Bhana Sidhu News: ਭਾਨਾ ਸਿੱਧੂ ਨੂੰ ਅਦਾਲਤ ਨੇ 14 ਦਿਨ ਦੀ ਨਿਆਇਕ ਹਿਰਾਸਤ 'ਚ ਭੇਜਿਆ
Advertisement
Article Detail0/zeephh/zeephh2084314

Bhana Sidhu News: ਭਾਨਾ ਸਿੱਧੂ ਨੂੰ ਅਦਾਲਤ ਨੇ 14 ਦਿਨ ਦੀ ਨਿਆਇਕ ਹਿਰਾਸਤ 'ਚ ਭੇਜਿਆ

Bhana Sidhu News: ਬਲਾਗਰ ਕਾਕਾ ਸਿੱਧੂ (Bhana Sidhu Arrested) ਉਰਫ਼ ਭਾਨਾ ਸਿੱਧੂ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਪਟਿਆਲਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। 

Bhana Sidhu News: ਭਾਨਾ ਸਿੱਧੂ ਨੂੰ ਅਦਾਲਤ ਨੇ 14 ਦਿਨ ਦੀ ਨਿਆਇਕ ਹਿਰਾਸਤ 'ਚ ਭੇਜਿਆ

Bhana Sidhu News: ਇੰਟਰਨੈਟ ਮੀਡੀਆ ਦੇ ਬਹੁਤ ਚਰਚਿਤ ਤੇ ਵਿਵਾਦਤ ਬਲਾਗਰ ਕਾਕਾ ਸਿੱਧੂ (Bhana Sidhu Arrested) ਉਰਫ਼ ਭਾਨਾ ਸਿੱਧੂ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਪਟਿਆਲਾ ਦੀ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਭਾਨਾ ਸਿੱਧੂ ਨੂੰ 14 ਦਿਨ ਦੀ  ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।

ਕਾਬਿਲੇਗੌਰ ਹੈ ਕਿ ਬੀਤੇ ਦਿਨ ਭਾਨਾ ਸਿੱਧੂ ਨੂੰ ਪਟਿਆਲਾ ਸਦਰ ਥਾਣੇ ਦੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਸੀ। ਲੁਧਿਆਣਾ ਦੇ ਥਾਣਾ ਡਿਵੀਜ਼ਨ ਨੰਬਰ 7 ਦੀ ਪੁਲਿਸ ਨੇ ਭਾਨਾ ਸਿੱਧੂ ਨੂੰ 20 ਜਨਵਰੀ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਹੁਣ ਉਸ ਨੂੰ ਜ਼ਮਾਨਤ ਮਿਲ ਗਈ ਸੀ।

ਯੂਟਿਊਬਰ ਕਾਕਾ ਸਿੱਧੂ ਉਰਫ ਭਾਨਾ ਸਿੱਧੂ ਨੂੰ ਲੁਧਿਆਣਾ 'ਚ ਜ਼ਮਾਨਤ ਮਿਲਣ ਤੋਂ ਬਾਅਦ ਪਟਿਆਲਾ ਵਿੱਚ ਉਸ ਖਿਲਾਫ਼ ਇੱਕ ਹੋਰ ਮਾਮਲਾ ਦਰਜ ਕੀਤਾ ਗਿਆ ਸੀ। ਥਾਣਾ ਸਦਰ ਪਟਿਆਲਾ ਦੀ ਪੁਲਿਸ ਨੇ ਸਿੱਧੂ ਖ਼ਿਲਾਫ਼ ਧਾਰਾ 379 ਬੀ, 323, 341, 506, 34 ਆਈ.ਪੀ.ਸੀ ਤਹਿਤ ਕੇਸ ਨੰਬਰ 8 ਦਰਜ ਕੀਤਾ ਸੀ।

ਦੱਸ ਦੇਈਏ ਕਿ ਕੁਝ ਸਮਾਂ ਪਹਿਲਾਂ ਸਦਰ ਥਾਣੇ ਅਧੀਨ ਆਉਂਦੇ ਪਿੰਡ ਤੇਜਾ ਵਿੱਚ ਕੁਝ ਸਮਾਂ ਪਹਿਲਾਂ ਭਾਨਾ ਸਿੱਧੂ ਦਾ ਝਗੜਾ ਹੋਇਆ ਸੀ ਤਾਂ ਉਸ ਕੇਸ ਵਿੱਚ ਅੱਜ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਕਾਬਿਲੇਗੌਰ ਹੈ ਕਿ ਪਟਿਆਲਾ ਦੇ ਰਹਿਣ ਵਾਲੇ ਤੇਜ਼ਪ੍ਰੀਤ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ ਸੀ।

ਉਹ 21 ਦਸੰਬਰ ਨੂੰ ਪਟਿਆਲੇ ਵੱਲ ਆ ਰਿਹਾ ਸੀ ਤਾਂ ਗੱਡੀ ਵਿੱਚ ਸਵਾਰ ਕੁਝ ਵਿਅਕਤੀਆਂ ਨੂੰ ਉਸ ਦੀ ਮਾਰਕੁੱਟ ਕੀਤੀ ਸੀ ਤੇ ਸੋਨੇ ਦੀ ਚੈਨੀ ਗਲ ਵਿਚੋਂ ਝਪਟ ਕੇ ਫਰਾਰ ਹੋ ਗਏ ਜਿਨ੍ਹਾਂ ਵਿੱਚੋਂ ਉਹ ਭਾਨੇ ਸਿੱਧੂ ਨੂੰ ਪਛਾਣਦਾ ਸੀ।

ਇਸ ਉਪਰੰਤ ਪੁਲਿਸ ਨੇ ਇੱਕ ਮਹੀਨਾ ਬਾਅਦ 20 ਜਨਵਰੀ ਨੂੰ ਭਾਨੇ ਸਿੱਧੂ ਖਿਲਾਫ਼ ਤੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਸੀ ਤੇ ਭਾਨੇ ਸਿੱਧੂ ਨੂੰ ਮਲੇਰਕੋਟਲਾ ਤੋਂ ਗ੍ਰਿਫਤਾਰ ਕਰਕੇ ਪਟਿਆਲੇ ਲਿਆਂਦਾ ਗਿਆ ਸੀ। ਦੂਜੇ ਪਾਸੇ ਭਾਨਾ ਹੀ ਸਿੱਧੂ ਦੇ ਭਰਾ ਨੇ ਇਸ ਨੂੰ ਰਾਜਨੀਤੀ ਤੋਂ ਪ੍ਰੇਰਿਤ ਕਾਰਵਾਈ ਦੱਸਦੇ ਆ ਕਿਹਾ ਸੀ ਕਿ ਪੰਜਾਬ ਦੇ ਹੱਕਾਂ ਲਈ ਬੋਲਣ ਵਾਲੇ ਵਿਅਕਤੀਆਂ ਦਾ ਹੁਣ ਇਹੀ ਹਾਲ ਹੋਵੇਗਾ।

ਇਹ ਵੀ ਪੜ੍ਹੋ: Mukhyamantri Tirth Yatra Yojana: ਅੱਜ ਰਾਜਪੁਰਾ ਤੋਂ ਸ੍ਰੀ ਖਾਟੂ ਸ਼ਾਹ ਲਈ 43 ਸ਼ਰਧਾਲੂਆਂ ਦਾ ਜੱਥਾ CM ਤੀਰਥ ਯਾਤਰਾ ਤਹਿਤ ਰਵਾਨਾ

 

Trending news