Pathankot News: ਪਠਾਨਕੋਟ ਨਹਿਰ `ਚ ਡਿੱਗੀ ASI ਦੀ ਕਾਰ; ਧੀ ਦੀ ਹੋਈ ਮੌਤ, ਲੋਕਾਂ ਨੇ ਪਿਓ ਨੂੰ ਬਚਾਇਆ
Pathankot News: ਦੋਵੇਂ ਕਾਰ ਸਵਾਰ ਗੁਰਦੁਆਰਾ ਸ੍ਰੀ ਬਾਰਠ ਸਾਹਿਬ ਵਿਖੇ ਮੱਥਾ ਟੇਕ ਕੇ ਵਾਪਸ ਆਪਣੇ ਘਰ ਜਾ ਰਹੇ ਸਨ। ਉਸਦੀ ਆਈ 20 ਪੀਬੀ-18 ਐਕਸ 4312 ਸਫੇਦ ਰੰਗ ਦੀ ਕਾਰ ਪਿੰਡ ਜਸਵਾਲੀ ਨੇੜੇ ਯੂ.ਵੀ.ਡੀ.ਸੀ ਨਹਿਰ ਵਿੱਚ ਡਿੱਗ ਗਈ।
Pathankot News:ਪਠਾਨਕੋਟ ਦੇ ਪਿੰਡ ਜਸਵਾਲੀ ਨੇੜੇ ਅੱਜ ਇੱਕ ਕਾਰ ਯੂਵੀਡੀਸੀ ਨਹਿਰ ਵਿੱਚ ਡਿੱਗ ਗਈ। ਕਾਰ ਵਿੱਚ ਪਿਓ-ਧੀ ਸਫਰ ਕਰ ਰਹੇ ਸਨ। ਇਸ ਹਾਦਸੇ 'ਚ ਬੇਟੀ ਦੀ ਮੌਤ ਹੋ ਗਈ, ਜਦਕਿ ਪਿਤਾ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਸਥਾਨਕ ਲੋਕਾਂ ਦੀ ਮਦਦ ਨਾਲ ਦੋਵਾਂ ਵਿਅਕਤੀਆਂ ਨੂੰ ਕਾਰ 'ਚੋਂ ਬਾਹਰ ਕੱਢਿਆ ਗਿਆ। ਮੌਕੇ 'ਤੇ ਪਹੁੰਚੇ ਪੁਲਿਸ ਮੁਲਾਜ਼ਮਾਂ ਨੇ ਨਹਿਰ ਦਾ ਪਾਣੀ ਬੰਦ ਕਰਕੇ ਕਰੇਨ ਦੀ ਮਦਦ ਨਾਲ ਕਾਰ ਨੂੰ ਬਾਹਰ ਕੱਢਿਆ।
ਦੋਵੇਂ ਕਾਰ ਸਵਾਰ ਗੁਰਦੁਆਰਾ ਸ੍ਰੀ ਬਾਰਠ ਸਾਹਿਬ ਵਿਖੇ ਮੱਥਾ ਟੇਕ ਕੇ ਵਾਪਸ ਆਪਣੇ ਘਰ ਜਾ ਰਹੇ ਸਨ। ਉਸਦੀ ਆਈ 20 ਪੀਬੀ-18 ਐਕਸ 4312 ਸਫੇਦ ਰੰਗ ਦੀ ਕਾਰ ਪਿੰਡ ਜਸਵਾਲੀ ਨੇੜੇ ਯੂ.ਵੀ.ਡੀ.ਸੀ ਨਹਿਰ ਵਿੱਚ ਡਿੱਗ ਗਈ। ਇਹ ਲੋਕ ਬਟਾਲੇ ਦੇ ਵਸਨੀਕ ਦੱਸੇ ਜਾਂ ਰਹੇ ਹਨ ਅਤੇ ਕਾਰ ਵਿੱਚੋਂ ਕੱਢਿਆ ਗਿਆ ਵਿਅਕਤੀ ਪੁਲਿਸ ਵਿੱਚ ਏਐਸਆਈ ਵਜੋਂ ਤਾਇਨਾਤ ਹੈ।
ਜਿਵੇਂ ਹੀ ਸਥਾਨਕ ਲੋਕਾਂ ਨੂੰ ਪਤਾ ਲੱਗਾ ਤਾਂ ਉਹ ਤੁਰੰਤ ਉਨ੍ਹਾਂ ਨੂੰ ਬਚਾਉਣ ਲਈ ਨਹਿਰ ਦੇ ਕਿਨਾਰੇ ਪਹੁੰਚ ਗਏ। ਜਿੱਥੋਂ ਉਨ੍ਹਾਂ ਨੇ ਪਿਤਾ ਨੂੰ ਜ਼ਿੰਦਾ ਬਾਹਰ ਕੱਢ ਲਿਆ। ਪਰ ਬੇਟੀ ਜਿਸ ਦੀ ਉਮਰ 18 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ, ਉਸਦੀ ਡੁੱਬਣ ਕਾਰਨ ਮੌਤ ਹੋ ਗਈ। ਸਥਾਨਕ ਲੋਕਾਂ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ। ਪੁਲਿਸ ਮੌਕੇ 'ਤੇ ਪਹੁੰਚ ਗਈ। ਜ਼ਿਲ੍ਹਾ ਪ੍ਰਸ਼ਾਸਨ ਦੀ ਮਦਦ ਨਾਲ ਨਹਿਰ ਵਿੱਚ ਪਾਣੀ ਨੂੰ ਰੋਕ ਕੇ ਮ੍ਰਿਤਕ ਲੜਕੀ ਨੂੰ ਬਾਹਰ ਕੱਢਿਆ ਗਿਆ।
ਐਸਐਸਪੀ ਪਠਾਨਕੋਟ ਦਲਜਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਜਸਵਾਲੀ ਨੇੜੇ ਇੱਕ ਕਾਰ ਯੂਵੀਡੀਸੀ ਨਹਿਰ ਵਿੱਚ ਡਿੱਗ ਗਈ ਹੈ। ਇਸ ਵਿੱਚ ਪਿਓ ਅਤੇ ਧੀ ਸਵਾਰ ਸਨ। ਉਨ੍ਹਾਂ ਦੱਸਿਆ ਕਿ ਪਿਤਾ ਨੂੰ ਸਥਾਨਕ ਲੋਕਾਂ ਨੇ ਬਚਾ ਲਿਆ ਹੈ। ਪਰ ਬੇਟੀ ਦੀ ਮੌਤ ਹੋ ਚੁੱਕੀ ਹੈ।
ਜਿਸ ਵਿਅਕਤੀ ਨੂੰ ਬਚਾਇਆ ਗਿਆ ਹੈ, ਉਹ ਪੁਲਿਸ ਵਿੱਚ ਏਐਸਆਈ ਵਜੋਂ ਤਾਇਨਾਤ ਹੈ, ਜੋ ਕਿ ਗੁਰਦੁਆਰਾ ਸ੍ਰੀ ਬਾਰਠ ਸਾਹਿਬ ਵਿਖੇ ਮੱਥਾ ਟੇਕਣ ਆਇਆ ਸੀ ਅਤੇ ਘਰ ਪਰਤਦੇ ਸਮੇਂ ਇਹ ਹਾਦਸਾ ਵਾਪਰਿਆ। ਫਿਲਹਾਲ ਪੁਲਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ ਕਿ ਆਖਿਰ ਕਾਰ ਨਹਿਰ 'ਚ ਕਿਵੇਂ ਡਿੱਗੀ।