Punjab News: ਪੀਸੀਐਸ ਅਧਿਕਾਰੀ ਵਿਕਰਮਜੀਤ ਸ਼ੇਰਗਿੱਲ ਮੁਸ਼ਕਲਾਂ `ਚ ਘਿਰੇ; ਗ੍ਰਿਫਤਾਰੀ ਵਾਰੰਟ ਜਾਰੀ
Punjab News: ਵਿਵਾਦਤ ਪਲਾਟ ਨੂੰ ਲੈ ਕੇ ਵਿਕਰਮਜੀਤ ਸਿੰਘ ਸ਼ੇਰਗਿੱਲ ਤੇ ਸੁਪਰਡੈਂਟ ਪੰਕਜ ਕਾਲੀਆ ਨੂੰ ਵਾਰੰਟ ਜਾਰੀ ਕਰ ਦਿੱਤਾ ਗਿਆ ਹੈ।
Punjab News: ਵਿਵਾਦਤ ਪਲਾਟ ਨੂੰ ਲੈ ਕੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਸਮੇਤ 6 ਲੋਕਾਂ ਉੱਪਰ ਹੋਈ ਸੀ ਐਫਆਈਆਰ ਵਿਜੀਲੈਂਸ ਬਿਊਰੋ ਨੇ ਤਿੰਨ ਲੋਕਾਂ ਨੂੰ ਗ੍ਰਿਫਤਾਰੀ ਕਰਕੇ ਜੇਲ੍ਹ ਭੇਜ ਦਿੱਤਾ ਗਿਆ ਤੇ ਬਾਕੀ ਦੇ ਰਹਿੰਦੇ ਤਿੰਨਾਂ ਵਿੱਚੋਂ ਦੋ ਸਰਕਾਰੀ ਅਧਿਕਾਰੀ ਵਿਕਰਮਜੀਤ ਸਿੰਘ ਸ਼ੇਰਗਿੱਲ ਤੇ ਸੁਪਰਡੈਂਟ ਪੰਕਜ ਕਾਲੀਆ ਨੂੰ ਅੱਜ ਵਿਜੀਲੈਂਸ ਬਿਊਰੋ ਬਠਿੰਡਾ ਵੱਲੋਂ ਬਠਿੰਡਾ ਕੋਰਟ ਤੋਂ ਗ੍ਰਿਫਤਾਰੀ ਵਾਰੰਟ ਜਾਰੀ ਕਰ ਦਿੱਤੇ ਗਏ ਹਨ।
ਡੀਐਸਪੀ ਵਿਜੀਲੈਂਸ ਬਿਊਰੋ ਬਠਿੰਡਾ ਕੁਲਵੰਤ ਸਿੰਘ ਲਹਿਰੀ ਨੇ ਜ਼ੀ ਮੀਡੀਆ ਨੂੰ ਦੱਸਿਆ ਕਿ ਅਦਾਲਤ ਵੱਲੋਂ ਦੋ ਅਧਿਕਾਰੀਆਂ ਜਿਨ੍ਹਾਂ ਵਿੱਚ ਪੀਸੀਐਸ ਅਧਿਕਾਰੀ ਵਿਕਰਮਜੀਤ ਸਿੰਘ ਸ਼ੇਰਗਿੱਲ ਤੇ ਸੁਪਰਡੈਂਟ ਪੰਕਜ ਕਾਲੀਆ ਦੇ ਗ੍ਰਿਫਤਾਰੀ ਵਾਰੰਟ ਜਾਰੀ ਕਰਵਾ ਲਏ ਗਏ ਹਨ ਤੇ ਉਨ੍ਹਾਂ ਦੇ ਟਿਕਾਣਿਆਂ ਉੱਪਰ ਗੇੜੇ ਮਾਰਨੇ ਸ਼ੁਰੂ ਕਰ ਦਿੱਤੇ ਹਨ ਕਿਉਂਕਿ ਲਗਾਤਾਰ ਇਹ ਦੋਨੋਂ ਪੁੱਛਗਿੱਛ ਵਿੱਚ ਸ਼ਾਮਿਲ ਨਹੀਂ ਹੋ ਰਹੇ ਸਨ ਤੇ ਹੇਠਲੀ ਅਦਾਲਤ ਵਿੱਚੋਂ ਵੀ ਇਨ੍ਹਾਂ ਦੀਆਂ ਜ਼ਮਾਨਤਾਂ ਰੱਦ ਹੋ ਚੁੱਕੀਆਂ ਹਨ।
