Patran News: ਹਲਕਾ ਸ਼ੁਤਰਾਣਾ ਵਿੱਚ ਲੰਮੇ ਸਮੇਂ ਤੋਂ ਨਹਿਰੀ ਪਾਣੀ ਦੀ ਸਮੱਸਿਆ ਬਣੀ ਹੋਈ ਹੈ। ਪਿਛਲੇ 30-35 ਸਾਲਾਂ ਤੋਂ ਕਿਸਾਨਾਂ ਨੂੰ ਡੂੰਘੇ ਟਿਊਬਵੈੱਲ ਲਗਾ ਕੇ ਸਿੰਚਾਈ ਕਰਨੀ ਪੈ ਰਹੀ ਸੀ। ਜਿਸ ਕਾਰਨ ਧਰਤੀ ਦੇ ਪਾਣੀ ਦਾ ਪੱਧਰ ਹੇਠਾਂ ਜਾਣ ਕਾਰਨ ਲੋਕਾਂ ਅਤੇ ਕਿਸਾਨਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਇਸ ਸਮੱਸਿਆ ਨੂੰ ਲੈ ਕੇ ਪਿੰਡ ਹਮਝੇੜੀ, ਮੋਲਵੀਵਾਲਾ, ਦੁਤਾਲ ਅਤੇ ਸੇਲਵਾਲਾ ਦੇ ਕਿਸਾਨਾਂ ਦੀ ਸਮੱਸਿਆ ਦੇ ਹੱਲ ਲਈ ਕਿਸਾਨਾਂ ਦੀ ਆਵਾਜ਼ ਜ਼ੀ ਮੀਡੀਆ ਦੀ ਤਰਫੋਂ ਸਰਕਾਰ ਤੱਕ ਪਹੁੰਚਾ ਕੇ ਇਸ ਬੰਦ ਪਏ ਰਜਵਾਹਾ ਨੂੰ ਖੋਲ੍ਹਣ ਦੀ ਮੰਗ ਕੀਤੀ ਗਈ, ਜਿਸ ਤੋਂ ਬਾਅਦ ਵਿਭਾਗ ਨੇ ਇਸ ਫੈਸਲੇ ਨਾਲ ਨਹਿਰ ਦੀ ਉਸਾਰੀ ਦਾ ਕੰਮ ਮੋੜ ਤੋਂ ਸ਼ੁਰੂ ਹੋ ਗਿਆ ਹੈ।


COMMERCIAL BREAK
SCROLL TO CONTINUE READING

ਜਿਸ ਲਈ ਅੱਜ ਪਿੰਡ ਦੇ ਸਰਪੰਚ ਅਤੇ ਕਿਸਾਨਾਂ ਨੇ ਪੰਜਾਬ ਸਰਕਾਰ ਅਤੇ ਹਲਕਾ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਦਾ ਧੰਨਵਾਦ ਕੀਤਾ ਅਤੇ ਜ਼ੀ ਮੀਡੀਆ ਦਾ ਵੀ ਧੰਨਵਾਦ ਕੀਤਾ। ਕਿਸਾਨਾਂ ਨੇ ਦੱਸਿਆ ਕਿ ਅੱਜ ਤੱਕ ਬੰਦ ਪਈ ਇਸ ਨਹਿਰ ਨੂੰ ਚਾਲੂ ਕਰਨ ਵੱਲ ਕਿਸੇ ਵੀ ਸਰਕਾਰ ਨੇ ਧਿਆਨ ਨਹੀਂ ਦਿੱਤਾ। ਸਥਾਨਵਾਸੀਆਂ ਦਾ ਕਹਿਣਾ ਹੈ ਕਿ ਸਮੇਂ-ਸਮੇਂ 'ਤੇ ਸਰਕਾਰਾਂ ਵੱਲੋਂ ਵਾਅਦੇ ਕੀਤੇ ਗਏ ਪਰ ਕਿਸੇ ਨੇ ਵੀ ਇਸ ਸਮੱਸਿਆ ਦਾ ਹੱਲ ਨਹੀਂ ਕੀਤਾ। ਇਸ ਵਾਰ ਪੰਜਾਬ ਵਿੱਚ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕਿਸਾਨਾਂ ਨੂੰ ਨਹਿਰੀ ਪਾਣੀ ਮੁਹੱਈਆ ਕਰਵਾਉਣ ਦਾ ਕੰਮ ਪੂਰਾ ਕਰ ਦਿੱਤਾ ਹੈ।


ਇੰਦਰਪਾਲ ਸਿੰਘ ਸੰਧੂ ਸਮੇਤ ਕਿਸਾਨਾਂ ਨੇ ਦੱਸਿਆ ਕਿ ਪਿੰਡ ਦੁਤਾਲ ਤੋਂ ਪਿੰਡ ਹਮਝੇੜੀ ਅਤੇ ਸੇਲਵਾਲਾ ਤੱਕ 3-4 ਕਿਲੋਮੀਟਰ ਲੰਬੀ ਕਰਮਗੜ੍ਹ ਨਹਿਰ 2 ਵਿੱਚ ਪਿਛਲੇ ਤਿੰਨ ਦਹਾਕਿਆਂ ਤੋਂ ਪਾਣੀ ਨਹੀਂ ਆ ਰਿਹਾ। ਜਿਸ ਸਬੰਧੀ ਨਹਿਰੀ ਪਾਣੀ ਦਾ ਮਸਲਾ ਹਲਕਾ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਅਤੇ ਨਹਿਰੀ ਵਿਭਾਗ ਦੇ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ। 


ਸਥਾਨਵਾਸੀਆਂ ਨੇ ਕਿਹਾ ਕਿ ਨਹਿਰੀ ਪਾਣੀ ਦੀ ਉਪਲਬਧਤਾ ਨਾਲ ਪਾਣੀ ਦਾ ਪੱਧਰ ਹੇਠਾਂ ਜਾਣ ਤੋਂ ਬਚੇਗਾ ਅਤੇ ਨਹਿਰੀ ਪਾਣੀ ਫਸਲਾਂ ਲਈ ਬਹੁਤ ਲਾਹੇਵੰਦ ਹੋਵੇਗਾ ਅਤੇ ਖੇਤੀ ਦੇ ਝਾੜ ਵਿੱਚ ਵਾਧਾ ਹੋਵੇਗਾ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਇਸ ਨਹਿਰ ਦੀ ਚੌੜਾਈ ਅਤੇ ਉਚਾਈ ਵਧਾਈ ਜਾਵੇ ਤਾਂ ਜੋ ਕਿਸਾਨਾਂ ਨੂੰ ਪਾਣੀ ਦੀ ਪੂਰੀ ਮਾਤਰਾ ਮਿਲ ਸਕੇ।