Pathankot On High Alert/ਅਜੇ ਮਹਾਜਨ: ਪਠਾਨਕੋਟ ਵਿੱਚ ਪਿਛਲੇ ਕਈ ਦਿਨਾਂ ਤੋਂ ਵੱਖ-ਵੱਖ ਥਾਵਾਂ ਉੱਤੇ ਸ਼ੱਕੀ ਵਿਅਕਤੀ ਦੇਖੇ ਜਾਣ ਦੇ ਮਾਮਲੇ ਸਾਹਮਣੇ ਆਏ ਹਨ। ਅਜੇ ਤੱਕ ਲਗਾਤਾਰ ਭਾਲ ਕੀਤੀ ਜਾ ਰਹੀ ਹੈ। ਅਜੇ 48 ਘੰਟੇ ਪਹਿਲਾਂ ਪਿੰਡ ਫੰਗਟੋਲੀ 'ਚ ਕਰੀਬ 7 ਸ਼ੱਕੀ ਵਿਅਕਤੀ ਦੇਖੇ ਗਏ ਸਨ, ਜਿਸ ਤੋਂ ਬਾਅਦ ਪੁਲਿਸ ਅਤੇ ਫੌਜ ਵਲੋਂ ਤਲਾਸ਼ੀ ਮੁਹਿੰਮ ਚਲਾਈ ਗਈ ਸੀ।


COMMERCIAL BREAK
SCROLL TO CONTINUE READING

ਇਸ ਤੋਂ ਬਾਅਦ ਹੁਣ ਇਕ ਵਾਰ ਫਿਰ ਪਿੰਡ ਫੰਗਟੋਲੀ 'ਚ ਹੀ ਤਿੰਨ ਸ਼ੱਕੀ ਵਿਅਕਤੀ ਦੇਖੇ ਗਏ, ਜੋ ਪਿੰਡ ਦੇ ਹੀ ਇਕ ਘਰ ਦੀ ਕੰਧ ਟੱਪ ਕੇ ਆਏ ਸਨ। ਅਤੇ ਘਰ ਦੇ ਅੰਦਰ ਦਾਖਲ ਹੋ ਗਿਆ।


ਇਹ ਵੀ ਪੜ੍ਹੋ:  Pathankot News: ਪਠਾਨਕੋਟ 'ਚ ਵੇਖੇ ਗਏ 7 ਸ਼ਕੀ, ਘਰ 'ਚ ਵੜ ਔਰਤ ਤੋਂ ਮੰਗਿਆ ਪਾਣੀ, ਸੁਰਖਿਆ ਏਜੰਸੀਆਂ ਅਲਰਟ


ਉਨ੍ਹਾਂ ਨੇ ਕਮਰੇ ਦਾ ਦਰਵਾਜ਼ਾ ਖੜਕਾਇਆ ਅਤੇ ਖਾਣਾ ਮੰਗਣਾ ਸ਼ੁਰੂ ਕਰ ਦਿੱਤਾ, ਜਿਸ ਕਾਰਨ ਪਰਿਵਾਰ ਨੇ ਦਰਵਾਜ਼ਾ ਨਹੀਂ ਖੋਲ੍ਹਿਆ ਅਤੇ ਕੁਝ ਦੇਰ ਬਾਅਦ ਇਹ ਤਿੰਨੇ ਸ਼ੱਕੀ ਵਿਅਕਤੀ ਮੌਕੇ ਤੋਂ ਫ਼ਰਾਰ ਹੋ ਗਏ, ਜਿਸ ਕਾਰਨ ਪਰਿਵਾਰ ਵਾਲਿਆਂ ਨੇ ਪੁਲਿਸ ਨੂੰ ਸੂਚਿਤ ਕੀਤਾ ਅਤੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।


ਇਹ ਵੀ ਪੜ੍ਹੋ:  Ludhiana Fire: ਲੁਧਿਆਣਾ ਦੀ ਗਿੱਲ ਮਾਰਕੀਟ 'ਚ ਲੱਗੀ ਭਿਆਨਕ ਅੱਗ, ਸ਼ਾਰਟ ਸਰਕਟ ਕਾਰਨ ਹੋਇਆ ਹਾਦਸਾ


ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਰਾਤ ਸਮੇਂ ਤਿੰਨ ਵਿਅਕਤੀ ਕੰਧ ਟੱਪ ਕੇ ਉਨ੍ਹਾਂ ਦੇ ਘਰ ਦੇ ਅੰਦਰ ਆ ਗਏ ਅਤੇ ਕੁਝ ਸਮੇਂ ਬਾਅਦ ਜਦੋਂ ਦਰਵਾਜ਼ਾ ਨਾ ਖੋਲ੍ਹਿਆ ਤਾਂ ਉਹ ਵਾਪਸ ਚਲੇ ਗਏ ਪੁਲਿਸ ਇਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ।


ਦੋ ਦਿਨ ਪਹਿਲਾਂ ਵੀ ਪਿੰਡ ਫਗਤੋਲੀ ਵਿਖੇ 7 ਸ਼ੱਕੀ ਅਨਸਰਾਂ ਦੇ ਵੇਖੇ ਜਾਣ ਦੀ ਖਬਰ ਮਿਲੀ ਸੀ। ਇਸ ਸਬੰਧੀ ਪ੍ਰਤੱਖ ਦਰਸ਼ੀਆਂ ਦੇ ਦੱਸਿਆ ਸੀ ਕਿ ਕੁਝ ਲੋਕ ਜੰਗਲ ਦੇ ਵਿੱਚੋਂ ਉਹਨਾਂ ਦੇ ਘਰ ਦੇ ‘ਚ ਦਾਖਲ ਹੋਏ ਸਨ ਤੇ ਉਹਨਾਂ ਕੋਲੋਂ ਪਾਣੀ ਮੰਗਿਆ ਸੀ। ਉਹ ਪਾਣੀ ਪੀਣ ਤੋਂ ਬਾਅਦ ਮੁੜ ਜੰਗਲ ਦੇ ਵਿੱਚ ਦਾਖਲ ਹੋ ਗਏ ਸਨ। 


ਬਾਅਦ ਵਿੱਚ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਸੀ ਤੇ ਉਸ ਤੋਂ ਬਾਅਦ ਲਗਾਤਾਰ ਸਰਚ ਆਪਰੇਸ਼ਨ ਕਰਦੀ ਹੋਈ ਦਿੱਖ ਰਹੀ ਹੈ। ਪਿਛਲੇ 7 ਦਿਨਾਂ ਚ ਇਹ 3 ਘਟਨਾ ਹੈ, ਜਦੋਂ ਸ਼ੱਕੀ ਦੇਖੇ ਗਏ ਹਨ।