Parvinder Jhota Latest News: ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਨਸ਼ਿਆਂ ਖ਼ਿਲਾਫ਼ ਮੁਹਿੰਮ ਚਲਾ ਰਹੇ ਪਰਵਿੰਦਰ ਸਿੰਘ ਉਰਫ਼ ਝੋਟਾ (Parvinder Jhota News) ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਉਸਦਾ ਖ਼ੁਦ ਦਾ ਡੋਪ ਟੈਸਟ ਪਾਜ਼ੇਟਿਵ ਨਿਕਲਿਆ ਹੈ। ਦਰਅਸਲ ਪਰਵਿੰਦਰ ਸਿੰਘ ਨਸ਼ਿਆਂ ਖਿਲਾਫ ਮੁਹਿੰਮ ਚਲਾਉਂਦੇ ਹਨ ਪਰ ਡੋਪ ਟੈਸਟ ਪਾਜ਼ੇਟਿਵ ਆਉਣ ਤੋਂ ਬਾਅਦ ਉਹਨਾਂ ਉੱਤੇ ਸਵਾਲ ਖੜ੍ਹੇ ਹੋ ਰਹੇ ਹਨ। 


COMMERCIAL BREAK
SCROLL TO CONTINUE READING

ਦਾਅਵਾ ਕੀਤਾ ਜਾ ਰਿਹਾ ਹੈ ਕਿ ਪਰਵਿੰਦਰ ਸਿੰਘ ਝੋਟਾ (Parvinder Jhota) ਨਸ਼ੇ ਦਾ ਆਦੀ ਹੈ ਅਤੇ ਇਸਦੀ ਪੁਸ਼ਟੀ ਮੈਡੀਕਲ ਰਿਪੋਰਟ 'ਚ ਹੋਈ ਹੈ। ਪਰਵਿੰਦਰ  ਸਿੰਘ ਝੋਟੇ ਦਾ ਟੈਸਟ ਮਾਨਸਾ ਦੇ ਸਰਕਾਰੀ ਹਸਪਤਾਲ ਵਿੱਚ ਹੋਇਆ ਹੈ। ਦੱਸਣਯੋਗ ਹੈ ਕਿ ਹਰ ਕੋਈ ਪਰਵਿੰਦਰ ਸਿੰਘ ਝੋਟਾ ਬਾਰੇ ਕਈ ਤਰ੍ਹਾਂ ਦੀਆਂ ਟਿੱਪਣੀਆਂ ਕਰ ਰਿਹਾ ਹੈ। 


ਇਹ ਵੀ ਪੜ੍ਹੋ:  Machhiwara News: ਝਾੜੀਆਂ 'ਚੋਂ ਲਾਸ਼ ਬਰਾਮਦ, ਓਵਰਡੋਜ਼ ਨਾਲ ਨੌਜਵਾਨ ਦੀ ਮੌਤ ਦਾ ਖ਼ਦਸ਼ਾ

ਦੱਸ ਦਈਏ ਕਿ ਪਰਵਿੰਦਰ ਸਿੰਘ ਝੋਟਾ (Parvinder Jhota Latest News) ਖ਼ਿਲਾਫ਼ ਵੱਖ-ਵੱਖ ਧਰਾਵਾਂ ਤਹਿਤ 7 ਅਪਰਾਧਿਕ ਮਾਮਲੇ ਦਰਜ ਹਨ। ਪੁਲਿਸ ਨੇ ਪਿਛਲੇ ਦਿਨੀਂ ਉਸ ਨੂੰ ਗ੍ਰਿਫਤਾਰ ਕੀਤਾ ਸੀ ਜਿਸ ਦਾ ਵੱਡੇ ਪੱਧਰ ਉੱਤੇ ਵਿਰੋਧ ਵੀ ਹੋ ਰਿਹਾ ਹੈ।


ਗੌਰਤਲਬ ਹੈ ਕਿ ਨਸ਼ਿਆਂ ਖ਼ਿਲਾਫ਼ ਮੁਹਿੰਮ ਚਲਾ ਰਹੇ ਪਰਵਿੰਦਰ ਸਿੰਘ ਉਰਫ਼ ਝੋਟਾ  ਸਮੇਤ 25 ਵਿਅਕਤੀਆਂ ਖ਼ਿਲਾਫ਼ ਮੋਡ ਮੰਡੀ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ। ਸਾਰਿਆਂ 'ਤੇ ਲੜਕੀ ਦੇ ਘਰ 'ਚ ਦਾਖਲ ਹੋ ਕੇ ਕੁੱਟਮਾਰ ਕਰਨ ਦਾ ਦੋਸ਼ ਹੈ। ਪਰਵਿੰਦਰ ਸਿੰਘ ਉਰਫ ਝੋਟਾ ਨੇ ਆਪਣੇ ਸਾਥੀਆਂ ਸਮੇਤ ਪਿੰਡ ਘੁਮਾਣ ਕਲਾਂ ਦੀ ਰਹਿਣ ਵਾਲੀ 25 ਸਾਲਾ ਲੜਕੀ ਦੀ ਉਸ ਦੇ ਘਰ ਦਾਖਲ ਹੋ ਕੇ ਕੁੱਟਮਾਰ ਕੀਤੀ ਸੀ। ਲੜਕੀ ਗੰਭੀਰ ਜ਼ਖਮੀ ਹੋ ਗਈ। ਉਸ ਨੂੰ ਸਰਕਾਰੀ ਹਸਪਤਾਲ ਦਾਖਲ ਕਰਵਾਇਆ ਗਿਆ।


ਇਹ ਵੀ ਪੜ੍ਹੋ: LudhianaCrimeNews: ਲੁਧਿਆਣਾ ਵਿਖੇ ਕੈਨੇਡਾ ਤੋਂ ਆਏ 41 ਸਾਲਾ NRI ਦਾ ਕਤਲ 


2009 ਤੋਂ ਹੁਣ ਤੱਕ ਪਰਵਿੰਦਰ ਸਿੰਘ ਉਰਫ਼ (Parvinder Jhota News) ਝੋਟਾ ਵਿਰੁੱਧ 7 ਮਾਮਲੇ ਦਰਜ ਹਨ। ਪੰਜਾਬ ਪੁਲਿਸ ਨਸ਼ਿਆਂ ਨੂੰ ਲੈ ਕੇ ਬੇਹਦ ਗੰਭੀਰ ਹੈ, ਸਰਕਾਰ ਨੇ ਕਈ ਪੁਲਿਸ ਅਧਿਕਾਰੀਆਂ ਵਿਰੁੱਧ ਵੀ ਕਾਰਵਾਈ ਕੀਤੀ ਹੈ।  ਪੰਜਾਬ ਵਿੱਚ ਨਸ਼ਾ ਦਿਨੋ ਦਿਨ ਵਧਦਾ ਜਾ ਰਿਹਾ ਹੈ ਅਤੇ ਪੰਜਾਬ ਵਿੱਚ ਨਸ਼ਾ ਸਭ ਤੋਂ ਵੱਡਾ ਮੁੱਦਾ ਹੈ। ਇਸ ਨੂੰ ਲੈ ਕੇ ਸਰਕਾਰਾਂ ਵੱਲੋਂ ਹਰ ਰੋਜ਼ ਨਵੀਆਂ ਮੁਹਿੰਮ,ਅਹਿਮ ਕਦਮ ਚੁੱਕੇ ਜਾ ਰਹੇ ਹਨ।