Patiala Birthday Cake News: ਪਟਿਆਲਾ ਤੋਂ ਇੱਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਵਿੱਚ ਧੀ ਦੇ ਜਨਮ ਦਿਨ ਉਤੇ ਆਨਲਾਈਨ ਮੰਗਵਾਏ ਕੇਕ ਨੂੰ ਖਾਣ ਮਗਰੋਂ ਬੇਟੀ ਦੀ ਮੌਤ ਹੋ ਗਈ ਹੈ। ਪਿਤਾ ਨੇ ਇਨਸਾਫ ਲਈ ਗੁਹਾਰ ਲਗਾਈ  ਹੈ।  ਪਟਿਆਲਾ ਅਨਾਜ ਮੰਡੀ ਥਾਣਾ ਦੇ ਜਾਂਚ ਅਧਿਕਾਰੀ ਪਵਿੱਤਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਮਾਮਲਾ ਤਾਂ ਦਰਜ ਕਰ ਲਿਆ ਹੈ ਪਰ ਮੈਡੀਕਲ ਜਾਂਚ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਚੱਲੇਗਾ।


COMMERCIAL BREAK
SCROLL TO CONTINUE READING

ਪਟਿਆਲਾ ਥਾਣਾ ਅਨਾਜ ਮੰਡੀ ਵਿੱਚ ਪੈਂਦੇ ਅਮਨ ਨਗਰ ਵਿੱਚ ਰਹਿਣ ਵਾਲੀ 10 ਸਾਲਾ ਮਾਨਵੀ ਦੀ ਕੇਕ ਖਾਣ ਨਾਲ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਵੱਲੋਂ ਮਾਨਵੀ ਦੇ ਜਨਮ ਦਿਨ ਉਤੇ ਇਹ ਕੇਕ ਮੰਗਵਾਇਆ ਗਿਆ ਸੀ। ਇਸ ਨੂੰ ਖਾਣ ਤੋਂ ਬਾਅਦ ਉਸ ਨੇ ਦਮ ਤੋੜ ਦਿੱਤਾ। ਇਸ ਘਟਨਾ ਤੋਂ ਬਾਅਦ ਇਲਾਕੇ 'ਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।


ਪਰਿਵਾਰ ਮੈਂਬਰਾਂ ਵੱਲੋਂ ਦੱਸਿਆ ਗਿਆ ਕਿ ਉਨ੍ਹਾਂ ਦੀ ਬੇਟੀ ਦੇ ਜਨਮਦਿਨ ਉਤੇ ਉਨ੍ਹਾਂ ਨੇ ਆਨਲਾਈਨ ਕੇਕ ਮੰਗਵਾਇਆ ਸੀ ਜਿਸ ਨੂੰ ਖਾਣ ਤੋਂ ਬਾਅਦ ਉਨ੍ਹਾਂ ਸਾਰਾ ਪਰਿਵਾਰ ਬਿਮਾਰ ਹੋ ਗਿਆ। ਇਸ ਤੋਂ ਬਾਅਦ ਦੇਰ ਰਾਤ ਮਾਨਵੀ ਦੀ ਤਬੀਅਤ ਜ਼ਿਆਦਾ ਖ਼ਰਾਬ ਹੋਈ। ਸਵੇਰੇ ਜਦੋਂ ਉਨ੍ਹਾਂ ਦੇਖਿਆ ਤਾਂ ਪਤਾ ਲੱਗਿਆ ਕਿ ਉਨ੍ਹਾਂ ਦੀ ਬੇਟੀ ਦਾ ਸਰੀਰ ਠੰਡਾ ਪੈ ਚੁੱਕਿਆ ਸੀ।


ਇਹ ਵੀ ਪੜ੍ਹੋ : Mohali Doctor: ਡਾਕਟਰਾਂ ਦਾ ਵੱਡਾ ਬਿਆਨ- ਲੋਕ ਖੱਜਲ ਨਾ ਹੋਣ ਇਸ ਕਰਕੇ ਕਦੇ ਹਸਪਤਾਲ ਨਹੀਂ ਆਏ ਮੁੱਖ ਮੰਤਰੀ ਮਾਨ


