Sukhpal Singh Khaira News: ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪ੍ਰੈਸ ਕਾਨਫਰੰਸ ਕਰਕੇ ਕੇਂਦਰ ਵੱਲੋਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਕੀਤੇ ਗਏ ਇਜ਼ਾਫੇ ਨੂੰ ਲੈ ਕੇ ਨਿੰਦਾ ਕੀਤੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਕਾਂਗਰਸ ਦੇ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨਾਂ ਦੀ ਮੀਟਿੰਗ ਹੋਈ ਹੈ। ਕੇਂਦਰ ਸਰਕਾਰ ਨੇ ਕਿਸਾਨਾਂ ਨਾਲ ਜੋ ਥੋੜ੍ਹਾ ਜਿਹਾ ਐਮਐਸਪੀ ਵਾਧਾ ਕਰਕੇ ਕੋਝਾ ਮਜ਼ਾਕ ਕੀਤਾ ਹੈ।


COMMERCIAL BREAK
SCROLL TO CONTINUE READING

ਨਰਿੰਦਰ ਮੋਦੀ ਨੇ 2014 ਵਿੱਚ ਵਾਅਦਾ ਕੀਤਾ ਸੀ ਕਿ ਸਰਕਾਰ ਬਣਾਓ ਉਨ੍ਹਾਂ ਦੀ ਆਮਦਨ ਦੁੱਗਣੀ ਕਰ ਦਿੱਤੀ ਜਾਵੇਗੀ ਅਤੇ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਾਂਗੇ ਪਰ ਸਰਕਾਰ ਨੇ ਦੋਵੇਂ ਵਾਅਦੇ ਪੂਰੇ ਨਹੀਂ ਕੀਤੇ। ਦੇਸ਼ ਦਾ ਬਜਟ ਬਣਨ ਜਾ ਰਿਹਾ ਹੈ ਪਰ ਉਸ ਵਿੱਚ ਕਿਸਾਨਾਂ ਦੀ ਕੋਈ ਪੁੱਛਗਿੱਛ ਨਹੀਂ ਹੋਈ। ਉਨ੍ਹਾਂ ਨੇ ਅੱਗੇ ਕਿਹਾ ਕਿ ਧਰਤੀ ਹੇਠਲਾ ਪਾਣੀ ਲਗਾਤਾਰ ਖ਼ਤਮ ਹੋ ਰਿਹਾ ਹੈ ਅਤੇ 119 ਰੈੱਡ ਜ਼ੋਨ ਪੰਜਾਬ ਵਿੱਚ ਬਣ ਚੁੱਕੇ ਹਨ। ਪੰਜਾਬ ਸਰਕਾਰ ਨੇ ਗਰਾਊਂਡ ਵਾਟਰ ਨੂੰ ਰੀਚਾਰਜ ਕਰਨ ਲਈ ਪਿਛਲੇ ਦੋ ਸਾਲ ਤੋਂ ਇੱਕ ਵੀ ਮੀਟਿੰਗ ਨਹੀਂ ਕੀਤੀ ਗਈ ਹੈ।


ਉਨ੍ਹਾਂ ਨੇ ਪੰਜਾਬ ਸਰਕਾਰ ਉਪਰ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਪਟਵਾਰੀਆਂ ਉਤੇ ਦਬਾਅ ਬਣਾਇਆ ਜਾ ਰਿਹਾ ਹੈ ਕਿ ਉਹ ਕਹਿਣ ਪੰਜਾਬ ਵਿੱਚ ਪਾਣੀ ਵਾਧੂ ਹੈ ਪਰ ਹਾਲਾਤ ਇਸ ਦੇ ਬਿਲਕੁਲ ਉਲਟ ਹਨ। ਭਗਵੰਤ ਮਾਨ ਸਰਕਾਰ ਨੇ ਮੱਕੀ ਅਤੇ ਮੂੰਗੀ ਉਤੇ ਐਮਐਸਪੀ ਦਿੱਤੀ ਸੀ ਪਰ ਇਸ ਸਾਲ ਵੀ ਖ਼ਬਰਾਂ ਆ ਰਹੀਆਂ ਹਨ ਕਿ ਮੱਕੀ ਤੇ ਮੂੰਗੀ ਦੀ ਸਰਕਾਰੀ ਖ਼ਰੀਦ ਨਹੀਂ ਹੋ ਰਹੀ ਹੈ। ਕਿਸਾਨਾਂ ਤੋਂ ਵਪਾਰੀ ਐਮਐਸਪੀ ਤੋਂ ਘੱਟ ਰੇਟ ਉਤੇ ਮੱਕੀ ਅਤੇ ਮੂੰਗੀ ਚੁੱਕ ਰਹੇ ਹਨ।


