Pathankot News:  ਪਠਾਨਕੋਟ ਵਾਈਲਡਲਾਈਫ ਸੈਂਚੂਰੀ ਨੇ ਐਕਸ਼ਨ ਲੈਂਦੇ ਹੋਏ ਮਾਈਨਿੰਗ ਕਰਨ ਵਾਲੇ ਕਰੱਸ਼ਰਾਂ ਨੂੰ ਨੋਟਿਸ ਜਾਰੀ ਕੀਤੇ ਹਨ। ਡੀਐਫਓ ਵਾਈਲਡਲਾਈਫ ਨੇ ਕਿਹਾ ਕਿ ਸੈਂਚੂਰ ਦੇ 1 ਕਿਲੋਮੀਟਰ ਦੇ ਇਲਾਕੇ ਵਿੱਚ ਕਿਸੇ ਵੀ ਤਰ੍ਹਾਂ ਦੀ ਮਾਈਨਿੰਗ ਨਹੀਂ ਹੋ ਸਕਦੀ ਹੈ।


COMMERCIAL BREAK
SCROLL TO CONTINUE READING

ਇਸ ਦੇ ਮੱਦੇਨਜ਼ਰ ਸੈਂਚੂਰ ਦੇ ਇੱਕ ਕਿਲੋਮੀਟਰ ਦੇ ਦਾਇਰੇ ਵਿੱਚ ਚੱਲ ਰਹੇ ਤਕਰੀਬਨ 13 ਕਰੱਸ਼ਰਾਂ ਨੂੰ ਇਸ ਸਬੰਧੀ ਨੋਟਿਸ ਜਾਰੀ ਕੀਤੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਸੁਪਰੀਮ ਕੋਰਟ ਦੀ ਗਾਈਡਲਾਈਨਜ਼ ਮੁਤਾਬਕ ਵਾਈਲਡਲਾਈਫ ਸੈਂਚੂਰੀ ਦੇ 1 ਕਿਲੋਮੀਟਰ ਦੇ ਦਾਇਰੇ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਮਾਈਨਿੰਗ ਨਹੀਂ ਹੋ ਸਕਦੀ ਹੈ, ਜਿਸ ਕਾਰਨ ਉਨ੍ਹਾਂ ਦੇ ਵਿਭਾਗ ਵੱਲੋਂ 1 ਕਿਲੋਮੀਟਰ ਦੇ ਇਲਾਕੇ ਦੇ ਨੇੜੇ ਪੈਂਦੇ ਕਰੱਸ਼ਰਾਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ। 


ਹੁਣ ਵਾਈਲਡ ਲਾਈਫ ਵਿਭਾਗ ਮਾਈਨਿੰਗ ਨੂੰ ਲੈ ਕੇ ਸੁਚੇਤ ਨਜ਼ਰ ਆ ਰਿਹਾ ਹੈ, ਜਿਸ ਮੁਤਾਬਕ ਕਿਸੇ ਵੀ ਵਾਈਲਡ ਲਾਈਫ ਸੈਂਚੂਰੀ ਦੇ ਇਕ ਕਿਲੋਮੀਟਰ ਤੱਕ ਦੇ ਖੇਤਰ ਵਿਚ ਕਿਸੇ ਵੀ ਤਰ੍ਹਾਂ ਦੀ ਮਾਈਨਿੰਗ ਨਹੀਂ ਕੀਤੀ ਜਾ ਸਕਦੀ ਹੈ।


ਇਹ ਵੀ ਪੜ੍ਹੋ : Longowal Drug Overdose: ਲੌਂਗੋਵਾਲ ਦੇ 17 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਮੌਤ


ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਡੀਐਫਓ ਵਾਈਲਡ ਲਾਈਫ਼ ਨੇ ਕਥਲੋਰ ਵਾਈਲਡ ਲਾਈਫ਼ ਸੈਂਚੂਰੀ ਦੇ 1 ਕਿਲੋਮੀਟਰ ਦੇ ਦਾਇਰੇ ਵਿੱਚ ਪੈਂਦੇ 13 ਕਰੱਸ਼ਰਾਂ ਨੂੰ ਨੋਟਿਸ ਜਾਰੀ ਕਰਕੇ ਵਾਈਲਡ ਲਾਈਫ਼ ਸੈਂਚੂਰੀ ਦੇ 1 ਕਿਲੋਮੀਟਰ ਦੇ ਘੇਰੇ ਵਿੱਚ ਮਾਈਨਿੰਗ ਬੰਦ ਕਰਨ ਲਈ ਕਿਹਾ ਹੈ, ਜਿਨ੍ਹਾਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ ਇੱਕ ਅਧਿਕਾਰਤ ਨੋਟਿਸ ਹੈ ਤਾਂ ਜੋ ਇੱਕ ਕਿਲੋਮੀਟਰ ਦੇ ਖੇਤਰ ਵਿੱਚ ਕੋਈ ਵੀ ਮਾਈਨਿੰਗ ਨਾ ਕਰੇ।


ਕਾਬਿਲੇਗੌਰ ਹੈ ਕਿ ਪਠਾਨਕੋਟ ਵਿੱਚ ਮਾਈਨਿੰਗ ਨਾਲ ਕਾਫੀ ਹੋ ਰਹੀ ਹੈ। ਫਰਵਰੀ ਮਹੀਨੇ ਵਿੱਚ ਪਠਾਨਕੋਟ ਪੁਲਿਸ ਨੇ ਦੋ ਵੱਖ-ਵੱਖ ਖੇਤਰਾਂ ਵਿੱਚ ਗੈਰ-ਕਾਨੂੰਨੀ ਮਾਈਨਿੰਗ ਕਰਦੇ 6 ਲੋਕਾਂ ਨੂੰ ਗ੍ਰਿਫਤਾਰ ਕੀਤਾ ਸੀ। ਇਕ ਪਾਸੇ ਨਰੋਟ ਜੈਮਲ ਸਿੰਘ ਪੁਲਿਸ ਨੇ 3 ਟਰੈਕਟਰ ਟਰਾਲੀਆਂ ਅਤੇ ਇਕ ਜੇ.ਸੀ.ਬੀ ਮਸ਼ੀਨ ਜ਼ਬਤ ਕਰਕੇ 4 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਸੀ, ਉਥੇ ਹੀ ਨੰਗਲਭੂਰ ਪੁਲਿਸ ਨੇ ਇਕ ਪੋਕਲੇਨ ਮਸ਼ੀਨ ਅਤੇ ਇਕ ਟਿੱਪਰ ਜ਼ਬਤ ਕਰਕੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਸੀ।


ਪੁਲਿਸ ਨੇ ਇਸ ਸਬੰਧੀ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਸੀ।


 


ਇਹ ਵੀ ਪੜ੍ਹੋ : Petrol Diesel Price: ਅੱਜ ਬਦਲੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ,ਕਈ ਸੂਬਿਆਂ 'ਚ ਹੋਇਆ ਮਹਿੰਗਾ, ਜਾਣੋ ਰੇਟ