Pathankot News: ਪਠਾਨਕੋਟ `ਚ ਪੁਲਿਸ ਨੇ ਪੰਜਾਬ-ਹਿਮਾਚਲ ਬਾਰਡਰ ਨਾਲ ਲੱਗਦੇ ਇਲਾਕੇ `ਚ ਸਰਚ ਅਭਿਆਨ ਚਲਾਇਆ
Pathankot News: ਹਿਮਾਚਲ ਬਾਰਡਰ `ਤੇ ਪਠਾਨਕੋਟ ਦੇ ਨਾਲ ਲੱਗਦੇ ਇਲਾਕੇ ਸੈਲੀ ਕੁਲੀਆ `ਚ ਪਿਛਲੇ ਕਾਫੀ ਸਮੇਂ ਤੋਂ ਹਿਮਾਚਲ ਤੋਂ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਹਿਮਾਚਲ ਵਾਲੇ ਪਾਸੇ ਤੋਂ ਪੰਜਾਬ `ਚ ਨਜਾਇਜ਼ ਸ਼ਰਾਬ ਅਤੇ ਨਸ਼ੇ ਦੀ ਤਸਕਰੀ ਹੋ ਰਹੀ ਹੈ।
Pathankot News(Ajay Mahajan): ਪਠਾਨਕੋਟ ਪੁਲਿਸ ਨੇ ਪੰਜਾਬ-ਹਿਮਾਚਲ ਬਾਰਡਰ 'ਤੇ ਪੈਂਦੇ ਇਲਾਕੇ 'ਚ ਸਰਚ ਅਭਿਆਨ ਚਲਾਇਆ ਗਿਆ। ਪਿਛਲੇ ਕਾਫੀ ਸਮੇਂ ਤੋਂ ਪੁਲਿਸ ਨੂੰ ਸ਼ਿਕਾਇਤਾਂ ਮਿਲ ਰਹੀਆਂ ਸਨ, ਕਿ ਹਿਮਾਚਲ ਤੋਂ ਸ਼ਰਾਬ ਪੰਜਾਬ ਵਿੱਚ ਲਿਆਂਦੀ ਜਾ ਰਹੀ ਹੈ। ਜਿਸ ਦੇ ਤਹਿਤ ਇਹ ਆਪ੍ਰੇਸ਼ਨ ਕਾਸੋ ਚਲਾਇਆ ਗਿਆ, ਅਤੇ ਪੁਲਿਸ ਨੇ ਵੱਖ-ਵੱਖ ਟੀਮਾਂ ਬਣਾ ਕੇ ਘਰਾਂ ਦੀ ਚੈਕਿੰਗ ਕੀਤੀ।
ਪੁਲਿਸ ਨੂੰ ਨਜਾਇਜ਼ ਸ਼ਰਾਬ ਦੀਆਂ ਮਿਲੀਆਂ ਸ਼ਿਕਾਇਤਾਂ
ਹਿਮਾਚਲ ਬਾਰਡਰ 'ਤੇ ਪਠਾਨਕੋਟ ਦੇ ਨਾਲ ਲੱਗਦੇ ਇਲਾਕੇ ਸੈਲੀ ਕੁਲੀਆ 'ਚ ਪਿਛਲੇ ਕਾਫੀ ਸਮੇਂ ਤੋਂ ਹਿਮਾਚਲ ਤੋਂ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਹਿਮਾਚਲ ਵਾਲੇ ਪਾਸੇ ਤੋਂ ਪੰਜਾਬ 'ਚ ਨਜਾਇਜ਼ ਸ਼ਰਾਬ ਅਤੇ ਨਸ਼ੇ ਦੀ ਤਸਕਰੀ ਹੋ ਰਹੀ ਹੈ। ਜਿਸ ਕਾਰਨ ਅੱਜ ਪਠਾਨਕੋਟ ਅੱਜ ਸਵੇਰੇ ਪੁਲਿਸ ਨੇ ਵੱਖ-ਵੱਖ ਟੀਮਾਂ ਬਣਾ ਕੇ ਪੰਜਾਬ-ਹਿਮਾਚਲ ਸਰਹੱਦ 'ਤੇ ਪਠਾਨਕੋਟ ਦੇ ਸਾਲੀ ਕੁਲੀਆ ਇਲਾਕੇ 'ਚ ਆਪ੍ਰੇਸ਼ਨ ਕਾਸੋ ਚਲਾਇਆ ਅਤੇ ਵੱਖ-ਵੱਖ ਘਰਾਂ ਦੀ ਤਲਾਸ਼ੀ ਲਈ।
ਪੁਲਿਸ ਨੇ ਚਲਾਇਆ ਆਪਰੇਸ਼ਨ
ਇਹ ਵੀ ਪੜ੍ਹੋ: Punjab Weather Update: ਪੰਜਾਬ 'ਚ ਅੱਜ ਪੈ ਸਕਦਾ ਮੀਂਹ! IMD ਅਨੁਸਾਰ ਮੌਸਮ ਫਿਰ ਲਵੇਗਾ ਕਰਵਟ, ਜਾਣੋ ਤਾਜ਼ਾ ਅਪਡੇਟ
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਡੀ.ਐਸ.ਪੀ ਸਿਟੀ ਨੇ ਦੱਸਿਆ ਕਿ ਪਿਛਲੇ ਕੁਝ ਸਮੇਂ ਤੋਂ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਹਿਮਾਚਲ ਵਾਲੇ ਪਾਸੇ ਤੋਂ ਨਜਾਇਜ਼ ਸ਼ਰਾਬ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕੀਤੀ ਜਾ ਰਹੀ ਹੈ, ਜਿਸ ਦੇ ਤਹਿਤ ਪਠਾਨਕੋਟ ਦੇ ਹਿਮਾਚਲ ਖੇਤਰ ਦੇ ਨਾਲ ਹੈ। ਪੁਲਿਸ ਨੇ ਇੱਕ ਆਪਰੇਸ਼ਨ 'ਕਾਸੋ' ਚਲਾ ਕੇ ਸੈਲੀ ਕੁਲੀਆਂ ਦੇ ਨਾਲ ਲੱਗਦੇ ਇਲਾਕੇ ਦੀ ਤਲਾਸ਼ੀ ਲਈ ਹੈ, ਤਾਂ ਜੋ ਨਸ਼ਾ ਤਸਕਰਾਂ 'ਤੇ ਸ਼ਿਕੰਜਾ ਕੱਸਿਆ ਜਾ ਸਕੇ।
ਇਹ ਵੀ ਪੜ੍ਹੋ: Lok Sabha Elections 2024: ਅੱਜ ਆ ਸਕਦੀ ਹੈ ਭਾਜਪਾ ਦੀ 5ਵੀਂ ਸੂਚੀ, 5 ਸੂਬਿਆਂ ਤੋਂ ਇਹਨਾਂ ਨੂੰ ਮਿਲ ਸਕਦੀ ਹੈ ਟਿਕਟ