ਬਹੁਤ ਸਾਰੀਆਂ ਮਿੱਲਾਂ ਵੱਲ ਕਿਸਾਨਾਂ ਦਾ ਬਕਾਇਆ ਪਿਆ ਉਸ ਨੂੰ ਜਾਰੀ ਕਰਵਾਉਣ ਦੀ ਵੀ ਮੰਗ ਕੀਤੀ। ਉਨ੍ਹਾਂ ਨੇ ਅੱਗੇ ਕਿਹਾ ਕਿ ਪੰਜਾਬ ਵਿੱਚ ਲਗਾਤਾਰ ਗੈਰ ਕਾਨੂੰਨੀ ਮਾਈਨਿੰਗ ਹੋ ਰਹੀ ਹੈ, ਜਿੱਥੇ ਵੀ ਗੈਰ ਕਾਨੂੰਨੀ ਮਾਈਨਿੰਗ ਹੋ ਰਹੀ ਹੈ ਉੱਥੇ ਉਨ੍ਹਾਂ ਦਾ ਸੰਗਠਨ ਮਾਈਨਿੰਗ ਉਤੇ ਨਜ਼ਰ ਰੱਖੇਗਾ। ਸੰਗਰੂਰ ਵਿੱਚ ਮੁੱਖ ਮੰਤਰੀ ਵੱਲੋਂ ਘੱਗਰ ਦਰਿਆ ਦਾ ਮੁਆਇਨਾ ਕਰਨ ਗਏ ਸੀ ਉੱਥੇ ਮਸ਼ੀਨਾਂ ਨਾਲ ਫੋਟੋਆਂ ਕਰਵਾਈਆਂ ਤੇ ਚੱਲ ਗਏ ਪਰ ਨਾਲ ਹੀ ਮਸ਼ੀਨਾਂ ਵੀ ਘੱਗਰ ਵਿੱਚੋਂ ਚਲੀਆਂ ਗਈਆਂ।


ਘੱਗਰ ਦੀ ਸਾਫ-ਸਫਾਈ ਨਹੀਂ ਹੋ ਰਹੀ। ਖਹਿਰਾ ਨੇ ਪੰਜਾਬ ਵਿੱਚ ਨਸ਼ਿਆਂ ਨਾਲ ਹੋ ਰਹੀਆਂ ਮੌਤਾਂ ਦਾ ਮੁੱਦਾ ਵੀ ਚੁੱਕਿਆ। ਉਨ੍ਹਾਂ ਨੇ ਕਿਹਾ ਕਿ ਕੋਈ ਦਿਨ ਅਜਿਹਾ ਨਹੀਂ ਜਾਂਦਾ ਜਿਸ ਦਿਨ ਨਸ਼ੇ ਨਾਲ ਕਿਸੇ ਦੀ ਮੌਤ ਨਹੀਂ ਹੁੰਦੀ। ਪਿਛਲੇ ਇੱਕ ਹਫ਼ਤੇ ਵਿੱਚ ਹੀ ਦਰਜਨਾਂ ਨੌਜਵਾਨਾਂ ਦੀਆਂ ਨਸ਼ੇ ਕਰਕੇ ਮੌਤਾਂ ਹੋਈਆਂ ਹਨ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਉਹ ਐਸਵਾਲੀਐਲ ਨਹੀਂ ਬਣਨ ਦੇਣਗੇ। ਕਾਂਗਰਸੀ ਆਗੂ ਨੇ ਅਰਵਿੰਦ ਕੇਜਰੀਵਾਲ ਨੂੰ ਲੈ ਕੇ ਕਿਹਾ ਕਿ ਜੋ ਬੀਜੋਗੇ ਉਹੀ ਵੱਢਣਾ ਪੈਣਾ।