15 ਜਨਵਰੀ ਨੂੰ ਪੂਰੇ ਪੰਜਾਬ ਦੀਆਂ ਤਹਿਸੀਲਾਂ ਅਤੇ ਸਬ-ਤਹਿਸੀਲਾਂ 'ਚ ਇੰਤਕਾਲ ਦੇ ਪੈਂਡਿੰਗ (ਲੰਬਿਤ) ਪਏ ਮਾਮਲੇ ਨਿਪਟਾਉਣ ਲਈ ਦੂਸਰਾ ਵਿਸ਼ੇਸ਼ ਕੈਂਪ ਲਗਾਇਆ ਗਿਆ। ਇਸ ਤੋਂ ਪਹਿਲਾਂ 6 ਜਨਵਰੀ ਨੂੰ ਵੀ ਵਿਸ਼ੇਸ਼ ਕੈਂਪ ਲਗਾਇਆ ਗਿਆ ਸੀ ਜੋ ਦੌਰਾਨ ਵੱਡੀ ਗਿਣਤੀ ਵਿੱਚ ਲੋਕਾਂ ਨੇ ਆਪਣੇ ਪੈਂਡਿੰਗ ਇੰਤਕਾਲਾਂ ਦਾ ਨਿਪਟਾਰਾ ਕਰਵਾਇਆ ਸੀ। ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਮੁਤਾਬਿਕ ਕਿ ਇਨ੍ਹਾਂ ਦੋਵਾਂ ਕੈਂਪਾਂ ਦੌਰਾਨ ਇੰਤਕਾਲਾਂ ਦੇ ਲੰਬਿਤ ਪਏ ਕੁੱਲ 50,796 ਮਾਮਲੇ ਨਿਪਟਾਏ ਗਏ ਹਨ।  


COMMERCIAL BREAK
SCROLL TO CONTINUE READING

 ਵਿਸ਼ੇਸ਼ ਕੈਂਪ ਦੌਰਾਨ ਜਿੰਪਾ ਨੇ ਖੁਦ ਬਲਾਚੌਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਤੇ ਪਟਿਆਲਾ ਤਹਿਸੀਲਾਂ ਦਾ ਦੌਰਾ ਕੀਤਾ ਸੀ। ਇਸ ਮੌਕੇ ਉਨ੍ਹਾਂ ਲੋਕਾਂ ਨਾਲ ਗੱਲਬਾਤ ਕਰਕੇ ਆ ਰਹੀਆਂ ਸਮੱਸਿਆਂਵਾਂ ਦੇ ਹੱਲ ਲਈ ਸਬੰਧਿਤ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਵੀ ਜਾਰੀ ਕੀਤੇ। ਪਹਿਲੇ ਕੈਂਪ ਦੌਰਾਨ ਉਨ੍ਹਾਂ ਨੇ ਹੁਸ਼ਿਆਰਪੁਰ, ਫਗਵਾੜਾ, ਫਿਲੌਰ, ਲੁਧਿਆਣਾ ਪੂਰਬੀ, ਲੁਧਿਆਣਾ ਪੱਛਮੀ ਅਤੇ ਸ਼ਹੀਦ ਭਗਤ ਸਿੰਘ ਨਗਰ ਤਹਿਸੀਲਾਂ ਦਾ ਦੌਰਾ ਕਰਕੇ ਕੰਮਕਾਜ ਦਾ ਜਾਇਜ਼ਾ ਲਿਆ ਸੀ।  


ਮਾਲ ਮੰਤਰੀ ਨੇ ਦੱਸਿਆ ਕਿ ਜਿਨ੍ਹਾਂ ਲੋਕਾਂ ਦੇ ਇੰਤਕਾਲ ਦੇ ਮਾਮਲੇ ਪੈਂਡਿੰਗ ਪਏ ਸਨ ਉਨ੍ਹਾਂ ਨੇ ਸਬੰਧਿਤ ਤਹਿਸੀਲ/ਸਬ-ਤਹਿਸੀਲ ਵਿੱਚ ਪਹੁੰਚ ਕੇ ਇੰਤਕਾਲ ਸੰਬੰਧੀ ਆ ਰਹੀ ਸਮੱਸਿਆ ਦਾ ਮੌਕੇ ਉੱਤੇ ਹੱਲ ਕਰਵਾਇਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀ ਖੱਜਲ ਖ਼ੁਆਰੀ ਘਟਾਉਣ ਲਈ ਵਚਨਬੱਧ ਹੈ। 


