Weather Update: ਪੰਜਾਬ ਦੇ ਲੋਕਾਂ ਨੂੰ ਅੱਤ ਦੀ ਗਰਮੀ ਤੋਂ ਥੋੜ੍ਹੀ ਰਾਹਤ ਮਿਲੀ ਹੈ। ਪਿਛਲੇ ਕਈ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਨੇ ਵੱਟ ਕਢਾਏ ਹੋਏ ਹਨ, ਉੱਥੇ ਹੀ ਲੂ ਨੇ ਵੀ ਲੋਕਾਂ ਦਾ ਘਰੋਂ ਨਿਕਲਣਾ ਔਖਾ ਕੀਤਾ ਹੋਇਆ ਸੀ। ਲੋਕਾਂ ਨੂੰ ਅੱਤ ਦੀ ਗਰਮੀ ਅਤੇ ਲੂ ਵਿੱਚ ਰਹਿਣ ਲਈ ਮਜਬੂਰ ਹੋਣਾ ਪਿਆ ਰਿਹਾ ਸੀ ਉਥੇ ਹੀ ਤਾਪਮਾਨ 45 ਤੋਂ 46 ਡਿਗਰੀ ਤੱਕ ਚਲ ਗਿਆ ਸੀ। ਇਸ ਕਾਰਨ ਬੱਚਿਆਂ ਅਤੇ ਬਜ਼ੁਰਗਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਪਰ ਅੱਜ ਅਚਾਨਕ ਦੇਰ ਸ਼ਾਮ ਠੰਡੀਆਂ ਹਵਾਵਾਂ ਤੇਜ਼ ਮੀਂਹ ਨੇ ਅੱਤ ਦੀ ਗਰਮੀ ਤੋਂ ਥੋੜ੍ਹੀ ਰਾਹਤ ਦਿੱਤੀ ਹੈ।


COMMERCIAL BREAK
SCROLL TO CONTINUE READING

ਜ਼ਿਕਰਯੋਗ ਹੈ ਕਿ ਮੌਸਮ ਵਿਭਾਗ ਨੇ ਅਗਲੇ 3 ਦਿਨਾਂ ਤੱਕ ਪੰਜਾਬ 'ਚ ਮੀਂਹ ਪੈਣ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਜ਼ਾਹਰ ਕੀਤੀ ਸੀ। ਮੌਸਮ ਵਿਭਾਗ ਵਲੋਂ ਸੂਬੇ ਦੇ 18 ਜ਼ਿਲ੍ਹਿਆਂ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਅਲਰਟ ਮੁਤਾਬਕ ਪੰਜਾਬ 'ਚ 40 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ ਅਤੇ ਨਾਲ ਹੀ ਮੀਂਹ ਵੀ ਪਵੇਗਾ।


18 ਜ਼ਿਲ੍ਹਿਆਂ 'ਚ ਅਲਰਟ ਜਾਰੀ ਕੀਤਾ ਗਿਆ ਹੈ, ਉਨ੍ਹਾਂ 'ਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਮੋਗਾ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਲੁਧਿਆਣਾ, ਨਵਾਂਸ਼ਹਿਰ, ਰੂਪਨਗਰ, ਐੱਸ. ਏ. ਐੱਸ. ਨਗਰ, ਫਤਿਹਗੜ੍ਹ ਸਾਹਿਬ, ਪਟਿਆਲਾ, ਸੰਗਰੂਰ, ਮਾਲੇਰਕੋਟਲਾ ਅਤੇ ਬਰਨਾਲਾ ਸ਼ਾਮਲ ਹਨ। ਫਿਲਹਾਲ ਪੰਜਾਬ 'ਚ ਪਿਛਲੇ ਕੁੱਝ ਦਿਨਾਂ ਤੋਂ ਤਾਪਮਾਨ ਘਟਿਆ ਹੈ ਅਤੇ ਪਿਛਲੇ 24 ਘੰਟਿਆਂ ਦੌਰਾਨ ਤਾਪਮਾਨ 'ਚ 1.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਪੰਜਾਬ 'ਚ ਪਿਛਲੇ ਕੁੱਝ ਦਿਨਾਂ ਤੋਂ ਪੱਛਮੀ ਗੜਬੜੀ ਵੀ ਸਰਗਰਮ ਹੈ, ਜਿਸ ਕਾਰਨ ਹਵਾਵਾਂ ਚੱਲਣ ਕਰਕੇ ਤਾਪਮਾਨ 'ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। 


ਪੰਜਾਬ ਦੇ ਨਾਲ-ਨਾਲ ਦਿੱਲੀ, ਹਰਿਆਣਾ, ਚੰਡੀਗੜ੍ਹ ਸਮੇਤ ਕਈ ਸੂਬਿਆਂ ਵਿੱਚ ਮੌਸਮ ਨੇ ਅਚਾਨਕ ਕਰਵਟ ਲੈ ਲਿਆ ਅਤੇ ਕਈ ਇਲਾਕਿਆਂ 'ਚ ਤੇਜ਼ ਹਵਾਵਾਂ ਨਾਲ ਮੀਂਹ ਪਿਆ, ਜਿਸ ਨਾਲ ਲੋਕਾਂ ਨੂੰ ਕੜਾਕੇ ਦੀ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਮੌਸਮ ਵਿਭਾਗ ਨੇ ਅਗਲੇ ਕੁਝ ਘੰਟਿਆਂ ਦੌਰਾਨ ਦਿੱਲੀ ਅਤੇ ਆਸ-ਪਾਸ ਦੇ ਜ਼ਿਲ੍ਹਿਆਂ ਦੇ ਵੱਖ-ਵੱਖ ਇਲਾਕਿਆਂ ਵਿੱਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਲਕੀ ਤੋਂ ਦਰਮਿਆਨੀ ਤੀਬਰਤਾ ਵਾਲੀ ਬਾਰਿਸ਼ ਅਤੇ ਤੇਜ਼ ਹਵਾਵਾਂ ਚੱਲਣ ਦੀ ਭਵਿੱਖਬਾਣੀ ਕੀਤੀ ਹੈ।