ਉਕਤ ਵਿਅਕਤੀਆਂ ਨੇ ਆਪਣੀ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ, ਜਿਸ 'ਤੇ ਅਦਾਲਤ ਨੇ 10 ਅਕਤੂਬਰ ਨੂੰ ਸੁਣਵਾਈ ਕਰਨੀ ਸੀ, ਫਿਰ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ 16 ਅਕਤੂਬਰ ਨੂੰ ਫੈਸਲਾ ਸੁਣਾਉਣ ਦਾ ਹੁਕਮ ਦਿੱਤਾ ਸੀ ਪਰ 16 ਅਕਤੂਬਰ ਨੂੰ ਵੀ ਅਦਾਲਤ ਨੇ ਸੁਣਵਾਈ ਕਰ ਦਿੱਤੀ ਸੀ।
ਇਸ ਤੋਂ ਬਾਅਦ ਅਗਲੀ ਤਰੀਕ 20 ਅਕਤੂਬਰ ਤੈਅ ਕੀਤੀ ਗਈ ਸੀ ਪਰ 20 ਅਕਤੂਬਰ ਨੂੰ ਵੀ ਜ਼ਮਾਨਤ 'ਤੇ ਕੋਈ ਫੈਸਲਾ ਨਾ ਹੋਣ ਕਾਰਨ ਅਦਾਲਤ ਨੇ 21 ਅਕਤੂਬਰ ਨੂੰ ਜ਼ਮਾਨਤ ਦੀ ਅਰਜ਼ੀ 'ਤੇ ਫੈਸਲਾ ਦੇਣਾ ਸੀ ਪਰ ਸ਼ਨਿੱਚਰਵਾਰ ਨੂੰ ਅਦਾਲਤ ਨੇ ਜ਼ਮਾਨਤ ਮਨਜ਼ੂਰ ਕਰ ਲਈ ਸੀ। ਪੀ.ਸੀ.ਐਸ. ਅਧਿਕਾਰੀ ਸਮੇਤ ਪੰਜ ਕਥਿਤ ਦੋਸ਼ੀਆਂ 'ਤੇ ਤੀਜੀ ਵਾਰ ਮਾਮਲਾ ਸੁਰੱਖਿਅਤ ਰੱਖ ਲਿਆ ਸੀ।
ਇਹ ਵੀ ਪੜ੍ਹੋ : Punjab News: ਖੁੱਲ੍ਹੀ ਬਹਿਸ 'ਚ ਹਰ ਪਾਰਟੀ ਨੂੰ ਆਪਣਾ ਪੱਖ ਰੱਖਣ ਲਈ ਮਿਲਣਗੇ 30 ਮਿੰਟ; ਸੀਐਮ ਨੇ ਕੀਤਾ ਖ਼ੁਲਾਸਾ
ਸਾਬਕਾ ਵਿੱਤ ਮੰਤਰੀ 'ਤੇ ਬੀ.ਡੀ.ਏ. ਅਧਿਕਾਰੀਆਂ ਦੀ ਮਿਲੀਭੁਗਤ ਨਾਲ ਵਪਾਰਕ ਪਲਾਟਾਂ ਨੂੰ ਰਿਹਾਇਸ਼ੀ ਪਲਾਟਾਂ 'ਚ ਤਬਦੀਲ ਕਰਕੇ ਗੈਰ-ਕਾਨੂੰਨੀ ਤੌਰ 'ਤੇ ਵਪਾਰਕ ਜਗ੍ਹਾ ਖਰੀਦਣ ਦਾ ਦੋਸ਼ ਹੈ, ਜਿਸ ਨਾਲ ਸਰਕਾਰ ਨੂੰ ਲੱਖਾਂ ਰੁਪਏ ਦਾ ਵਿੱਤੀ ਨੁਕਸਾਨ ਹੋਇਆ ਸੀ।
ਇਹ ਵੀ ਪੜ੍ਹੋ : Punjab Weather News: ਰਾਤ ਨੂੰ ਦਸੰਬਰ ਵਰਗੀ ਠੰਢ, ਡਿੱਗਿਆ ਤਾਪਮਾਨ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
ਰਿਪੋਰਟ ਕੁਲਬੀਰ ਬੀਰਾ