ਇਹ ਵੀ ਪੜ੍ਹੋ:  Sadhu Singh Dharamsot News: ਸਾਧੂ ਸਿੰਘ ਧਰਮਸੋਤ ਨੂੰ ਮੁਹਾਲੀ ਅਦਾਲਤ ਨੇ ਪੁਲਿਸ ਰਿਮਾਂਡ 'ਤੇ ਭੇਜਿਆ


ਉਨ੍ਹਾਂ ਕਿਹਾ ਕਿ ਮਾਲ ਵਿਭਾਗ ਵਿਚ ਜੇਕਰ ਕਿਸੇ ਵੀ ਪੱਧਰ ‘ਤੇ ਲੋਕਾਂ ਨੂੰ ਕੰਮ ਕਰਵਾਉਣ ਵਿਚ ਕੋਈ ਦਿੱਕਤ ਆਉਂਦੀ ਹੈ ਤਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਸ ਬਾਬਤ ਹੈਲਪਲਾਈਨ ਨੰਬਰ 8184900002 ਜਾਰੀ ਕੀਤਾ ਹੋਇਆ ਹੈ ਜਿਸ ‘ਤੇ ਲਿਖਤੀ ਸ਼ਿਕਾਇਤ ਵੱਟਸਐਪ ਕੀਤੀ ਜਾ ਸਕਦੀ ਹੈ। ਐਨ.ਆਰ.ਆਈਜ਼ ਆਪਣੀਆਂ ਲਿਖਤੀ ਸ਼ਿਕਾਇਤਾਂ 9464100168 ਨੰਬਰ ‘ਤੇ ਭੇਜ ਸਕਦੇ ਹਨ।


ਜਿੰਪਾ ਨੇ ਅਪੀਲ ਕੀਤੀ ਹੈ ਕਿ ਪੰਜਾਬ 'ਚੋਂ ਭ੍ਰਿਸ਼ਟਾਚਾਰ ਖਤਮ ਕਰਨ ਲਈ ਲੋਕ ਸਰਕਾਰ ਦਾ ਸਾਥ ਦੇਣ ਅਤੇ ਕਿਸੇ ਵੀ ਜਾਇਜ਼ ਕੰਮ ਲਈ ਕਿਸੇ ਵੀ ਅਧਿਕਾਰੀ/ਕਰਮਚਾਰੀ ਨੂੰ ਕੋਈ ਰਿਸ਼ਵਤ ਨਾ ਦਿੱਤੀ ਜਾਵੇ ਅਤੇ ਜੇਕਰ ਮਾਲ ਵਿਭਾਗ ਦਾ ਕੋਈ ਅਧਿਕਾਰੀ/ਕਰਮਚਾਰੀ ਕਿਸੇ ਕੰਮ ਬਦਲੇ ਪੈਸਾ ਮੰਗਦਾ ਹੈ ਤਾਂ ਬੇਝਿਜਕ ਹੋ ਕੇ ਇਸ ਦੀ ਸ਼ਿਕਾਇਤ ਕੀਤੀ ਜਾਵੇ। ਦੋਸ਼ੀ ਨੂੰ ਕਿਸੇ ਵੀ ਹਾਲਤ ਵਿਚ ਬਖਸ਼ਿਆਂ ਨਹੀਂ ਜਾਵੇਗਾ।


ਇਹ ਵੀ ਪੜ੍ਹੋ: Bikram Singh Majithia News: ਸਿੱਟ ਅੱਗੇ ਪੇਸ਼ ਹੋਏ ਮਜੀਠੀਆ, ਡਰੱਗ ਮਾਮਲੇ 'ਚ ਪੁੱਛਗਿੱਛ ਜਾਰੀ