Patiala Accident News: ਪਟਿਆਲਾ `ਚ ਸੰਘਣੀ ਧੁੰਦ ਕਰਕੇ 3 ਗੱਡੀਆਂ ਆਪਸ `ਚ ਟਕਰਾਈਆਂ
Patiala Accident News: ਦੱਸ ਦਈਏ ਕਿ ਇਹ ਮਾਮਲਾ ਪਟਿਆਲਾ ਦੇ ਧਰੇੜੀ ਜੱਟਾਂ ਟੋਲ ਪਲਾਜ਼ਾ ਉੱਤੇ ਵਾਪਰਿਆ ਹੈ ਅਤੇ ਇਸ ਹਾਦਸੇ ਦਾ ਕਾਰਨ ਸੰਘਣੀ ਧੁੰਦ ਦੱਸਿਆ ਜਾ ਰਿਹਾ ਹੈ।
Patiala Accident News: ਪੰਜਾਬ ਵਿੱਚ ਧੁੰਦ ਦੇ ਵਧਣ ਕਰਕੇ ਸੜਕ ਹਾਦਸੇ ਲਗਾਤਾਰ ਵੱਧ ਰਹੇ ਹਨ। ਅੱਜ ਤਾਜਾ ਮਾਮਲਾ ਪਟਿਆਲਾ ਤੋਂ ਸਾਹਮਣੇ ਆਇਆ ਹੈ ਜਿੱਥੇ
ਕਈ ਗੱਡੀਆਂ ਆਪਸ ਵਿੱਚ ਟੱਕਰਾ ਗਈਆਂ। ਇਸ ਦੇ ਨਾਲ ਹੀ ਕੁਝ ਗੱਡੀਆਂ ਉੱਤੇ ਟਰੱਕ ਚੜੇ ਅਤੇ ਡਿਵਾਈਡਰ ਦੇ ਉੱਪਰ ਵੀ ਚੜ ਗਈਆਂ। ਫਿਲਹਾਲ ਕਿਸੇ ਤਰਾਂ ਦੀ ਜਾਨੀ ਨੁਕਸਾਨ ਦਾ ਬਚਾਅ ਰਿਹਾ ਹੈ।
ਦੱਸ ਦਈਏ ਕਿ ਇਹ ਮਾਮਲਾ ਪਟਿਆਲਾ ਦੇ ਧਰੇੜੀ ਜੱਟਾਂ ਟੋਲ ਪਲਾਜ਼ਾ ਉੱਤੇ ਵਾਪਰਿਆ ਹੈ ਅਤੇ ਇਸ ਹਾਦਸੇ ਦਾ ਕਾਰਨ ਸਵੇਰੇ ਸੰਘਣੀ ਧੁੰਦ ਦੱਸਿਆ ਜਾ ਰਿਹਾ ਹੈ। ਪੰਜਾਬ ਵਿੱਚ ਸ਼ੁੱਕਰਵਾਰ ਦੀ ਸ਼ੁਰੂਆਤ ਸੰਘਣੀ ਧੁੰਦ ਨਾਲ ਹੋਈ। ਇਸ ਧੁੰਦ ਦੌਰਾਨ ਪਟਿਆਲਾ ਦੇ ਢੇਰੀ ਜੱਟਾਂ ਟੋਲ ਪਲਾਜ਼ਾ 'ਤੇ ਇੱਕ ਟਰੱਕ ਸਮੇਤ ਤਿੰਨ ਗੱਡੀਆਂ ਦੀ ਟੱਕਰ ਹੋ ਗਈ। ਹਾਲਾਂਕਿ ਇਸ ਹਾਦਸੇ 'ਚ ਕਿਸੇ ਨੂੰ ਕੋਈ ਗੰਭੀਰ ਸੱਟ ਨਹੀਂ ਲੱਗੀ। ਅੱਜ ਵੀ ਮੌਸਮ ਵਿਭਾਗ ਨੇ ਪੰਜਾਬ ਭਰ ਵਿੱਚ ਧੁੰਦ ਦਾ ਅਲਰਟ ਜਾਰੀ ਕੀਤਾ ਹੈ ਅਤੇ ਲੋਕਾਂ ਨੂੰ ਸਾਵਧਾਨੀ ਨਾਲ ਵਾਹਨ ਚਲਾਉਣ ਦੀ ਸਲਾਹ ਦਿੱਤੀ ਹੈ।
ਇਹ ਵੀ ਪੜ੍ਹੋ: Punjab News: ਪੰਜਾਬ ਸਰਕਾਰ ਵੱਲੋਂ ਚਲਾਈ ਗਈ ਤੀਰਥ ਯਾਤਰਾ ਦੇ ਤਹਿਤ ਮਾਨਸਾ ਤੋਂ ਪਹਿਲੀ ਬੱਸ ਰਵਾਨਾ
ਮੌਸਮ ਵਿਭਾਗ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਮੌਸਮ ਵਿੱਚ ਕਾਫੀ ਠੰਡ ਦਰਜ ਕੀਤੀ ਗਈ ਹੈ। ਸੂਬੇ ਦਾ ਘੱਟੋ-ਘੱਟ ਤਾਪਮਾਨ ਪਿਛਲੇ ਦਿਨ ਦੇ ਮੁਕਾਬਲੇ 0.2 ਡਿਗਰੀ ਘੱਟ ਦਰਜ ਕੀਤਾ ਗਿਆ। ਆਉਣ ਵਾਲੇ ਦਿਨਾਂ 'ਚ ਵੀ ਧੁੰਦ ਵਧਣ ਦੀ ਸੰਭਾਵਨਾ ਹੈ।
(ਬਲਿੰਦਰ ਸਿੰਘ ਦੀ ਰਿਪੋਰਟ)
ਇਹ ਵੀ ਪੜ੍ਹੋ: Mohali News: ਹਾਈ ਕੋਰਟ ਨੇ ਮੋਹਾਲੀ ਡਿਸਟ੍ਰਿਕਟ ਬਾਰ ਐਸੋਸੀਏਸ਼ਨ ਦੀਆਂ ਚੋਣਾਂ 'ਤੇ ਲਗਾਈ ਰੋਕ