Pathankot Illegal Mining: ਐਸ.ਐਸ.ਪੀ ਪਠਾਨਕੋਟ ਦਲਜਿੰਦਰ ਸਿੰਘ ਢਿੱਲੋਂ ਨੇ ਨਾਜਾਇਜ਼ ਮਾਈਨਿੰਗ ਖਿਲਾਫ਼ ਵੱਡੀ ਕਾਰਵਾਈ ਕੀਤੀ ਗਈ ਹੈ। ਦਰਅਸਲ ਕਿਹਾ ਜਾ ਰਿਹਾ ਹੈ ਕਿ ਹਿਮਾਚਲ ਪੰਜਾਬ ਬਾਰਡਰ 'ਤੇ ਨਜਾਇਜ਼ ਮਾਈਨਿੰਗ ਕਰਦੇ ਹੋਏ 5 ਟਰੈਕਟਰ ਟਰਾਲੀਆਂ, ਇਕ ਜੇ.ਸੀ.ਬੀ ਮਸ਼ੀਨ ਜ਼ਬਤ  ਕੀਤੇ ਗਏ ਹਨ। ਇਸ ਦੇ ਨਾਲ ਹੀ  4 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।


COMMERCIAL BREAK
SCROLL TO CONTINUE READING

ਐਸ.ਐਸ.ਪੀ ਪਠਾਨਕੋਟ ਦਲਜਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਪਠਾਨਕੋਟ ਵਿੱਚ ਗੈਰ-ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ। ਬਰਸਾਤਾਂ ਦੇ ਮੌਸਮ ਵਿੱਚ ਵੀ ਗੈਰ ਕਾਨੂੰਨੀ ਮਾਈਨਿੰਗ ਕਰਨ ਵਾਲੇ ਆਪਣੇ ਇਸ ਗੰਦੇ ਧੰਦੇ ਤੋਂ ਬਾਜ਼ ਨਹੀਂ ਆ ਰਹੇ ਹਨ। ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਸ.ਐਸ.ਪੀ ਪਠਾਨਕੋਟ ਦਲਜਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਹਿਮਾਚਲ ਅਤੇ ਪੰਜਾਬ ਦੀ ਸਰਹੱਦ 'ਤੇ ਜਾ ਕੇ ਨਾਜਾਇਜ਼ ਮਾਈਨਿੰਗ ਕਰ ਰਹੇ ਸਨ।


ਇਹ ਵੀ ਪੜ੍ਹੋ:  Punjab Politics: ਪੰਜਾਬ ਸਰਕਾਰ ਵੱਲੋਂ ਕਰਮਚਾਰੀਆਂ ਦੇ ਅਹਿਮ ਮੁੱਦਿਆਂ ਦੀ ਸਮੀਖਿਆ ਕਰਨ ਲਈ ਦੋ ਸਬ-ਕਮੇਟੀਆਂ ਦਾ ਗਠਨ
 


ਹੁਣ ਇਸ 'ਤੇ ਕਾਰਵਾਈ ਕਰਦੇ ਹੋਏ 4 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਅਤੇ 5 ਟਰੈਕਟਰ ਟਰਾਲੀਆਂ, ਇਕ ਟਿੱਪਰ ਨੂੰ ਕਾਬੂ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਹਿਮਾਚਲ ਅਤੇ ਪੰਜਾਬ ਦੀਆਂ ਸਰਹੱਦਾਂ 'ਤੇ ਨਾਜਾਇਜ਼ ਮਾਈਨਿੰਗ ਨੂੰ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਨਾਜਾਇਜ਼ ਮਾਈਨਿੰਗ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।


ਇਹ ਵੀ ਪੜ੍ਹੋ:Cyber ​​Crime: ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅੰਤਰ-ਰਾਜੀ ਸਾਈਬਰ ਵਿੱਤੀ ਫਰਾਡ ਰੈਕੇਟ ਦਾ ਕੀਤਾ ਪਰਦਾਫਾਸ਼; ਤਿੰਨ ਵਿਅਕਤੀ ਕਾਬੂ