Gujarat News: ਗੁਜਰਾਤ ਦੇ ਨੰਦੋੜ ਤੇ ਕਾਰਜਨ ’ਚ ਆਮ ਆਦਮੀ ਪਾਰਟੀ ਵਲੋਂ ਵਿਸ਼ਾਲ ਰੋਡ ਸ਼ੋਅ ਕੱਢਿਆ ਗਿਆ। ਇਸ ਰੋਡ-ਸ਼ੋਅ ਦੀ ਅਗਵਾਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ।


COMMERCIAL BREAK
SCROLL TO CONTINUE READING


ਰੋਡ ਸ਼ੋਅ ਦੌਰਾਨ ਵੋਟਰਾਂ ਨੂੰ ਸੰਬੋਧਨ ਕਰਦਿਆਂ CM ਭਗਵੰਤ ਮਾਨ ਨੇ ਕਿਹਾ ਕਿ ਗੁਜਰਾਤ ਦੇ ਲੋਕਾਂ ਨੇ ਭਾਰਤੀ ਜਨਤਾ ਪਾਰਟੀ (BJP) ਨੂੰ ਸੱਤਾ ਤੋਂ ਲਾਂਭੇ ਕਰਨ ਦਾ ਵਿਚਾਰ ਬਣਾ ਲਿਆ ਹੈ ਅਤੇ ਨਾਲ ਹੀ ਸੂਬੇ ’ਚ ਇਸ ਵਾਰ ਨਵੇਂ ਰਾਜਨੀਤਿਕ ਦੌਰ ਦੀ ਸ਼ੁਰੂਆਤ ਕਰਨ ਲਈ ਆਮ ਆਦਮੀ ਪਾਰਟੀ ਨੂੰ ਮੌਕਾ ਦੇਣ ਦਾ ਫ਼ੈਸਲਾ ਕੀਤਾ ਹੈ। 
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਗੁਜਰਾਤ ਦੇ ਲੋਕ ਪਿਛਲੇ 27 ਸਾਲਾਂ ਤੋਂ ਸੱਤਾ ’ਤੇ ਕਾਬਜ਼ ਭਾਜਪਾ ਦੇ ਸ਼ਾਸ਼ਨ ਤੋਂ ਤੰਗ ਆ ਚੁੱਕੇ ਹਨ ਅਤੇ ਇਸ ਵਾਰ ਵਿਧਾਨ ਸਭਾ ਚੋਣਾਂ ’ਚ ਭਾਰੀ ਬਹੁਮਤ ਨਾਲ 'ਆਪ' ਦੀ ਸਰਕਾਰ ਬਣਾਉਣ ਲਈ ਕਾਹਲੇ ਹਨ। 



 



ਉਨ੍ਹਾਂ ਕਿਹਾ ਕਿ ਭਾਜਪਾ 'ਆਪ' ਦੇ ਲੀਡਰਾਂ ਖ਼ਿਲਾਫ਼ ਭੰਡੀ ਪ੍ਰਚਾਰ ਕਰਕੇ ਸਾਫ਼ ਅਕਸ ਨੂੰ ਢਾਹ ਲਾਉਣ ਦੀ ਤਿਆਰੀ ਕਰ ਰਹੀ ਹੈ, ਪਰ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ‘ਆਪ’ ਆਪਣੀ ਇਮਾਨਦਾਰ ਅਤੇ ਲੋਕ ਪੱਖੀ ਪਹੁੰਚ ਨਾਲ ਰਾਜਨੀਤੀ ਅਤੇ ਸਿਸਟਮ ਵਿੱਚੋਂ ਦਹਾਕਿਆਂ ਤੋਂ ਫ਼ੈਲੀ ਗੰਦਗੀ ਨੂੰ ਸਾਫ਼ ਕਰੇਗੀ। 
CM ਮਾਨ ਨੇ ਕਿਹਾ ਕਿ ਇਸ ਵਾਰ ਦੀਆਂ ਵਿਧਾਨ ਸਭਾ ਚੋਣਾਂ ’ਚ ਭਾਜਪਾ ਦੇ 27 ਸਾਲਾਂ ਦੇ ਘਟੀਆ ਸ਼ਾਸ਼ਨ ਨੂੰ ਗੁਜਰਾਤ ਦੇ ਲੋਕਾਂ ਨੇ ਸਿਰਫ਼ 27 ਮਿੰਟਾਂ ’ਚ ਖ਼ਤਮ ਕਰ ਦੇਣਾ ਹੈ। 



