Patiala News: ਸ੍ਰੀ ਦੁੱਖ ਨਿਵਾਰਨ ਸਾਹਿਬ ਦੇ ਬਾਹਰ ਦੇਰ ਰਾਤ ਵੱਡਾ ਹੰਗਾਮਾ, ਕਈ ਲੋਕ ਜ਼ਖ਼ਮੀ, ਦੁਕਾਨਾਂ ਦੀ ਕੀਤੀ ਭੰਨ-ਤੋੜ
Patiala news: ਪਟਿਆਲਾ ਦੇ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਦੇ ਬਾਹਰ 2 ਦੁਕਾਨਦਾਰਾਂ ਵਿਚਾਲੇ ਲੜਾਈ ਹੋਣ ਦੀ ਖ਼ਬਰ ਸਾਹਮਣੇ ਆਈ ਹੈ।
Patiala News/ਬਲਿੰਦਰ ਸਿੰਘ: ਪਟਿਆਲਾ ਗੁਰਦਵਾਰਾ ਦੁਖਨਿਵਾਰਨ ਸਾਹਿਬ ਦੇ ਬਾਹਰ ਦੇਰ ਰਾਤ ਇੱਕ ਸਖਸ਼ ਵੱਲੋਂ ਹੰਗਾਮਾ ਕੀਤਾ ਗਿਆ ਹੈ। ਇਸ ਦੌਰਾਨ ਆਪਣੀ ਗੱਡੀ ਨਾਲ ਕਈਆਂ ਨੂੰ ਟੱਕਰ ਮਾਰਨ ਦੀ ਕੋਸ਼ਿਸ਼ ਕੀਤੀ ਗਈ। ਇਸ ਦੌਰਾਨ ਦੁਕਾਨਾਂ ਵੀ ਭੰਨੀਆਂ ਤੇ ਦੁਕਾਨਦਾਰ ਨਾਲ ਕੁੱਟਮਾਰ ਕੀਤੀ ਹੈ। ਇਸ ਦਾ ਇੱਕ ਵੀਡੀਓ ਵੀ ਖੂਬ ਵਾਇਰਲ ਹੋ ਰਿਹਾ ਹੈ। ਮੌਕੇ ਉੱਤੇ ਪੁਲਿਸ ਪਹੁੰਚ ਗਈ। ਫਿਲਹਾਲ ਪੁਲਿਸ ਸਖਸ਼ ਨੂੰ ਗ੍ਰਿਫਤਾਰ ਕਰਕੇ ਲੈ ਗਈ ਸੀ।
ਦੱਸ ਦਈਏ ਕਿ ਜਦੋਂ ਇੱਕ ਦੁਕਾਨਦਾਰ ਆਪਣੀ ਦੁਕਾਨ ਬੰਦ ਕਰ ਰਿਹਾ ਸੀ ਤਾਂ ਉਸ ਵੇਲੇ ਦੂਜੇ ਦੁਕਾਨਾਦਰ ਨੇ ਉਸ 'ਤੇ ਇੱਟਾਂ, ਪੱਥਰਾਂ ਅਤੇ ਗੰਡਾਸਿਆਂ ਨਾਲ ਹਮਲਾ ਕਰ ਦਿੱਤਾ।
ਇਹ ਵੀ ਪੜ੍ਹੋ: Lok Sabha Election 2024: ਭਾਜਪਾ ਦੇ ਅੰਮ੍ਰਿਤਸਰ ਤੋਂ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੂੰ ਮਿਲੀ Y+ ਸੁਰੱਖਿਆ
ਇਸ ਕਰਕੇ ਗੁਰਦੁਆਰਾ ਸਾਹਿਬ ਦੇ ਬਾਹਰ ਬੈਠੇ ਲੋਕਾਂ 'ਤੇ ਗੱਡੀ ਚੜਾ ਦਿੱਤੀ। ਉੱਥੇ ਹੀ ਕੁੱਟਮਾਰ ਦੇ ਸ਼ਿਕਾਰ ਹੋਏ ਦੁਕਾਨਦਾਰ ਨੇ ਕਿਹਾ ਕਿ ਉਸ ਨੇ ਗੱਡੀ ਚੜਾ ਕੇ ਉਸ ਦੇ ਜੀਜੇ ਦੀਆਂ ਵੀ ਲੱਤਾਂ ਤੋੜ ਦਿੱਤੀਆਂ ਹਨ।