Patiala News:  ਪੰਜਾਬ ਵਿੱਚ ਸ਼ਨਿੱਚਰਵਾਰ ਸਵੇਰ ਤੋਂ ਪੈ ਰਹੇ ਮੀਂਹ ਕਾਰਨ ਕਈ ਥਾਈਂ ਹੜ੍ਹ ਵਰਗੇ ਹਾਲਾਤ ਬਣ ਰਹੇ ਹਨ। ਦਰਿਆਵਾਂ ਤੇ ਨਦੀਆਂ ਦੇ ਕੰਢਿਆਂ ਉਪਰ ਰਹਿਣ ਵਾਲੇ ਲੋਕਾਂ ਨੂੰ ਪ੍ਰਸ਼ਾਸਨ ਵੱਲੋਂ ਚੌਕਸ ਕੀਤਾ ਜਾ ਰਿਹਾ ਹੈ। ਪਟਿਆਲਾ ਜ਼ਿਲ੍ਹੇ ਵਿੱਚ ਪੈ ਰਹੇ ਮੀਂਹ ਕਾਰਨ ਹਾਲਾਤ ਕਾਫੀ ਖ਼ਰਾਬ ਹੋ ਰਹੇ ਹਨ।


COMMERCIAL BREAK
SCROLL TO CONTINUE READING

ਪਟਿਆਲਾ ਦੇ ਡਿਪਟੀ ਕਮਿਸ਼ਨਰ ਨੇ ਪੱਤਰ ਜਾਰੀ ਕਰਕੇ ਵੱਡੀ ਨਦੀ ਖਤਰੇ ਦੇ ਨਿਸ਼ਾਨ ਉਪਰ ਹੋਣ ਦੀ ਸੰਭਾਵਨਾ ਜ਼ਾਹਿਰ ਕਰਦੇ ਹੋਏ ਆਸਪਾਸ ਦੇ ਲੋਕਾਂ ਨੂੰ ਸੁਰੱਖਿਅਤ ਥਾਵਾਂ ਉਤੇ ਜਾਣ ਦੀ ਹਦਾਇਤ ਦਿੱਤੀ। ਜ਼ਿਲ੍ਹਾ ਮੈਜਿਸਟਰੇਟ ਸਾਕਸ਼ੀ ਸਾਹਨੀ ਨੇ ਹੜ੍ਹ ਦੇ ਖ਼ਤਰੇ ਨੂੰ ਵੇਖਦੇ ਹੋਏ ਵੱਡੀ ਨਦੀ ਦੇ ਨਾਲ ਲੱਗਦੇ ਇਲਾਕੇ ਨੂੰ ਖਾਲੀ ਕਰਵਾਉਣ ਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ।


ਜਾਰੀ ਕੀਤੇ ਗਏ ਹੁਕਮਾਂ ਵਿੱਚ ਕਿਹਾ ਗਿਆ ਕਿ ਕਾਰਜਕਾਰੀ ਇੰਜੀਨੀਅਰ ਡਰੇਨੇਜ ਪਟਿਆਲਾ ਵੱਲੋਂ ਅਨੁਸਾਰ ਵੱਡੀ ਨਦੀ 'ਚ ਕੁਝ ਸਮੇਂ 'ਚ ਪਾਣੀ ਖ਼ਤਰੇ ਦੇ ਨਿਸ਼ਾਨ ਤੋਂ ਉਪਰ ਹੋਣ ਦੀ ਸੰਭਾਵਨਾ ਹੈ। ਵੱਡੀ ਨਦੀ ਦੇ ਨਾਲ ਲੱਗਦੇ ਇਲਾਕੇ ਨੂੰ ਸੁਰੱਖਿਅਤ ਥਾਵਾਂ ਉਤੇ ਜਾਣ ਦੇ ਹੁਕਮ ਜਾਰੀ ਕੀਤੇ ਹਨ ਤਾਂ ਜੋ ਲੋਕਾਂ ਦੇ ਜਾਨ ਮਾਲ ਦੇ ਨੁਕਸਾਨ ਨੂੰ ਬਚਾਇਆ ਜਾ ਸਕੇ।


