Bhana Sidhu News: ਸੰਗਰੂਰ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਅੱਗੇ ਭਾਨਾ ਸਿੱਧੂ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪੁਲਿਸ ਨੇ ਕਈ ਜੱਥੇਬੰਦੀਆਂ ਅਤੇ ਨੌਜਵਾਨਾਂ ਨੂੰ ਸੁਨਾਮ ਵਿੱਚ ਨਾਕਾ ਲਗਾ ਕੇ ਰੋਕ ਲਿਆ ਅਤੇ ਕੁੱਝ ਨੂੰ ਹਿਰਾਸਤ ਵਿੱਚ ਲੈ ਲਿਆ। ਜਿਸ ਦੇ ਵਿਰੋਧ ਵਿੱਚ ਜਥੇਬੰਦੀਆਂ ਤੇ ਨੌਜਵਾਨਾਂ ਪਟਿਆਲਾ ਹਾਈਵੇ 'ਤੇ ਧਰਨੇ ਬੈਠ ਗਏ। ਇਸ ਮੌਕੇ ਅਕਾਲੀ ਦਲ ਦੇ ਇੰਚਾਰਜ ਰਾਜਿੰਦਰ ਦੀਪਾ ਆਪਣੇ ਸਾਥੀਆਂ ਸਮੇਤ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਧਰਨਾ ਦੇਣ ਜਾ ਰਹੇ ਸਨ ਪਰ ਰਸਤੇ ਵਿੱਚ ਉਨ੍ਹਾਂ ਨੂੰ ਸੰਗਰੂਰ ਰੋਡ ’ਤੇ ਪੁਲਿਸ ਨੇ ਰੋਕ ਲਿਆ ਜਿਸ ਕਾਰਨ ਉਹ ਧਰਨੇ ਵਿੱਚ ਸ਼ਾਮਲ ਹੋ ਗਏ। ਲੋਕਾਂ ਨੂੰ ਰਾਸਤੇ ਵਿੱਚ ਰੋਕੇ ਜਾਣ ਨੂੰ ਲੈਕੇ ਉਨ੍ਹਾਂ ਵਿੱਚ ਪੁਲਿਸ ਅਤੇ ਸਰਕਾਰ ਦੇ ਖਿਲਾਫ ਭਾਰੀ ਰੋਸ ਦੇਖਣ ਨੂੰ ਮਿਲਿਆ। 


COMMERCIAL BREAK
SCROLL TO CONTINUE READING

ਇਸ ਮੌਕੇ ਅਕਾਲੀ ਦਲ ਦੇ ਆਗੂ ਰਜਿੰਦਰ ਦੀਪਾ ਨੇ ਕਿਹਾ ਕਿ ਸੁਨਾਮ ਵਿੱਚ ਨੌਜਵਾਨਾਂ ਨੂੰ ਪੁਲਿਸ ਵੱਲੋਂ ਲਗਾਤਾਰ ਹਿਰਾਸਤ ਵਿੱਚ ਲਿਆ ਜਾ ਰਿਹਾ ਸੀ ਅਤੇ ਉਹਨਾਂ ਨੂੰ ਅੱਗੇ ਜਾਣ ਤੋਂ ਵੀ ਰੋਕਿਆ ਜਾ ਰਿਹਾ ਸੀ। ਇਸ ਮੌਕੇ 'ਤੇ ਐਸ.ਪੀ ਸਰਤਾਜ ਸਿੰਘ ਚਾਹਲ ਅਤੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ, ਪਰ ਉਹ ਕੁਝ ਨਹੀਂ ਬੋਲੇ ਕਿ ਨੌਜਵਾਨਾਂ ਨੂੰ ਕਿਉਂ ਗ੍ਰਿਫ਼ਤਾਰ ਕੀਤਾ ਜਾ ਰਿਹਾ। ਉਨ੍ਹਾਂ ਨੇ ਸਰਕਾਰ ਤੇ ਇਲਜ਼ਾਮ ਲਗਾਇਆ ਹੈ ਕਿ ਮੌਜੂਦਾ ਸਰਕਾਰ ਬਹੁਤ ਗਲਤ ਕੰਮ ਕਰ ਰਹੀ ਹੈ। ਜਿਸ ਦਾ ਨਤੀਜਾ ਆਉਣ ਵਾਲੇ ਸਮੇਂ ਵਿੱਚ ਭੁਗਤਣਾ ਪਵੇਗਾ। 


ਕਾਬਿਲੇਗੌਰ ਹੈ ਕਿ ਭਾਨਾ ਸਿੱਧੂ ਨੂੰ ਲੁਧਿਆਣਾ ਵਿੱਚ ਦਰਜ ਇੱਕ ਕੇਸ ਵਿੱਚੋਂ ਜ਼ਮਾਨਤ ਮਿਲੀ ਗਈ ਸੀ, ਜਦੋਂ ਮੁੜ ਪਟਿਆਲਾ ਵਿੱਚ ਇੱਕ ਹੋਰ ਕੇਸ ਦਰਜ ਕਰ ਲਿਆ ਸੀ। ਭਾਨਾ ਸਿੱਧੂ ਨੂੰ ਪਟਿਆਲਾ ਸਦਰ ਥਾਣੇ ਦੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਸੀ। ਲੁਧਿਆਣਾ ਦੇ ਥਾਣਾ ਡਿਵੀਜ਼ਨ ਨੰਬਰ 7 ਦੀ ਪੁਲਿਸ ਨੇ ਭਾਨਾ ਸਿੱਧੂ ਨੂੰ 20 ਜਨਵਰੀ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਉਸ ਨੂੰ ਜ਼ਮਾਨਤ ਮਿਲ ਗਈ ਸੀ। ਯੂਟਿਊਬਰ ਕਾਕਾ ਸਿੱਧੂ ਉਰਫ ਭਾਨਾ ਸਿੱਧੂ ਨੂੰ ਲੁਧਿਆਣਾ 'ਚ ਜ਼ਮਾਨਤ ਮਿਲਣ ਤੋਂ ਬਾਅਦ ਪਟਿਆਲਾ 'ਚ ਉਸ ਖਿਲਾਫ਼ ਇਕ ਹੋਰ ਮਾਮਲਾ ਦਰਜ ਕੀਤਾ ਗਿਆ ਸੀ। ਜਿਸ ਤੋਂ ਬਾਅਦ ਕਿਸਾਨ ਜੱਥੇਬੰਦੀਆਂ ਤੇ ਨੌਜਵਾਨਾਂ ਵੱਲੋਂ ਉਸ ਦੀ ਗ੍ਰਿਫ਼ਤਾਰੀ ਦਾ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਇਸ ਨੂੰ ਲੈਕੇ ਅੱਜ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਦਾ ਪ੍ਰੋਗਰਾਮ ਰੱਖਿਆ ਗਿਆ ਸੀ।