨ ਲਈ ਕੀਤੇ ਦਾਅਵੇ ਪੂਰੀ ਤਰ੍ਹਾਂ ਖੋਖਲੇ ਹਨ। ਗੈਂਗਸਟਰ ਅੱਜ ਵੀ ਧਮਕੀਆਂ ਦੇ ਰਹੇ ਹਨ ਅਤੇ ਭਗਵੰਤ ਮਾਨ ਸਰਕਾਰ ਸੂਬੇ ’ਚ ਅਮਨ-ਕਾਨੂੰਨ ਕਾਇਮ ਕਰਨ ’ਚ ਨਾਕਾਮ ਸਾਬਤ ਹੋ ਰਹੀ ਹੈ। ਸਿੱਧੂ ਮੂਸੇਵਾਲਾ ਦੇ ਕਤਲ ਹੋਇਆ ਨੂੰ 3 ਮਹੀਨਿਆਂ ਤੋਂ ਵੱਧ ਦਾ ਸਮਾਂ ਹੋ ਗਿਆ ਹੈ, ਪਰ ਗੈਂਗਸਟਰਾਂ ਵਲੋਂ ਹਲੇ ਵੀ ਫ਼ੋਨਾਂ ’ਤੇ ਫਿਰੌਤੀਆਂ ਮੰਗੀਆਂ ਜਾ ਰਹੀਆਂ ਹਨ।
ਇਸ ਤੋਂ ਸਪੱਸ਼ਟ ਹੁੰਦਾ ਹੈ ਕਿ ਇਨ੍ਹਾਂ ਅਪਰਾਧੀਆਂ ਨੂੰ ਕਾਨੂੰਨ ਦਾ ਕੋਈ ਡਰ ਨਹੀਂ ਹੈ, ਇਸ ਲਈ ਉਹ (Sidhu Moosewala) ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਸਿੱਧੇ ਤੌਰ 'ਤੇ ਗੰਭੀਰ ਨਤੀਜੇ ਭੁਗਤਣ ਦੀਆਂ ਧਮਕੀਆਂ ਦੇਣ ਤੋਂ ਵੀ ਗੁਰੇਜ਼ ਨਹੀਂ ਕਰ ਰਹੇ।
ਮੂਸੇਵਾਲਾ ਦੇ ਮਾਪੇ ਅਚਾਨਕ ਵਿਦੇਸ਼ ਰਵਾਨਾ ਹੋਏ
ਮੂਸੇਵਾਲਾ ਦੇ ਮਾਪਿਆਂ ਨੂੰ ਧਮਕੀ ਮਿਲਣ ਤੋਂ ਬਾਅਦ ਉਹ ਅਚਾਨਕ ਹੀ ਵਿਦੇਸ਼ ਚਲੇ ਜਾਣ ਦੀਆਂ ਖ਼ਬਰਾਂ ਹਨ। ਹਾਲਾਂਕਿ ਮੂਸੇਵਾਲਾ ਦੀ ਪਿਤਾ ਬਲਕੌਰ ਸਿੰਘ ਵਲੋਂ ਪਿਛਲੇ ਹਫ਼ਤੇ ਕਿਹਾ ਗਿਆ ਸੀ ਕਿ ਉਨ੍ਹਾਂ ਦੇ ਪੁੱਤਰ ਦਾ ਕਈ ਦੇਸ਼ਾਂ ’ਚ ਕਾਰੋਬਾਰ ਫੈਲਿਆ ਹੋਇਆ ਹੈ, ਜਿਸ ਨੂੰ ਉਹ 2 ਮਹੀਨੇ ਅੰਦਰ ਸਮੇਟ ਲੈਣਗੇ। ਫ਼ਿਲਹਾਲ ਉਨ੍ਹਾਂ ਦੇ ਮੁਲਕ ਪਰਤਣ ਦੀ ਵੀ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ।
ਦੱਸ ਦੇਈਏ ਕਿ ਬਲਕੌਰ ਸਿੰਘ ਸਿੱਧੂ ਆਪਣੇ ਪੁੱਤਰ ਦੇ ਕਾਤਲਾਂ ਨੂੰ ਸਜ਼ਾ ਦਿਵਾਉਣ ਲਈ ਲਗਾਤਾਰ ਆਵਾਜ਼ ਬੁਲੰਦ ਕਰ ਰਹੇ ਸਨ, ਜਿਸਦੇ ਚੱਲਦਿਆਂ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਲਗਾਤਾਰ ਧਮਕੀਆਂ ਮਿਲ ਰਹੀਆਂ ਸਨ।