Patwar Union Strike: ਪਟਵਾਰ ਯੂਨੀਅਨ ਵੱਲੋਂ 1 ਸਤੰਬਰ ਤੋਂ ਹੜਤਾਲ `ਤੇ ਜਾਣ ਦੀ ਚਿਤਾਵਨੀ
Patwar Union Strike: ਪੰਜਾਬ ਰੈਵੇਨਿਊ ਪਟਵਾਰ ਤੇ ਕਾਨੂੰਗੋ ਯੂਨੀਅਨ ਨੇ ਮੁੜ ਹੜਤਾਲ ਉਤੇ ਜਾਣ ਦੀ ਚਿਤਾਵਨੀ ਦਿੱਤੀ ਹੈ। ਪਟਵਾਰੀਆਂ ਨੇ 1 ਸਤੰਬਰ ਤੋਂ ਹੜਤਾਲ ਉਤੇ ਜਾਣ ਦਾ ਫੈਸਲਾ ਕੀਤਾ ਹੈ।
Patwar Union Strike: ਪੰਜਾਬ ਰੈਵੇਨਿਊ ਪਟਵਾਰ ਤੇ ਕਾਨੂੰਗੋ ਯੂਨੀਅਨ ਨੇ ਮੁੜ ਹੜਤਾਲ ਉਤੇ ਜਾਣ ਦੀ ਚਿਤਾਵਨੀ ਦਿੱਤੀ ਹੈ। ਪਟਵਾਰ ਯੂਨੀਅਨ ਨੇ ਐਲਾਨ ਕੀਤਾ ਹੈ ਕਿ ਜੇਕਰ 31 ਅਗਸਤ ਤੱਕ ਉਨ੍ਹਾਂ ਦੇ ਸਾਥੀਆਂ ਉਪਰ ਦਰਜ ਮਾਮਲੇ ਰੱਦ ਨਹੀਂ ਕੀਤੇ ਜਾਂਦੇ ਤਾਂ ਦੋਵੇ ਯੂਨੀਅਨਾਂ 1 ਸਤੰਬਰ ਤੋਂ ਹੜਤਾਲ ਉਤੇ ਜਾਣਗੀਆਂ।
ਦੋਵੇਂ ਯੂਨੀਅਨਾਂ ਨੇ 1 ਸਤੰਬਰ ਤੋਂ ਕਲਮ ਛੋੜ ਹੜਤਾਲ ਦਾ ਐਲਾਨ ਕੀਤਾ ਹੈ। ਕਾਬਿਲੇਗੌਰ ਹੈ ਕਿ ਦੂਜੇ ਪਾਸੇ ਬੀਤੇ ਦਿਨੀਂ ਦਿ ਰੈਵੇਨਿਊ ਪਟਵਾਰ ਯੂਨੀਅਨ ਨੇ ਪੰਜਾਬ ਦੇ ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਦੇ ਨਾਲ ਮੀਟਿੰਗ ਕੀਤੀ ਸੀ, ਜਿਸ ਵਿੱਚ ਉਨ੍ਹਾਂ ਨੇ ਆਪਣੀਆਂ ਮੰਗਾਂ ਰੱਖੀਆਂ। ਜੇ ਉਨ੍ਹਾਂ ਦੀਆਂ ਮੰਗਾਂ ਦਾ ਹੱਲ 8 ਸਤੰਬਰ ਤੱਕ ਨਹੀਂ ਹੋਇਆ ਤਾਂ ਉਨ੍ਹਾਂ ਮਜਬੂਰਨ ਧਰਨਾ ਪ੍ਰਦਰਸ਼ਨ ਕਰਨਾ ਪਵੇਗਾ। ਪਟਵਾਰੀ ਆਪਣੀਆਂ ਮੰਗਾਂ ਨੂੰ ਮਨਵਾਉਣ ਲਈ ਰੋਸ ਵਿਖਾਏ ਦੇ ਰੌਂਅ ਵਿੱਚ ਵਿਖਾਈ ਦੇ ਰਹੇ ਹਨ।
ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਨੇ ਕਿਹਾ ਸੀ ਹੁਣ ਪਟਵਾਰੀਆਂ ਦਾ ਟ੍ਰੇਨਿੰਗ ਸਮਾਂ ਇੱਕ ਸਾਲ 6 ਮਹੀਨੇ ਨਹੀਂ ਬਲਕਿ 1 ਸਾਲ ਦਾ ਹੋਵੇਗਾ। ਉਹ ਇੱਕ ਸਾਲ ਉਨ੍ਹਾਂ ਦੀ ਡਿਊਟੀ ਦੇ ਸਮੇਂ ਵਿੱਚ ਗਿਣਤੀ ਕੀਤੀ ਜਾਵੇਗੀ। ਇਸ ਦੇ ਨਾਲ ਪਟਵਾਰੀ ਨੂੰ ਟ੍ਰੇਨਿੰਗ ਦੇ ਸਮੇਂ ਬੇਸਿਕ ਪੇ ਦਿੱਤੀ ਜਾਵੇਗੀ ਅਤੇ ਪਟਵਾਰੀ ਦੇ ਜੋ ਮਾਣ ਭੱਤੇ ਹਨ, ਉਨ੍ਹਾਂ ਵਿੱਚ ਇਜ਼ਾਫਾ ਕੀਤਾ ਜਾਵੇਗਾ, ਹਰ ਪਟਵਾਰੀ ਨੂੰ ਇੱਕ ਤੋਂ ਜ਼ਿਆਦਾ ਸਰਕਲ ਵਿੱਚ ਕੰਮ ਕਰਨਾ ਪੈਂਦਾ ਹੈ।
ਇਹ ਵੀ ਪੜ੍ਹੋ : Ladakh Accident News: ਲੱਦਾਖ 'ਚ ਸ਼ਹੀਦ ਹੋਏ ਜਵਾਨਾਂ ਦੇ ਘਰ ਜਾਣਗੇ CM ਭਗਵੰਤ ਮਾਨ, ਪਰਿਵਾਰਾਂ ਨੂੰ ਦੇਣਗੇ 1 ਕਰੋੜ ਦੀ ਮਦਦ ਰਾਸ਼ੀ
ਇਸ ਲਈ ਪਟਵਾਰੀਆਂ ਦੀ ਭਰਤੀ ਹੋਵੇਗੀ ਜੋ ਅਜੇ ਤੱਕ ਨਹੀਂ ਕੀਤੀ ਗਈ ਹੈ। ਪਿਛਲੇ ਲੰਬੇ ਸਮੇਂ ਤੋਂ ਪਟਵਾਰੀਆਂ ਦੀਆਂ ਬਹੁਤ ਸਾਰੀਆਂ ਅਸਾਮੀਆਂ ਖਾਲੀ ਪਈਆਂ ਹਨ। ਉਨ੍ਹਾਂ ਦੀ ਭਰਤੀ ਕੀਤੀ ਜਾਵੇ, ਜਿਸ ਨਾਲ ਪਟਵਾਰੀਆਂ ਉਤੇ ਬੋਝ ਨੂੰ ਘੱਟ ਕੀਤਾ ਜਾ ਸਕੇ। ਦਿ ਰੈਵੇਨਿਊ ਪਟਵਾਰ ਯੂਨੀਅਨ ਪੰਜਾਬ ਦੇ ਪ੍ਰਧਾਨ ਹਰਵਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਉਨ੍ਹਾਂ ਨੇ 8 ਸਤੰਬਰ ਤੱਕ ਸਰਕਾਰ ਨੂੰ ਸਮਾਂ ਦਿੱਤਾ ਹੈ। ਉਸ ਤੋਂ ਬਾਅਦ ਉਹ ਸੰਘਰਸ਼ ਦਾ ਬਿਗੁਲ ਵਜਾਉਣਗੇ।
ਇਹ ਵੀ ਪੜ੍ਹੋ : Himachal Pradesh Weather News: ਹਿਮਾਚਲ 'ਚ 2 ਗਰਭਵਤੀ ਔਰਤਾਂ ਨੂੰ ਕੀਤਾ ਗਿਆ ਏਅਰਲਿਫਟ, ਮੰਡੀ ਦੇ ਹਸਪਤਾਲ ਪਹੁੰਚਾਇਆ