Pathankot News: ਪਠਾਨਕੋਟ `ਚ ਮਾਈਨਿੰਗ ਵਿਭਾਗ ਦੀ ਕਾਰਵਾਈ, ਰੇਤ ਅਤੇ ਬਜਰੀ ਨਾਲ ਭਾਰੇ ਵਾਹਨ ਕੀਤੇ ਜ਼ਬਤ
Pathankot News: ਰੇਤਾ-ਬੱਜਰੀ ਨਾਲ ਸਬੰਧਤ ਦਸਤਾਵੇਜ਼ ਪੂਰੇ ਨਾ ਪਾਏ ਜਾਣ ਕਾਰਨ ਇਹ ਵਾਹਨ ਜ਼ਬਤ ਕੀਤੇ ਗਏ ਹਨ। ਜਿਸ ਦੇ ਤਹਿਤ ਮਾਈਨਿੰਗ ਵਿਭਾਗ ਨੇ ਇਨ੍ਹਾਂ ਖਿਲਾਫ ਕਾਰਵਾਈ ਕਰਦੇ ਹੋਏ ਲੱਖਾਂ ਰੁਪਏ ਦਾ ਜੁਰਮਾਨਾ ਲਗਾਇਆ ਹੈ।
Pathankot News: ਪਠਾਨਕੋਟ ਦੇ ਨਾਲ ਲੱਗਦੇ ਜੰਮੂ-ਕਸ਼ਮੀਰ ਅਤੇ ਹਿਮਾਚਲ ਤੋਂ ਬਿਨਾਂ ਦਸਤਾਵੇਜ਼ਾਂ ਤੋਂ ਰੇਤਾ-ਬੱਜਰੀ ਦਾ ਨਾਜਾਇਜ਼ ਕਾਰੋਬਾਰ ਲਗਾਤਾਰ ਜਾਰੀ ਹੈ। ਜਿਸ ਤਹਿਤ ਪਠਾਨਕੋਟ ਵਿੱਚ ਮਾਈਨਿੰਗ ਵਿਭਾਗ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਮਾਈਨਿੰਗ ਵਿਭਾਗ ਨੇ ਹਿਮਾਚਲ ਅਤੇ ਜੰਮੂ-ਕਸ਼ਮੀਰ ਤੋਂ ਪੰਜਾਬ ਵਿੱਚ ਦਾਖਲ ਹੋਏ ਰੇਤ ਅਤੇ ਬਜਰੀ ਨਾਲ ਭਾਰੇ 8 ਗੈਰ-ਕਾਨੂੰਨੀ ਵਾਹਨ ਜ਼ਬਤ ਕੀਤੇ ਹਨ।
ਰੇਤਾ-ਬੱਜਰੀ ਨਾਲ ਸਬੰਧਤ ਦਸਤਾਵੇਜ਼ ਪੂਰੇ ਨਾ ਪਾਏ ਜਾਣ ਕਾਰਨ ਇਹ ਵਾਹਨ ਜ਼ਬਤ ਕੀਤੇ ਗਏ ਹਨ। ਜਿਸ ਦੇ ਤਹਿਤ ਮਾਈਨਿੰਗ ਵਿਭਾਗ ਨੇ ਇਨ੍ਹਾਂ ਖਿਲਾਫ ਕਾਰਵਾਈ ਕਰਦੇ ਹੋਏ ਲੱਖਾਂ ਰੁਪਏ ਦਾ ਜੁਰਮਾਨਾ ਲਗਾਇਆ ਹੈ।
ਮਾਈਨਿੰਗ ਵਿਭਾਗ ਦੇ ਅਧਿਕਾਰੀ ਆਕਾਸ਼ ਅਗਰਵਾਲ ਨੇ ਦੱਸਿਆ ਕਿ ਸਰਕਾਰੀ ਨਿਯਮਾਂ ਅਨੁਸਾਰ ਹਰੇਕ ਵਾਹਨ ਤੋਂ 2 ਲੱਖ ਰੁਪਏ ਜੁਰਮਾਨਾ ਵਸੂਲਿਆ ਗਿਆ ਹੈ। ਕੁੱਲ 9 ਵਾਹਨਾਂ ਤੋਂ ਜੁਰਮਾਨੇ ਵਜੋਂ 15 ਲੱਖ ਰੁਪਏ ਅਤੇ ਟਰੈਕਟਰ ਟਰਾਲੀ ਤੋਂ 1 ਲੱਖ ਰੁਪਏ ਦੀ ਵਸੂਲ ਕੀਤੇ ਜਾਣਗੇ ਕੀਤੀ ਜਾਵੇਗੀ।
ਇਹ ਵੀ ਪੜ੍ਹੋ: Punjab Weather Update: ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਦੇ ਕਈ ਜ਼ਿਲ੍ਹਿਆ ਵਿੱਚ ਭਾਰੀ ਮੀਂਹ ਪੈਣ ਦੀ ਚਿਤਾਵਨੀ
ਉਨ੍ਹਾਂ ਦੱਸਿਆ ਕਿ ਵਸੂਲ ਕੀਤੀ ਗਈ ਇਹ ਸਾਰੀ ਰਾਸ਼ੀ ਸਰਕਾਰ ਦੇ ਖਾਤੇ ਵਿੱਚ ਜਾਣਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਦੂਜੇ ਸੂਬਿਆਂ ਤੋਂ ਪੰਜਾਬ ਵਿੱਚ ਰੇਤਾ-ਬੱਜਰੀ ਲੈਣ ਆਉਣ ਵਾਲੇ ਟਰੱਕ ਡਰਾਈਵਰਾਂ ਨੂੰ ਆਖਿਆ ਹੈ ਜੇਕਰ ਉਹ ਪੰਜਾਬ ਵਿੱਚ ਸਮਾਨ ਲੈ ਕੇ ਆ ਰਹੇ ਹਨ ਤਾਂ ਉਹ ਆਪਣੇ ਕਾਗਜ ਪੂਰੇ ਕਰਕੇ ਲੈ ਕੇ ਆਉਣ ਨਹੀਂ ਤਾਂ ਦੂਜੇ ਰਾਜਾਂ ਤੋਂ ਆਉਣ ਵਾਲੇ ਗੈਰ-ਕਾਨੂੰਨੀ ਰੇਤਾ-ਬੱਜਰੀ ਵਾਹਨਾਂ ਵਿਰੁੱਧ ਕਾਰਵਾਈ ਜਾਰੀ ਰਹੇਗੀ।
ਇਹ ਵੀ ਪੜ੍ਹੋ: Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