ਇਸ ਨੂੰ ਇੱਕ ਵਿਉਂਤਬੰਦੀ ਤਹਿਤ ਕੀਤਾ ਜਾਵੇਗਾ। ਸਾਕਸ਼ੀ ਸਾਹਨੀ ਨੇ ਦੱਸਿਆ ਕਿ ਵੱਡੀ ਨਦੀ ਦੇ ਜ਼ਿਆਦਾ ਨੇੜੇ ਵੱਸਦੇ ਘਰਾਂ ਦੇ ਵਸਨੀਕਾਂ ਦਾ ਅਹਿਤਿਆਦ ਵੱਜੋਂ ਰਿਹਾਇਸ਼ ਲਈ ਬਦਲਵਾਂ ਪ੍ਰਬੰਧ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦੇਵੀਗੜ੍ਹ ਰੋਡ 'ਤੇ ਪ੍ਰੇਮ ਬਾਗ ਪੈਲੇਸ ਵਿੱਚ ਕੀਤਾ ਗਿਆ ਹੈ।


ਸਿਹਤ ਮੰਤਰੀ ਡਾ. ਬਲਬੀਰ ਸਿੰਘ, ਡਿਪਟੀ ਕਮਿਸ਼ਨਰ ਸਾਖਸ਼ੀ ਸਾਹਨੀ ਤੇ ਸਣੇ ਡਰੇਨੇਜ ਵਿਭਾਗ ਦੇ ਅਧਿਕਾਰੀਆਂ ਤੇ ਹੋਰਾਂ ਨੇ ਮੀਂਹ ਵਿੱਚ ਦੋਵਾਂ ਨਦੀਆਂ ਦਾ ਦੌਰਾ ਕਰਕੇ ਸਥਿਤੀ ਦਾ ਮੁਆਇਨਾ ਕੀਤਾ। 


ਇਹ ਵੀ ਪੜ੍ਹੋ : Chandigarh Weather Update: ਚੰਡੀਗੜ੍ਹ ਵਿੱਚ ਰਿਕਾਰਡ ਤੋੜ ਬਾਰਿਸ਼; ਪਾਣੀ ਵਿੱਚ ਡੁੱਬੇ ਕਈ ਇਲਾਕੇ


ਡਾ. ਬਲਬੀਰ ਸਿੰਘ ਨੇ ਵੱਡੀ ਨਦੀ ਤੇ ਛੋਟੀ ਨਦੀ ਨਾਲ ਲੱਗਦੇ ਇਲਾਕਿਆਂ ਸਮੇਤ ਤ੍ਰਿਪੜੀ ਇਲਾਕਾ, ਫੂਲਕੀਆਂ ਇਨਕਲੇਵ ਦਾ ਗੇਟ, ਬਿਸ਼ਨ ਨਗਰ, ਮਨਜੀਤ ਨਗਰ, ਪੁਲਿਸ ਲਾਈਨ, ਜੁਝਾਰ ਨਗਰ, ਭਾਦਸੋਂ ਰੋਡ, ਤਫੱਜਲਪੁਰਾ ਅਤੇ ਹੋਰ ਕਲੋਨੀਆਂ ਦਾ ਦੌਰਾ ਕਰਕੇ ਸਥਾਨਕ ਵਸਨੀਕਾਂ ਦੇ ਨਾਲ ਗੱਲਬਾਤ ਕੀਤੀ ਅਤੇ ਸਥਿਤੀ ਦਾ ਗੰਭੀਰਤਾ ਨਾਲ ਜਾਇਜ਼ਾ ਲਿਆ।


ਇਹ ਵੀ ਪੜ੍ਹੋ : Chandigarh Weather Rain Today: 5-5 ਫੁੱਟ ਪਾਣੀ ਵਿੱਚ ਡੁੱਬੀਆਂ ਗੱਡੀਆਂ, ਵੀਡੀਓ ਰਾਹੀਂ ਵੇਖੋ ਚੰਡੀਗੜ੍ਹ ਦਾ ਹਾਲ