ਇਸ ਤੋਂ ਬਾਅਦ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਹਸਪਤਾਲ ਵਿੱਚ ਡਾਕਟਰਾਂ ਵੱਲੋਂ ਮਾਨਵੀ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਹਾਲਾਂਕਿ ਪੁਲਿਸ ਵੱਲੋਂ ਕਿਸੇ ਵੀ ਵਿਅਕਤੀ ਉਤੇ ਪਰਚਾ ਨਹੀਂ ਦਰਜ ਕੀਤਾ ਗਿਆ ਹੈ। ਇਸ ਮਾਮਲੇ ਸਬੰਧੀ ਸਿਹਤ ਵਿਭਾਗ ਵੱਲੋਂ ਵੀ ਜਿਸ ਬੇਕਰੀ ਤੋਂ ਇਹ ਕੇਕ ਮੰਗਵਾਇਆ ਗਿਆ ਸੀ, ਉਸ ਦੇ ਉੱਪਰ ਕਿਸੇ ਵੀ ਤਰ੍ਹਾਂ ਦੀ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਜਾਂਚ ਸ਼ੁਰੂ ਕਰ ਦਿੱਤੀ ਹੈ।


ਮਾਨਵੀ ਜਮਾਤ ਵਿੱਚ ਮਾਨੀਟਰ ਸੀ
ਨਾਨਾ ਹਰਬੰਸ ਨੇ ਦੱਸਿਆ ਕਿ ਉਸ ਦੀਆਂ ਦੋ ਧੀਆਂ ਹਨ। ਮਾਨਵੀ 10 ਸਾਲ ਦੀ ਦੁੱਧ ਦੀ ਦਾਸੀ ਸੀ। ਉਸ ਨੇ ਹਾਲ ਹੀ ਵਿੱਚ 5ਵੀਂ ਜਮਾਤ ਵਿੱਚ ਚੰਗੇ ਅੰਕ ਪ੍ਰਾਪਤ ਕੀਤੇ ਸਨ। ਉਹ ਆਪਣੀ ਕਲਾਸ ਵਿੱਚ ਮਾਨੀਟਰ ਸੀ। ਇਸ ਮਾਮਲੇ ਵਿੱਚ ਸਿਹਤ ਵਿਭਾਗ ਨੇ ਕੋਈ ਕੰਮ ਨਹੀਂ ਕੀਤਾ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਸ ਮਾਮਲੇ ਵਿੱਚ ਬਣਦੀ ਕਾਰਵਾਈ ਕੀਤੀ ਜਾਵੇ, ਤਾਂ ਜੋ ਕਿਸੇ ਵੀ ਪਰਿਵਾਰ ਨੂੰ ਮੁੜ ਅਜਿਹੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਨਸਾਫ਼ ਦੀ ਅਪੀਲ ਕੀਤੀ ਹੈ।


ਪੁਲਿਸ ਸਿਹਤ ਵਿਭਾਗ ਦੀ ਮਦਦ ਲਵੇਗੀ
ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮਾਨਵੀ ਆਪਣੀ ਮਾਂ ਅਤੇ ਛੋਟੀ ਭੈਣ ਨਾਲ ਆਪਣੇ ਨਾਨੇ ਦੇ ਘਰ ਰਹਿ ਰਹੀ ਸੀ ਕਿਉਂਕਿ ਪਰਿਵਾਰ ਵਿੱਚ ਸਮੱਸਿਆਵਾਂ ਸਨ। ਪੁਲੀਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੁਲੀਸ ਇਸ ਮਾਮਲੇ ਵਿੱਚ ਸਿਹਤ ਵਿਭਾਗ ਦੀ ਮਦਦ ਲਵੇਗੀ। ਸਿਹਤ ਵਿਭਾਗ ਦੀ ਟੀਮ ਜਲਦੀ ਹੀ ਸਬੰਧਤ ਦੁਕਾਨ ’ਤੇ ਜਾ ਕੇ ਸੈਂਪਲ ਭਰੇਗੀ।


ਇਹ ਵੀ ਪੜ੍ਹੋ : Operation Lotus News: ਆਪ੍ਰੇਸ਼ਨ ਲੋਟਸ ਨੂੰ ਲੈ ਕੇ 'ਆਪ' ਦੇ ਤਿੰਨ ਵਿਧਾਇਕਾਂ ਨੇ ਪੁਲਿਸ ਕੋਲ ਕੀਤੀ ਸ਼ਿਕਾਇਤ