Patiala News: ਪਟਿਆਲਾ ਦੇ ਰਾਜਿੰਦਰਾ ਹਸਪਤਾਲ `ਚ 40 ਲੱਖ ਦਾ ਘੁਟਾਲਾ
Patiala News: ਮੈਡੀਕਲ ਸੁਪਰਡੈਂਟ ਡਾਕਟਰ ਗਿਰੀਸ਼ ਸਾਹਨੀ ਨੇ ਕਿਹਾ ਹੈ ਕਿ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ। ਤੁਹਾਨੂੰ ਦੱਸ ਦੇਈਏ ਕਿ ਪਹਿਲਾਂ ਦਸਤੀ ਰਸੀਦ ਕੱਟੀ ਜਾਂਦੀ ਹੈ ਜਿਸ ਕਾਰਨ ਇਹ ਘਪਲਾ ਹੋਇਆ ਹੈ।
Patiala News: ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ 40 ਲੱਖ ਰੁਪਏ ਦੇ ਘੁਟਾਲਾ ਸਹਾਮਣੇ ਆਇਆ ਹੈ। ਇਸ ਘੁਟਾਲਾ ਬੀਸੀਐਲ ਲੈਬ ਦੇ ਕੁਝ ਕਰਮਚਾਰੀਆਂ ਵੱਲੋਂ ਕੀਤਾ ਗਿਆ ਹੈ। ਵਿਭਾਗ ਵੱਲੋਂ ਕੀਤੇ ਗਏ ਆਡਿਟ ਵਿੱਚ ਇਸ ਗਬਨ ਦਾ ਖੁਲਾਸਾ ਹੋਇਆ ਹੈ, ਜਿਸ ਤੋਂ ਬਾਅਦ ਪ੍ਰਿੰਸੀਪਲ ਮੈਡੀਕਲ ਕਾਲਜ ਨੇ ਵੀ ਇਸ ਮਾਮਲੇ ਵਿੱਚ ਇੱਕ ਜਾਂਚ ਕਮੇਟੀ ਦਾ ਗਠਨ ਕੀਤਾ ਹੈ, ਜੋ ਇਹ ਪਤਾ ਲਗਾਏਗੀ ਕਿ ਇਸ ਗਬਨ ਵਿੱਚ ਕੌਣ-ਕੌਣ ਸ਼ਾਮਲ ਹੈ।
ਮੈਡੀਕਲ ਸੁਪਰਡੈਂਟ ਡਾਕਟਰ ਗਿਰੀਸ਼ ਸਾਹਨੀ ਨੇ ਕਿਹਾ ਹੈ ਕਿ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ। ਤੁਹਾਨੂੰ ਦੱਸ ਦੇਈਏ ਕਿ ਪਹਿਲਾਂ ਦਸਤੀ ਰਸੀਦ ਕੱਟੀ ਜਾਂਦੀ ਹੈ ਜਿਸ ਕਾਰਨ ਇਹ ਘਪਲਾ ਹੋਇਆ ਹੈ, ਹੁਣ ਸੀਟੀ ਸਕੈਨ ਅਤੇ ਐਕਸਰੇ ਦੇ ਨਾਲ-ਨਾਲ ਹੋਰ ਵਿਭਾਗਾਂ ਵਿੱਚ ਵੀ ਅਜਿਹੇ ਘਪਲੇ ਹੋਣ ਦੀ ਸੰਭਾਵਨਾ ਹੈ ਅਤੇ ਜੇਕਰ ਜਾਂਚ ਸਹੀ ਢੰਗ ਨਾਲ ਕੀਤੀ ਜਾਵੇ ਤਾਂ ਇਸ ਤੋਂ ਵੀ ਵੱਡਾ ਘਪਲਾ ਸਾਹਮਣੇ ਆ ਸਕਦਾ ਹੈ।