ਗੁਜਰਾਤ ’ਚ ਆਮ ਲੋਕਾਂ ਦੀ ਤਰਸਯੋਗ ਹਾਲਤ ਲਈ ਭਾਜਪਾ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਉਨ੍ਹਾਂ ਕਿਹਾ ਕਿ ਇਹ ਪਾਰਟੀ ਸਿਰਫ਼ ਲੋਕਾਂ ਦੀ ਦੌਲਤ ਲੁੱਟਣ ਲਈ ਹੈ, ਜਿਸ ਕਾਰਨ ਲੋਕ ਸਿੱਖਿਆ ਅਤੇ ਸਿਹਤ ਵਰਗੀਆਂ ਬੁਨਿਆਦੀ ਸਹੂਲਤਾਂ ਤੋਂ ਵਾਂਝੇ ਹਨ ਅਤੇ ਹੁਣ ਵੋਟਰ ਭਾਜਪਾ ਨੂੰ ਸਬਕ ਸਿਖਾਉਣ ਲਈ ਕਾਹਲੇ ਹਨ। 
ਉਨ੍ਹਾਂ ਗੁਜਰਾਤ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ’ਤੇ ਜਨਤਾ ਦੇ ਪੈਸੇ ਨੂੰ ਲੁੱਟ ਕੇ ਆਪਣੇ ਨਿੱਜੀ ਖਜ਼ਾਨੇ ਭਰਨ ਵਾਲੇ ਸਾਰੇ ਭ੍ਰਿਸ਼ਟ ਨੇਤਾਵਾਂ ਖ਼ਿਲਾਫ਼ ਕਾਰਵਾਈ ਦਾ ਭਰੋਸਾ ਦਿੱਤਾ।



ਭਗਵੰਤ ਮਾਨ ਨੇ ਦਾਅਵਾ ਕੀਤਾ ਕਿ ਪੰਜਾਬ ਅਤੇ ਦਿੱਲੀ ਵਾਂਗ ਹੁਣ ਗੁਜਰਾਤ ’ਚ ਵੀ ਬਦਲਾਅ ਦੀ ਹਵਾ ਚੱਲ ਰਹੀ ਹੈ। 'ਆਪ' ਗੁਜਰਾਤ ਸਣੇ ਦੇਸ਼ ਭਰ ਦੇ ਸਿਆਸੀ ਅਖ਼ਾੜੇ ’ਚ ਫ਼ੈਲੀ ਭ੍ਰਿਸ਼ਟਾਚਾਰ ਰੂਪੀ ਗੰਦਗੀ ਨੂੰ ਝਾੜੂ ਨਾਲ ਸਾਫ਼ ਕਰ ਦੇਵੇਗੀ। 
ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਅਤੇ ਭਾਜਪਾ ਨੇ ਦੇਸ਼ ਨੂੰ ਲੁੱਟਣ ਵਿੱਚ ਅੰਗਰੇਜ਼ਾਂ ਨੂੰ ਵੀ ਪਿੱਛੇ ਛੱਡ ਦਿੱਤਾ ਅਤੇ ਲੋਕਾਂ ਨੂੰ ਇਨ੍ਹਾਂ ਰਵਾਇਤੀ ਪਾਰਟੀਆਂ ਵਿਰੁੱਧ ਇਕਜੁੱਟ ਹੋ ਕੇ ਲੜਨਾ ਹੈ।