Pathankot News: RTA ਦਫ਼ਤਰ ਦੇ 2 ਮੁਲਾਜ਼ਮ 5500 ਰੁਪਏ ਰਿਸ਼ਵਤ ਲੈਂਦੇ ਵਿਜੀਲੈਂਸ ਬਿਊਰੋ ਵੱਲੋਂ ਕਾਬੂ
Pathankot News: ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਮੁਲਜ਼ਮਾਂ ਨੇ ਉਸਦੀ ਹਿਮਾਚਲ ਪ੍ਰਦੇਸ਼ ਨੰਬਰ ਗੱਡੀ ਨੂੰ ਪੰਜਾਬ ਰਜਿਸਟ੍ਰੇਸ਼ਨ ਨੰਬਰ ਵਿੱਚ ਤਬਦੀਲ ਬਦਲੇ 5500 ਰੁਪਏ ਰਿਸ਼ਵਤ ਦੀ ਮੰਗ ਕੀਤੀ।
Pathankot News: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਰਜਿਸਟ੍ਰੇਸ਼ਨ ਅਤੇ ਟਰਾਂਸਪੋਰਟ ਅਥਾਰਟੀ (ਆਰ.ਟੀ.ਏ.) ਦਫ਼ਤਰ ਪਠਾਨਕੋਟ ਵਿਖੇ ਤਾਇਨਾਤ ਡਾਟਾ ਐਂਟਰੀ ਆਪਰੇਟਰ ਜਤਿੰਦਰ ਕੁਮਾਰ ਅਤੇ ਮੁਕੇਸ਼ ਨੂੰ 5500 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਸੁਰਜੀਤ ਕੁਮਾਰ ਵਾਸੀ ਪਿੰਡ ਮਨਵਾਲ ਜ਼ਿਲ੍ਹਾ ਪਠਾਨਕੋਟ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਮੁਲਜ਼ਮਾਂ ਨੇ ਉਸਦੀ ਹਿਮਾਚਲ ਪ੍ਰਦੇਸ਼ ਨੰਬਰ ਗੱਡੀ ਨੂੰ ਪੰਜਾਬ ਰਜਿਸਟ੍ਰੇਸ਼ਨ ਨੰਬਰ ਵਿੱਚ ਤਬਦੀਲ ਬਦਲੇ 5500 ਰੁਪਏ ਰਿਸ਼ਵਤ ਦੀ ਮੰਗ ਕੀਤੀ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਦੋਵੇਂ ਮੁਲਜ਼ਮਾਂ ਨੂੰ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 5500 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਅੱਗੇ ਕਿਹਾ ਕਿ ਇਸ ਸਬੰਧੀ ਦੋਵਾਂ ਮੁਲਜ਼ਮਾਂ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਥਾਣਾ, ਅੰਮ੍ਰਿਤਸਰ ਰੇਂਜ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।