Pathankot News: ਨਜਾਇਜ਼ ਮਾਈਨਿੰਗ ਕਰ ਰਹੇ ਕ੍ਰੈਸ਼ਰ ਮਾਲਕ ਸਮੇਤ 7 ਵਿਅਕਤੀ ਕਾਬੂ, SHO ਸਸਪੈਂਡ
Pathankot News: ਪੁਲਿਸ ਨੇ ਇੱਕ ਪੋਕਲੇਨ ਮਸ਼ੀਨ ਅਤੇ ਦੋ ਟਿੱਪਰ ਪੁਲਿਸ ਨੇ ਕੀਤੇ ਜ਼ਬਤ, ਨਜਾਇਜ਼ ਮਾਈਨਿੰਗ ਕਰਦੇ ਹੋਏ ਕਰੱਸ਼ਰ ਮਾਲਕ ਸਮੇਤ 7 ਵਿਅਕਤੀ ਨੂੰ ਕਾਬੂ ਕੀਤਾ ਹੈ।
Pathankot News(Ajay Mahajan): ਪਠਾਨਕੋਟ ਦੇ ਕੀੜੀਆਂ ਇਲਾਕੇ 'ਚ ਨਜਾਇਜ਼ ਮਾਈਨਿੰਗ ਕਰਨ ਵਾਲੇ 'ਤੇ ਪੁਲਿਸ ਵੱਲੋਂ ਵੱਡੀ ਕਾਰਵਾਈ ਕੀਤੀ ਹੈ। ਜਿਸ ਦੇ ਪੁਲਿਸ ਨੇ ਇੱਕ ਪੋਕਲੇਨ ਮਸ਼ੀਨ ਅਤੇ ਦੋ ਟਿੱਪਰ ਪੁਲਿਸ ਨੇ ਕੀਤੇ ਜ਼ਬਤ, ਨਜਾਇਜ਼ ਮਾਈਨਿੰਗ ਕਰਦੇ ਹੋਏ ਕਰੱਸ਼ਰ ਮਾਲਕ ਸਮੇਤ 7 ਵਿਅਕਤੀ ਨੂੰ ਕਾਬੂ ਕੀਤਾ ਹੈ। ਇਹ ਕਾਰਵਾਈ ਐਸ.ਐਸ.ਪੀ ਪਠਾਨਕੋਟ ਦਲਜਿੰਦਰ ਸਿੰਘ ਢਿੱਲੋਂ ਵੱਲੋਂ ਕੀਤੀ ਗਈ ਹੈ। ਨਾਲ ਹੀ ਉਨ੍ਹਾਂ ਨੇ ਥਾਣਾ ਸਦਰ ਦੇ ਐਸ.ਐਚ.ਓ. ਤਾਰਾਗੜ੍ਹ ਸਟੇਸ਼ਨ ਨੂੰ ਗੈਰ-ਕਾਨੂੰਨੀ ਮਾਈਨਿੰਗ ਪ੍ਰਤੀ ਢਿੱਲੇ ਰਵੱਈਏ ਵਰਤਣ ਦੇ ਮਾਮਲੇ ਵਿੱਚ ਮੁਅੱਤਲ ਕਰ ਦਿੱਤਾ ਹੈ।
ਐੱਸਐੱਸਪੀ ਪਠਾਨਕੋਟ ਦਲਜਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਇਸ ਇਲਾਕੇ ਵਿੱਚ ਬਹੁਤ ਸਾਰੇ ਕ੍ਰੈਸ਼ਰ ਨਾਜਾਇਜ਼ ਮਾਈਨਿੰਗ ਕਰਦੇ ਹਨ। ਜਦੋਂ ਸਾਡੀ ਟੀਮ ਨੇ ਮੌਕੇ ਤੇ ਜਾ ਕੇ ਰੇਡ ਕੀਤਾ ਦਾ ਅਸੀਂ ਦੇਖਿਆਂ ਕਿ ਇੱਕ ਕ੍ਰੈਸ਼ਰ 'ਤੇ ਮਾਈਨਿੰਗ ਦਾ ਕੰਮ ਚੱਲ ਰਿਹਾ ਸੀ।ਜਦੋਂ ਅਸੀਂ ਕ੍ਰੈਸ਼ਰ ਮਾਲਕਾਂ ਨੂੰ ਪਰਮੀਸ਼ਨ ਸਬੰਧੀ ਦਿਖਾਉਣ ਦੇ ਲਈ ਕਿਹਾ ਤਾਂ ਉਨ੍ਹਾਂ ਕੋਲ ਮਾਈਨਿੰਗ ਕਰਨ ਸਬੰਧੀ ਕੋਈ ਮਨਜ਼ੂਰੀ ਨਹੀਂ ਸੀ। ਜਿਸ ਤੋਂ ਬਾਅਦ ਅਸੀਂ ਉਸ ਕ੍ਰੈਸ਼ਰ ਮਾਲਕ ਸਮੇਤ 7 ਲੋਕਾਂ ਨੂੰ ਕਾਬੂ ਕਰ ਲਿਆ ਹੈ। ਇਸ ਦੇ ਨਾਲ ਹੀ ਪੁਲਿਸ ਨੇ ਮਾਈਨਿੰਗ ਲਈ ਵਰਤੀ ਜਾ ਰਹੀ ਮਸ਼ੀਨਰੀ ਜਿਵੇਂ ਕਿ ਇੱਕ ਪੋਕਲੇਨ ਮਸ਼ੀਨ ਅਤੇ ਦੋ ਟਿੱਪਰ ਵੀ ਜ਼ਬਤ ਕਰ ਲਏ ਹਨ।
ਇਹ ਵੀ ਪੜ੍ਹੋ: Khanna News: ਨੌਜਵਾਨ ਦੇ ਕਤਲ ਮਾਮਲੇ ਵਿੱਚ 2 ਬਦਮਾਸ਼ ਕਾਬੂ, 4 ਹਾਲੇ ਵੀ ਫਰਾਰ
ਐੱਸਐੱਸਪੀ ਦਲਜਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਗੈਰ ਕਾਨੂੰਨੀ ਮਾਈਨਿੰਗ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਪਠਾਨਕੋਟ ਜ਼ਿਲ੍ਹਾ ਪੁਲਿਸ ਸਰਾਰਤੀ ਅਨਸਰਾਂ ਦੇ ਖਿਲਾਫ ਕਾਰਵਾਈ ਕਰਨ ਦੇ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਜ਼ਿਲ੍ਹਾ ਪੁਲਿਸ ਪਠਾਨਕੋਟ ਵਿੱਚ ਕੋਈ ਵੀ ਗੈਰ ਕਾਨੂੰਨੀ ਕੰਮ ਨਹੀਂ ਹੋਣ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਇਲਾਕੇ ਵਿੱਚ ਗੈਰ ਕਾਨੂੰਨੀ ਮਾਈਨਿੰਗ ਕਰਨ ਵਾਲੇ ਕ੍ਰੈਸ਼ਰ ਮਾਲਕ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ।
ਇਹ ਵੀ ਪੜ੍ਹੋ: Kisan Andolan: ਖਨੌਰੀ ਬਾਰਡਰ 'ਤੇ ਕਿਸਾਨਾਂ ਅਤੇ ਪੁਲਿਸ ਵਿਚਾਲੇ ਹੋਇਆ ਹੰਗਾਮਾ, ਪੁਲਿਸ ਨੇ ਛੱਡੇ ਹੰਝੂ ਗੈਸ ਦੇ ਗੋਲੇ