Patiala Murder:  ਪਟਿਆਲਾ ਦੇ ਅਬਲੋਵਾਲ ਇਲਾਕੇ ਦੇ ਬਾਬੂ ਸਿੰਘ ਕਲੋਨੀ ਵਿੱਚ ਰਹਿਣ ਵਾਲੇ 22 ਸਾਲਾਂ ਨੌਜਵਾਨ ਉਤੇ ਦਿਨ-ਦਿਹਾੜੇ ਕੁਝ ਬਦਮਾਸ਼ਾਂ ਨੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ, ਜਿਸਦੀ ਸੀਸੀਟੀਵੀ ਵੀਡੀਓ ਸਾਹਮਣੇ ਆਈ ਹੈ। ਇਸ ਵੀਡੀਓ ਵਿੱਚ ਬਦਮਾਸ਼ ਨੌਜਵਾਨ ਦੀ ਕੁੱਟਮਾਰ ਕਰਦੇ ਹੋਏ ਦਿਖਾਈ ਦੇ ਰਹੇ ਹਨ ਅਤੇ ਨੌਜਵਾਨ ਦੇ ਦਿਲ ਵਿੱਚ ਚਾਕੂ ਲੱਗਿਆ ਜਿਸ ਦੇ ਨਾਲ ਉਸ ਮੌਕੇ ਉਤੇ ਹੀ ਮੌਤ ਹੋ ਗਈ ਹੈ। 


COMMERCIAL BREAK
SCROLL TO CONTINUE READING

ਮ੍ਰਿਤਕ ਨੌਜਵਾਨ ਦੀ ਪਛਾਣ ਕਰਨ ਵਜੋਂ ਹੋਈ ਹੈ। ਕੁੱਟਮਾਰ ਦਾ ਕਾਰਨ ਪੁਰਾਣੀ ਰੰਜਿਸ਼ ਦੱਸਿਆ ਜਾ ਰਿਹਾ ਹੈ। ਪੁਲਿਸ ਵੱਲੋਂ ਸੀਸੀਟੀਵੀ ਆਪਣੇ ਕਬਜ਼ੇ ਵਿੱਚ ਲੈ ਲਈ ਗਈ ਹੈ ਪਰ ਹਮਲਾ ਕਰਨ ਵਾਲੇ ਬਦਮਾਸ਼ ਮੌਕੇ ਉਤੇ ਫਰਾਰ ਹੋ ਗਏ ਸਨ ਜਿਨ੍ਹਾਂ ਦੀ ਭਾਲ ਜਾਰੀ ਹੈ। ਪੁਲਿਸ ਨੇ 3 ਮੁਲਜ਼ਮਾਂ ਖਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।


ਇਹ ਵੀ ਪੜ੍ਹੋ: Punjab Breaking Live Updates: ਪੰਜਾਬ ਦੀਆਂ ਜਾਣੋ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ 

ਜਾਣਕਾਰੀ ਅਨੁਸਾਰ ਕਰਨ ਆਪਣੇ ਇਕ ਸਾਥੀ ਨਾਲ ਮੋਟਰਸਾਈਕਲ 'ਤੇ ਆ ਰਿਹਾ ਸੀ, ਜਦੋਂ ਕਾਤਲਾਂ 'ਚੋਂ ਇਕ ਨੇ ਕਰਨ ਨੂੰ ਚੱਲਦੇ ਮੋਟਰਸਾਈਕਲ ਤੋਂ ਹੇਠਾਂ ਸੁੱਟ ਦਿੱਤਾ ਅਤੇ ਉਸ 'ਤੇ ਹਮਲਾ ਕਰ ਦਿੱਤਾ। ਇਨ੍ਹਾਂ ਵਿੱਚੋਂ ਇੱਕ ਲੜਕੇ ਨੇ ਉਸ ਦੇ ਦਿਲ ਵਿੱਚ ਚਾਕੂ ਨਾਲ ਵਾਰ ਕਰ ਦਿੱਤਾ।


ਇਸ ਕਾਰਨ ਕਰਨ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਦੋਸ਼ੀ ਵਾਰਦਾਤ ਨੂੰ ਅੰਜਾਮ ਦੇ ਕੇ ਫਰਾਰ ਹੋ ਗਿਆ। ਖੂਨ ਨਾਲ ਲੱਥਪੱਥ ਕਰਨ ਨੂੰ ਸਰਕਾਰੀ ਰਾਜਿੰਦਰਾ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਦੂਜੇ ਪਾਸੇ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।