Patiala News: ਵੋਟਿੰਗ ਸਵੇਰੇ 7 ਵਜੇ ਤੋਂ ਸ਼ੁਰੂ ਹੋ ਕੇ ਸ਼ਾਮ 4 ਵਜੇ ਤੱਕ ਚੱਲੇਗੀ। ਲੁਧਿਆਣਾ, ਜਲੰਧਰ, ਅੰਮ੍ਰਿਤਸਰ, ਪਟਿਆਲਾ ਅਤੇ ਫਗਵਾੜਾ ਨਗਰ ਨਿਗਮਾਂ ਦੀਆਂ ਅੱਜ ਚੋਣਾਂ ਹੋ ਰਹੀਆਂ ਹਨ। ਇਨ੍ਹਾਂ ਨਗਰ ਨਿਗਮਾਂ ਵਿੱਚ ਵੋਟਾਂ ਪੈਣ ਤੋਂ ਬਾਅਦ ਅੱਜ ਨਤੀਜੇ ਵੀ ਐਲਾਨੇ ਜਾਣਗੇ।
Trending Photos
Patiala News: ਪਟਿਆਲਾ ਨਗਰ ਨਿਗਮ ਵਾਰਡ ਨੰਬਰ 11 ਤੋਂ ਅਕਾਲੀ ਉਮੀਦਵਾਰ ਹਰਪ੍ਰੀਤ ਕੌਰ ਦੇ ਪਤੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਵਿੰਦਰ ਪਾਲ ਸਿੰਘ ਮਿੰਟਾਂ ਪਾਣੀ ਦੀ ਟੈਂਕੀ ਤੇ ਚੜ ਗਏ ਹਨ। ਮਿੰਟਾਂ ਦਾ ਦੋਸ਼ ਰਹਿ ਕੇ ਆਮ ਆਦਮੀ ਪਾਰਟੀ ਵੱਲੋਂ ਧੱਕੇਸ਼ਾਹੀ ਕੀਤੀ ਜਾ ਰਹੀ ਹੈ ਤੇ ਉਹਨਾਂ ਨੂੰ ਬੂਥ ਦੇ ਨੇੜੇ ਵੀ ਨਹੀਂ ਜਾਣ ਦਿੱਤਾ ਜਾ ਰਿਹਾ।
ਇਸ ਤੋਂ ਬਾਅਦ ਜਦੋਂ ਅਕਾਲੀ ਦਲ ਦੇ ਸੀਨੀਅਰ ਆਗੂ NK ਸ਼ਰਮਾ ਨੂੰ ਇਸ ਬਾਬਤ ਪਤਾ ਚੱਲਿਆ ਕਿ ਮਿੰਟਾਂ ਟੈਂਕੀ ਉੱਤੇ ਚੜ ਗਏ ਹਨ ਤਾਂ ਉਨ੍ਹਾਂ ਨੇ ਮਿੰਟਾਂ ਨੂੰ ਸਮਝ-ਬੁਝਾਅ ਕੇ ਟੈਂਕੀ ਤੋਂ ਹੇਠਾ ਲਾ ਲਿਆ। ਇਸ ਤੋਂ ਬਾਅਦ ਅਕਾਲੀ ਆਗੂ NK ਸ਼ਰਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਲੋਕਤੰਤਰ ਨੂੰ ਬਚਾਉਣ ਦੀਆਂ ਗੱਲਾਂ ਕਰਦੀ ਹੈ ਪਰ ਸ਼ਰੇਆਮ ਚੋਣਾਂ ਦੌਰਾਨ ਲੋਕੰਤਤਰ ਦਾ ਘਾਣ ਕਰ ਰਹੀ ਹੈ। ਸਰਕਾਰ ਨੂੰ ਚਾਹੀਦਾ ਹੈ ਕਿ ਚੋਣਾਂ ਬਿਨ੍ਹਾਂ ਕਿਸੇ ਧੱਕੇਸ਼ਾਹੀ ਦੇ ਕਰਵਾਈਆਂ ਜਾਣ।
ਦੱਸਦਈਏ ਕਿ ਬੀਤੇ ਦਿਨੀਂ ਹਾਈਕੋਰਟ ਵੱਲੋਂ ਪਟਿਆਲਾ ਦੇ ਕਈ ਵਾਰਡਾਂ ਵਿੱਚ ਪਹਿਲਾਂ ਹੀ ਵੋਟਿੰਗ ਤੋਂ ਰੋਕ ਲਗਾ ਦਿੱਤੀ ਗਈ ਹੈ। ਵਿਰੋਧੀ ਪਾਰਟੀਆਂ ਵੱਲੋਂ ਸਰਕਾਰ ਉੱਤੇ ਧੱਕੇਸ਼ਾਹੀ ਦਾ ਦੋਸ਼ ਲਗਾਉਂਦੇ ਹੋਏ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਰੁੱਖ ਕੀਤਾ ਸੀ।