Punjab Weather Update: ਪੰਜਾਬ `ਚ ਮੁੜ ਵਿਗੜੇਗਾ ਮੌਸਮ; ਜਾਣੋ ਮੌਸਮ ਵਿਭਾਗ ਨੇ ਕਿਸ ਦਿਨ ਲਈ ਮੀਂਹ ਦੀ ਕੀਤੀ ਭਵਿੱਖਬਾਣੀ
Punjab Weather Update: ਆਉਣ ਵਾਲੇ ਦਿਨਾਂ ਵਿੱਚ ਪੰਜਾਬ ਵਿੱਚ ਮੁੜ ਮੌਸਮ ਖ਼ਰਾਬ ਹੋਣ ਦੀ ਸੰਭਾਵਨਾ ਹੈ। ਪੰਜਾਬ ਦੇ ਕਈ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਪੇਸ਼ੀਨਗੋਈ ਕੀਤੀ ਗਈ ਹੈ।
Punjab Weather Update: ਆਉਣ ਵਾਲੇ ਦਿਨਾਂ ਵਿੱਚ ਪੰਜਾਬ ਵਿੱਚ ਮੁੜ ਮੌਸਮ ਖ਼ਰਾਬ ਹੋਣ ਦੀ ਸੰਭਾਵਨਾ ਹੈ। ਪੰਜਾਬ ਦੇ ਕਈ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਪੇਸ਼ੀਨਗੋਈ ਕੀਤੀ ਗਈ ਹੈ। ਲੁਧਿਆਣਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਮਾਹਰਾਂ ਮੁਤਾਬਕ ਪੰਜਾਬ ਵਿੱਚ 28 ਮਾਰਚ ਅਤੇ 29 ਮਾਰਚ ਨੂੰ ਯੈਲੋ ਅਲਰਟ ਕੀਤਾ ਗਿਆ ਹੈ।
ਉਨ੍ਹਾਂ ਨੇ ਕਿਹਾ ਕਿ ਪੱਛਮੀ ਚੱਕਰ ਦੇ ਚੱਲਦੇ ਪੰਜਾਬ ਦੇ ਕਈ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਪੰਜਾਬ ਵਿੱਚ ਮੌਸਮ ਵਿਗਿਆਨੀਆਂ ਨੇ 28 ਮਾਰਚ ਨੂੰ ਯੈਲੋ ਅਲਰਟ ਕੀਤਾ ਗਿਆ ਹੈ। ਪੰਜਾਬ ਦੇ ਕਈ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਮੌਸਮ ਵਿਭਾਗ ਦੇ ਮਾਹਿਰਾਂ ਵੱਲੋਂ ਸਮੇਂ-ਸਮੇਂ ਸਿਰ ਮੌਸਮ ਵਿੱਚ ਆ ਰਹੇ ਬਦਲਾਅ ਬਾਰੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਜਾਣਕਾਰੀ ਦਿੱਤੀ ਜਾਂਦੀ ਹੈ। ਉਸ ਲੜੀ ਤਹਿਤ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਮਹਿਰਾਂ ਨੇ ਦੱਸਿਆ ਕਿ ਆਉਣ ਵਾਲੇ ਦਿਨਾ ਵਿੱਚ ਪੱਛਮੀ ਚੱਕਰਵਾਤ ਦੇ ਚੱਲਦੇ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੇ ਅਨੁਮਾਨ ਹਨ।
ਇਹ ਵੀ ਪੜ੍ਹੋ : SOE News: ਸਕੂਲ ਆਫ ਐਮੀਨੈਂਸ 'ਚ 9ਵੀਂ ਤੇ 11ਵੀਂ ਜਮਾਤ 'ਚ ਦਾਖ਼ਲਾ ਲੈਣ ਵਾਲੇ ਵਿਦਿਆਰਥੀਆਂ ਦੇ ਘਰ ਵਾਲੇ ਪਤੇ 'ਤੇ ਨਹੀਂ ਆਉਣਗੇ ਰੋਲ ਨੰਬਰ
ਉਨ੍ਹਾਂ ਨੇ ਕਿਹਾ ਕਿ ਪੰਜਾਬ ਭਰ ਵਿੱਚ 28 ਤੇ 29 ਤਰੀਕ ਨੂੰ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਹੁਣ ਕਣਕ ਦੀ ਫ਼ਸਲ ਦੀ ਕਟਾਈ ਵੀ ਮੌਸਮ ਨੂੰ ਧਿਆਨ ਵਿੱਚ ਰੱਖ ਕੇ ਕਰਨ। ਉਨ੍ਹਾਂ ਨੇ ਕਿਹਾ ਕਿ ਮੌਸਮ ਵਿੱਚ ਆ ਰਹੇ ਬਦਲਾਅ ਨੂੰ ਦੇਖਦੇ ਹੋਏ ਲੋਕਾਂ ਨੂੰ ਵੀ ਆਪਣੀ ਸਿਹਤ ਦਾ ਖਾਸ ਧਿਆਨ ਰੱਖਣਾ ਚਾਹੀਦਾ।
ਹਾਲਾਂਕਿ ਇਸ ਤੋਂ ਬਾਅਦ ਮੌਸਮ ਮੁੜ ਖੁੱਲ੍ਹੇਗਾ ਅਤੇ ਗਰਮੀ ਵਧੇਗੀ। ਦੇਖਿਆ ਜਾ ਰਿਹਾ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਵਾਰ-ਵਾਰ ਵੈਸਟਰਨ ਡਿਸਟਰਬੈਂਸ ਸਰਗਰਮ ਹੋ ਰਹੀ ਹੈ, ਜਿਸ ਕਾਰਨ ਮੌਸਮ ‘ਚ ਬਦਲਾਅ ਆ ਰਿਹਾ ਹੈ। ਇਹੀ ਕਾਰਨ ਹੈ ਕਿ ਆਉਣ ਵਾਲੇ ਤਿੰਨ-ਚਾਰ ਦਿਨਾਂ ‘ਚ ਤਾਪਮਾਨ ਇੱਕ ਵਾਰ ਫਿਰ ਤੋਂ ਘੱਟ ਜਾਵੇਗਾ ਅਤੇ ਮੀਂਹ, ਤੇਜ਼ ਹਵਾਵਾਂ ਅਤੇ ਮੌਸਮ ਵਿੱਚ ਬਹੁਤ ਬਦਲਾਅ ਹੋਵੇਗਾ।
ਇਹ ਵੀ ਪੜ੍ਹੋ : Arvind Kejriwal Arrest News: ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਡੀਪੀ ਬਦਲੀ; 'ਆਪ' ਨੇ ਸ਼ੁਰੂ ਕੀਤੀ ਹੈ ਮੁਹਿੰਮ