Patiala ASI Viral Video: ਸ਼ੋਸਲ ਮੀਡੀਆ ਉੱਤੇ ਇੱਕ ਬਜ਼ੁਰਗ ਅਤੇ ਪੁਲਿਸ ਵਾਲੇ ਦੀ ਵੀਡੀਓ ਬਹੁਤ ਤੇਜੀ ਨਾਲ ਵਾਇਰਲ ਹੋ ਰਹੀ ਹੈ। ਇਸ ਵੀਡੀਓ (Patiala ASI Viral Video) ਵਿੱਚ ਦੇਖ ਸਕਦੇ ਹੋ ਕਿ  ਰੇਲਵੇ ਸਟੇਸ਼ਨ ਨੇੜੇ ਇੱਕ ਬਜ਼ੁਰਗ ਦੀ ਪੁਲਿਸ ਨੇ ਕੁੱਟਮਾਰ ਕੀਤੀ। ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਇਸ ਵੀਡੀਓ 'ਚ ਇੱਕ ਪੁਲਿਸ ਕਰਮਚਾਰੀ ਇੱਕ ਬਜ਼ੁਰਗ ਵਿਅਕਤੀ 'ਤੇ ਡੰਡੇ ਨਾਲ ਹਮਲਾ ਕਰ ਰਿਹਾ ਹੈ ਜਿਸ ਨੂੰ ਦੇਖ ਕੇ ਕੁਝ ਲੋਕਾਂ ਨੇ ਬਚਾਇਆ। 


COMMERCIAL BREAK
SCROLL TO CONTINUE READING

ਇਹ ਪੁਲਿਸ ਮੁਲਾਜ਼ਮ ਅਨਾਜ ਮੰਡੀ ਥਾਣੇ ਵਿੱਚ ਤਾਇਨਾਤ ਏਐਸਆਈ ਸੀ, ਜਿਸ ਦੀ ਵੀਡੀਓ ਐਸਐਸਪੀ ਕੋਲ ਪੁੱਜੀ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਿਹੀ ਹੈ। ਪੀੜਤ ਬਜ਼ੁਰਗ ਨੇ ਦੋਸ਼ ਲਾਇਆ ਕਿ ਪੁਲਿਸ ਮੁਲਾਜ਼ਮ ਉਸ ਤੋਂ ਸ਼ਰਾਬ ਦੇ ਪੈਸੇ ਮੰਗ ਰਿਹਾ ਸੀ। ਇਸ ਦੌਰਾਨ ਇੰਨਕਾਰ ਕਰਨ 'ਤੇ  ਪੁਲਿਸ ਵਾਲੇ ਨੇ ਕੁੱਟਣਾ ਸ਼ੁਰੂ ਕਰ ਦਿੱਤਾ ਅਤੇ ਫਿਰ ਆਸ-ਪਾਸ ਦੇ ਦੁਕਾਨਦਾਰਾਂ ਨੇ ਬਚਾਇਆ।



ਇਹ ਵੀ ਪੜ੍ਹੋ: Kapurthala News: ਬਿਆਸ ਦਰਿਆ 'ਚੋਂ ਮਿਲੀ ਇੱਕ ਅਣਪਛਾਤੀ ਲਾਸ਼, ਇਲਾਕੇ ਵਿੱਚ ਫੈਲੀ ਸਨਸਨੀ

ਬਜ਼ੁਰਗ ਬਲਬੀਰ ਸਿੰਘ ਨੇ ਦੱਸਿਆ ਕਿ ਉਹ ਰਾਜਗੜ੍ਹ ਦਾ ਰਹਿਣ ਵਾਲਾ ਹੈ ਪਰ ਦੋਵੇਂ ਆਨੰਦ ਨਗਰ ਇਲਾਕੇ ਵਿੱਚ ਰਹਿੰਦੇ ਹਨ। ਉਹ ਰੇਲਵੇ ਸਟੇਸ਼ਨ ਦੇ ਬਾਹਰ ਪੁਲ ਦੇ ਹੇਠਾਂ ਬੈਠਾ ਸੀ। ਇਹ ਪੁਲਿਸ ਮੁਲਾਜ਼ਮ ਅਕਸਰ ਉਸ ਨੂੰ ਮਿਲਣ ਆਉਂਦਾ ਸੀ। ਇਹ ਪੁਲਿਸ ਮੁਲਾਜ਼ਮ ਉਸ ਤੋਂ ਸ਼ਰਾਬ ਪੀਣ ਲਈ ਪੈਸੇ ਮੰਗ ਰਿਹਾ ਸੀ ਪਰ ਉਸਨੇ ਇਨਕਾਰ ਕਰ ਦਿੱਤਾ। 


ਇਸ ਕਰਕੇ ਕਾਰਨ ਪੁਲਿਸ ਮੁਲਾਜ਼ਮ ਗੁੱਸੇ ਵਿੱਚ ਆ ਗਏ ਅਤੇ ਉਸ ਨੂੰ ਲਾਠੀਆਂ ਨਾਲ ਕੁੱਟਣਾ ਸ਼ੁਰੂ ਕਰ ਦਿੱਤਾ। ਮੌਕੇ 'ਤੇ ਮੌਜੂਦ ਲੋਕਾਂ ਅਤੇ ਇਕ ਔਰਤ ਨੇ ਉਸ ਦਾ ਬਚਾਅ ਕੀਤਾ। ਸੋਟੀ ਨਾਲ ਉਸ ਦੀ ਲੱਤ 'ਤੇ ਸੱਟ ਲੱਗੀ ਹੈ ਅਤੇ ਉਹ ਠੀਕ ਤਰ੍ਹਾਂ ਨਾਲ ਤੁਰਨ ਤੋਂ ਵੀ ਅਸਮਰੱਥ ਹੈ।


ਐੱਸਪੀ ਵਰੁਣ ਸ਼ਰਮਾ ਨੇ ਦੱਸਿਆ ਕਿ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਉਨ੍ਹਾਂ ਤੱਕ ਪਹੁੰਚ ਗਈ ਹੈ। ਉਸ ਵਿਰੁੱਧ ਵਿਭਾਗੀ ਕਾਰਵਾਈ ਕੀਤੀ ਜਾ ਰਹੀ ਹੈ।