Pathankot News: ਪਠਾਨਕੋਟ ਦੇ ਸੈਲੀ ਰੋਡ ਆਡੀਟੋਰੀਅਮ ਨੇੜੇ ਦੇਰ ਰਾਤ ਗੋਲੀਆਂ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ। ਟਰਾਂਸਪੋਰਟਰ ਵੱਲੋਂ ਦੋ ਲੋਕਾਂ ਨੂੰ ਗੋਲੀ ਮਾਰੀ ਗਈ। ਇੱਕ ਦੇ ਮੋਢੇ ਵਿੱਚ ਅਤੇ ਇੱਕ ਦੇ ਢਿੱਡ ਵਿੱਚ ਗੋਲੀ ਲੱਗੀ। ਟਰਾਂਸਪੋਰਟਰ ਨੇ ਆਪਣੇ ਪਿਸਤੌਲ ਨਾਲ ਦੋਨਾਂ ਲੋਕਾਂ 'ਤੇ ਗੋਲੀਆਂ ਚਲਾ ਦਿੱਤੀਆਂ।


COMMERCIAL BREAK
SCROLL TO CONTINUE READING

ਦੁਸਹਿਰੇ ਤੋਂ ਬਾਅਦ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ ਜਿਸ ਤੋਂ ਬਾਅਦ ਟਰਾਂਸਪੋਰਟਰ ਨੇ ਆਪਣੇ ਲਾਇਸੰਸੀ ਪਿਸਤੌਲ ਨਾਲ ਗੋਲੀਆਂ ਚਲਾਈਆਂ। ਦੋਸ਼ੀ ਟਰਾਂਸਪੋਰਟਰ ਪੁਲਿਸ ਨੇ ਕਾਬੂ ਕੀਤਾ। ਇਸ ਦੌਰਾਨ ਪੁਲਿਸ ਨੂੰ ਪਿਸਤੌਲ ਬਰਾਮਦ ਹੋਇਆ ਹੈ। ਇੱਕ ਨੌਜਵਾਨ ਪਠਾਨਕੋਟ ਦੇ ਨਿੱਜੀ ਹਸਪਤਾਲ ਵਿੱਚ ਦਾਖਲ ਕੀਤਾ ਗਿਆ ਅਤੇ ਦੂਜੇ ਦੀ ਹਾਲਤ ਗੰਭੀਰ ਹੈ ਉਸ ਨੂੰ ਲੁਧਿਆਣਾ ਰੈਫਰ ਕੀਤਾ ਗਿਆ। ਪੁਲਿਸ ਪੂਰੇ ਮਮਾਲੇ ਦੀ ਜਾਂਚ ਕਰ ਰਹੀ ਹੈ।


ਇਹ ਵੀ ਪੜ੍ਹੋ: Jalandhar Firing News: 2 ਧਿਰਾਂ ਵਿਚਾਲੇ ਆਹਮੋ-ਸਾਹਮਣੇ ਹੋਈ ਫਾਇਰਿੰਗ, ਇੱਕ ਦੇ ਸਿਰ 'ਚ ਲੱਗੀ ਗੋਲੀ


(ਅਜੇ ਮਹਾਜਨ ਦੀ ਰਿਪੋਰਟ)