Dengue Alert: ਬਰਸਾਤ ਦੇ ਖ਼ਤਮ ਹੋਣ ਤੋਂ ਬਾਅਦ ਕਈ ਮੌਸਮੀ ਬਿਮਾਰੀਆਂ ਪੈਰ ਪਸਾਰ ਲੈਂਦੀਆਂ ਹਨ। ਬਰਸਾਤਾਂ ਤੋਂ ਬਾਅਦ ਡੇਂਗੂ ਤੇ ਮਲੇਰੀਏ ਦਾ ਪ੍ਰਕੋਪ ਕਾਫੀ ਵਧ ਜਾਂਦਾ ਹੈ। ਇਸ ਮੌਸਮ ਵਿੱਚ ਡੇਂਗੂ ਦੇ ਮਰੀਜ਼ਾਂ ਵਿੱਚ ਤੇਜ਼ੀ ਨਾਲ ਵਾਧਾ ਹੁੰਦਾ ਹੈ। ਸਿਹਤ ਵਿਭਾਗ ਡੇਂਗੂ ਉਤੇ ਕਾਬੂ ਪਾਉਣ ਦੇ ਕਈ ਦਾਅਵੇ ਕਰਦਾ ਹੈ ਪਰ ਫਿਰ ਵੀ ਹਸਪਤਾਲਾਂ ਵਿੱਚ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ ਵਿੱਚ ਵਾਧਾ ਦੇਖਿਆ ਜਾ ਸਕਦਾ ਹੈ।


COMMERCIAL BREAK
SCROLL TO CONTINUE READING

ਮਰੀਜ਼ ਸਰਕਾਰੀ ਹਸਪਤਾਲਾਂ ਦੇ ਮੁਕਾਬਲੇ ਜ਼ਿਆਦਾਤਰ ਪ੍ਰਾਈਵੇਟ ਹਸਪਤਾਲਾਂ ਵਿੱਚ ਜ਼ਿਆਦਾਤਰ ਇਲਾਜ ਕਰਵਾ ਰਹੇ ਹਨ ਜਿਸ ਕਰਕੇ ਮਰੀਜ਼ਾਂ ਦੀ ਗਿਣਤੀ ਸਪੱਸ਼ਟ ਨਹੀਂ ਹੁੰਦੀ। ਦੱਸ ਦਈਏ ਕਿ ਡੇਂਗੂ ਨਾਲ ਨੰਗਲ ਵਿੱਚ ਦੋ ਔਰਤਾਂ ਦੀ ਮੌਤ ਵੀ ਹੀ ਚੁੱਕੀ ਹੈ।


ਨਗਰ ਕੌਂਸਲ ਤੇ ਸਿਹਤ ਵਿਭਾਗ ਡੇਂਗੂ ਦੀ ਰੋਕਥਾਮ ਲਈ ਕਈ ਵੱਡੇ ਦਾਅਵੇ ਕਰ ਰਿਹਾ ਹੈ। ਨਗਰ ਕੌਂਸਲ ਵੱਲੋਂ ਫੌਗਿੰਗ ਕੀਤੀ ਜਾ ਰਹੀ ਹੈ ਤੇ ਟੀਮਾਂ ਵੱਲੋਂ ਲੋਕਾਂ ਨੂੰ ਜਾਗਰੂਕ ਵੀ ਕੀਤਾ ਜਾ ਰਿਹਾ ਹੈ ਜਿਥੇ ਡੇਂਗੂ ਦਾ ਲਾਰਵਾ ਮਿਲ ਰਿਹਾ ਹੈ ਉਥੇ ਘਰਾਂ ਵਿੱਚ ਜਾ ਕੇ ਚੱਲਣ ਵੀ ਕੱਟੇ ਜਾ ਰਹੇ ਹਨ। ਇਸ ਦੇ ਉਲਟ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ।


ਮਰੀਜ਼ ਜਿੱਥੇ ਸਰਕਾਰੀ ਹਸਪਤਾਲਾਂ ਵਿੱਚ ਇਲਾਜ ਕਰਵਾ ਰਹੇ ਹਨ ਉਥੇ ਪ੍ਰਾਈਵੇਟ ਹਸਪਤਾਲਾਂ ਵੱਲ ਜ਼ਿਆਦਾ ਰੁਖ਼ ਕਰ ਰਹੇ ਹਨ। ਇਹੀ ਕਾਰਨ ਹੈ ਕਿ ਸਰਕਾਰੀ ਅੰਕੜਿਆਂ ਮੁਤਾਬਕ ਨੰਗਲ ਤੇ ਅਨੰਦਪੁਰ ਸਾਹਿਬ ਵਿੱਚ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ ਬਹੁਤ ਘੱਟ ਹੈ। ਪ੍ਰਾਈਵੇਟ ਹਸਪਤਾਲ ਮੁਤਾਬਕ ਉਨ੍ਹਾਂ ਕੋਲ ਰੋਜ਼ਾਨਾ 8 ਤੋਂ 10 ਮਰੀਜ਼ ਦਾਖ਼ਲ ਹੋ ਰਹੇ ਹਨ। ਇਸ ਮਰੀਜ਼ ਦੀ ਹਾਲਤ ਜ਼ਿਆਦਾ ਖ਼ਰਾਬ ਹੁੰਦੀ ਹੈ ਉਸਨੂੰ ਚੰਡੀਗੜ੍ਹ ਰੈਫਰ ਕੀਤਾ ਜਾਂਦਾ ਹੈ।


ਇਸ ਬਾਰੇ ਪ੍ਰਾਈਵੇਟ ਹਸਪਤਾਲ ਦੇ ਡਾਕਟਰ ਵਿਨੀਤ ਨਾਲ ਗੱਲ ਕੀਤੀ ਤਾਂ ਉਨ੍ਹਾਂ ਨੇ ਕਿਹਾ ਕਿ ਬਰਸਾਤ ਤੋਂ ਬਾਅਦ ਅਗਸਤ ਤੇ ਅਕਤੂਬਰ ਤੱਕ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ ਵਿੱਚ ਵਾਧਾ ਹੋ ਜਾਂਦਾ ਹੈ। ਅੱਜ ਕੱਲ੍ਹ ਉਨ੍ਹਾਂ ਦੇ ਹਸਪਤਾਲ ਵਿੱਚ ਰੋਜ਼ਾਨਾ 8 ਤੋਂ 10 ਡੇਂਗੂ ਦੇ ਮਰੀਜ਼ ਆ ਰਹੇ ਹਨ।


ਉਧਰ ਜਦੋਂ ਇਸ ਬਾਰੇ ਨਗਰ ਕੌਂਸਲ ਦੇ ਈਓ ਅਸ਼ੋਕ ਕੁਮਾਰ ਨਾਲ ਗੱਲ ਕੀਤੀ ਤਾਂ ਉਨ੍ਹਾਂ ਨੇ ਕਿਹਾ ਕਿ ਡੇਂਗੂ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਸ਼ਹਿਰ ਵਿੱਚ ਹਰ ਵਾਰਡ ਵਿੱਚ ਫੌਗਿੰਗ ਕੀਤੀ ਜਾ ਰਹੀ ਹੈ ਤੇ ਲੋਕਾਂ ਨੂੰ ਜਾਗਰੂਕ ਵੀ ਕੀਤਾ ਜਾ ਰਿਹਾ ਹੈ।


ਇਹ ਵੀ ਪੜ੍ਹੋ : Punjab News: ਦਿੱਲੀ ਪੁਲਿਸ ਨੇ ਪੰਜਾਬ ਦੇ ਸਾਬਕਾ ਮੰਤਰੀ ਜਗਦੀਸ਼ ਸਿੰਘ ਗਰਚਾ ਦੇ ਘਰ ਹੋਈ ਚੋਰੀ ਦੀ ਗੁੱਥੀ ਸੁਲਝਾਈ, ਦੋਸ਼ੀ ਗ੍ਰਿਫਤਾਰ


ਸ੍ਰੀ ਅਨੰਦਪੁਰ ਸਾਹਿਬ ਤੇ ਨੰਗਲ ਤੋਂ ਬਿਮਲ ਸ਼ਰਮਾ ਦੀ ਰਿਪੋਰਟ